Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਦੀ ਸਿਹਤ, ਵਾਤਾਵਰਨ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਡਾ. ਰਿਚਾ

ਸਾਰੇ ਵਿਭਾਗਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ

Web Admin

Web Admin

5 Dariya News

ਫ਼ਿਰੋਜ਼ਪੁਰ , 21 Jun 2018

Last updated on: Jun 21, 2018, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਦੀ ਅਗਵਾਈ ਹੇਠ ਸਾਰੇ ਵਿਭਾਗਾਂ ਵੱਲੋਂ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ। ਲੋਕਾਂ ਦੀ ਸਿਹਤ, ਵਾਤਾਵਰਨ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾ ਰਹੇ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਉਪਰੰਤ ਦਿੱਤੀ।ਸਿਹਤ ਵਿਭਾਗ ਦੇ ਅਧਿਕਾਰੀਆਂ  ਨੇ ਦੱਸਿਆ  ਕਿ ਉਨ੍ਹਾਂ ਵੱਲੋਂ ਵੱਡੇ ਪੱਧਰ ਤੇ ਖਾਦ ਪਦਾਰਥਾਂ, ਫਲਾਂ, ਸਬਜ਼ੀਆਂ, ਦੁੱਧ, ਮੈਡੀਕਲ ਸਟੋਰਾਂ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਖਾਦਾਂ, ਬੀਜਾਂ ਤੇ ਕੀੜੇਮਾਰ ਦਵਾਈਆਂ ਤੇ ਸਟੋਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 37 ਸੈਂਪਲ ਭਰੇ ਗਏ ਹਨ ਅਤੇ ਇੱਕ ਖਾਦ ਦੀ ਦੁਕਾਨ ਸੀਲ ਕੀਤੀ ਗਈ ਹੈ। ਇਸੇ ਤਰ੍ਹਾਂ ਟਰਾਂਸਪੋਰਟ ਵਿਭਾਗ ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲੇ 109 ਵਾਹਨਾਂ ਦੇ ਚਲਾਨ ਕੱਟੇ ਗਏ ਹਨ ਅਤੇ ਇਸ ਵਿਭਾਗ ਵੱਲੋਂ ਵਾਹਨਾਂ ਦਾ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੰਗਲਾਤ, ਪ੍ਰਦੂਸ਼ਣ ਕੰਟਰੋਲ ਬੋਰਡ, ਸਿੰਚਾਈ, ਵਾਟਰ ਸਪਲਾਈ, ਲੋਕ ਨਿਰਮਾਣ, ਬਾਗ਼ਬਾਨੀ, ਖੇਡ ,ਜ਼ਿਲ੍ਹਾ ਵਿਕਾਸ ਤੇ ਪੰਚਾਇਤ, ਭੂਮੀ ਰੱਖਿਆ ਆਦਿ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਡਾ. ਯੁਵਰਾਜ ਨਾਰੰਗ ਨੇ ਡੇਂਗੂ ਅਤੇ ਮਲੇਰੀਆਂ ਦੇ ਬਚਾਅ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਹਰਜੀਤ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ, ਆਰ.ਟੀ.ਏ. ਸ. ਜਸਵੰਤ ਸਿੰਘ ਢਿੱਲੋਂ, ਏ.ਡੀ.ਓ. ਡਾ. ਮੁਖ਼ਤਿਆਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ ਸ. ਨਰਿੰਦਰ ਸਿੰਘ ਮੱਲ੍ਹੀ, ਫੂਡ ਸੇਫ਼ਟੀ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD