Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨੂੰ ਮਿਲ ਕੇ ਜੰਗਲਾਤ ਅਧਿਕਾਰੀਆਂ ਉੱਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਰਾਜਪਾਲ ਨੂੰ ਬੇਨਤੀ ਕੀਤੀ ਕਿ ਸੂਬਾ ਸਰਕਾਰ ਨੂੰ ਉਹਨਾਂ ਅਧਿਕਾਰੀਆਂ ਦੀ ਜਾਨ ਅਤੇ ਮਾਲ ਦੀ ਰਾਖੀ ਦਾ ਹੁਕਮ ਦੇਣ ਜਿਹੜੇ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹਨ

Web Admin

Web Admin

5 Dariya News

ਚੰਡੀਗੜ , 21 Jun 2018

Last updated on: Jun 21, 2018, 00:00 IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇੱਕ ਮੰਗ-ਪੱਤਰ ਦੇ ਕੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ ਉਤੇ ਕੀਤੇ ਜਾਨਲੇਵਾ ਹਮਲੇ  ਅਤੇ ਇਸ ਮਾਫੀਏ ਦੀਆਂ ਪੰਜਾਬ ਵਿਚ ਵਧ ਰਹੀਆਂ ਗੈਰਕਾਨੂੰਨੀ ਗਤੀਵਿਧੀਆਂ ਦੀ ਨਿਆਂਇਕ ਜਾਂਚ ਕਰਵਾਉਣ ਦਾ ਨਿਰਦੇਸ਼ ਦੇਣ, ਜਿਸ ਕਰਕੇ ਪੰਜਾਬ ਵਿਚ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ।ਅਕਾਲੀ ਦਲ ਦੇ ਸਾਂਸਦ ਅਤੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਦੀ ਅਗਵਾਈ ਵਿਚ ਗਏ ਅਕਾਲੀ-ਭਾਜਪਾ ਦੇ ਇਸ ਸਾਂਝੇ ਵਫ਼ਦ ਨੇ ਰਾਜਪਾਲ ਨੂੰ ਦੋ ਦਿਨ ਪਹਿਲਾਂ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਦੋ ਜੰਗਲਾਤ ਅਧਿਕਾਰੀਆਂ ਉੱਤੇ ਕੀਤੇ ਜਾਨਲੇਵਾ ਹਮਲੇ ਅਤੇ ਕਾਂਗਰਸ ਪਾਰਟੀ ਵੱਲੋਂ ਇਸ ਮਾਫੀਆ ਦੀ  ਸ਼ਰੇਆਮ ਕੀਤੀ ਜਾ ਰਹੀ ਪੁਸ਼ਤਪਨਾਹੀ ਬਾਰੇ ਦੱਸਿਆ।ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਨਿਰਦੇਸ਼ ਦੇਣ ਕਿ ਉਹ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਦੇ ਜਾਨ ਅਤੇ ਮਾਲ ਦੀ ਰਾਖੀ ਨੂੰ ਯਕੀਨੀ ਬਣਾਏ। ਇਸ ਦੇ ਨਾਲ ਹੀ ਅਜਿਹੇ ਘਿਨੌਣੇ ਅਪਰਾਧਾਂ ਵਿਚ ਸ਼ਾਮਿਲ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਤੁਰੰਤ ਕੇਸ ਦਰਜ ਕਰੇ।ਰਾਜਪਾਲ ਨੂੰ ਜੰਗਲਾਤ ਅਧਿਕਾਰੀਆਂ ਉੱਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਵਫ਼ਦ ਨੇ ਦੱਸਿਆ ਕਿ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਰਿਹਾ ਹੈ, ਕਿਉਂਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਈਮਾਨਦਾਰੀ ਨਾਲ ਡਿਊਟੀ ਕਰ ਰਹੇ ਅਧਿਕਾਰੀਆਂ ਉੱਤੇ ਜਾਨਲੇਵਾ ਹਮਲੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੋਹਾਲੀ ਦੇ ਪਿੰਡ ਸਿਉਂਕ ਵਿਚ ਗੈਰਕਾਨੂੰਨੀ ਢੰਗ ਨਾਲ ਕੱਢਿਆ ਰੇਤਾ ਟਰੈਕਟਰ ਟਰਾਲੀ ਰਾਂਹੀ ਢੋਅ ਰਹੇ ਮਾਫੀਆ ਗਿਰੋਹ ਵੱਲੋਂ18 ਜੂਨ ਨੂੰ ਬਲਾਕ ਜੰਗਲਾਤ ਅਧਿਕਾਰੀ ਦਵਿੰਦਰ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਵਫ਼ਦ ਨੇ ਦੱਸਿਆ ਕਿ ਦਵਿੰਦਰ ਸਿੰਘ ਇਸ ਸਮੇਂ ਪੀਜੀਆਈ ਹਸਪਤਾਲ ਦੇ ਆਈਸੀਯੂ ਵਾਰਡ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ ਜਦਕਿ ਇਸ ਹਮਲੇ ਵਿਚ ਜ਼ਖ਼ਮੀ ਹੋਇਆ ਦੂਜਾ ਜੰਗਲਾਤ ਅਧਿਕਾਰੀ ਬੇਲਦਾਰ ਕਰਨੈਲ ਸਿੰਘ ਵੀ ਪੀਜੀਆਈ ਵਿਚ ਜੇਰੇ-ਇਲਾਜ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਰਾਜਪਾਲ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ 19 ਨਵੰਬਰ 2017 ਨੂੰ ਰੇਤ ਮਾਫੀਆ ਵੱਲੋਂ ਮਾਈਨਿੰਗ ਵਿਭਾਗ ਦੇ ਜਨਰਲ ਮੈਨੇਜਰ ਸਰਦਾਰ ਟਹਿਲ ਸਿੰਘ ਸੇਖੋਂ ਉੱਤੇ ਉਸ ਸਮੇਂ ਸ਼ਰੇਆਮ ਹਮਲਾ ਕੀਤਾ ਗਿਆ ਸੀ, ਜਦੋਂ ਉਸ ਨੇ ਘੱਗਰ ਦਰਿਆ ਦੇ ਨੇੜੇ ਪੈਂਦੇ ਪਿੰਡ ਰਾਜਗੜ• ਵਿਚ ਗੈਰਕਾਨੂੰਨੀ ਤੌਰ ਤੇ ਕੱਢੇ ਰੇਤੇ ਨਾਲ ਭਰੇ ਇੱਕ ਟਿੱਪਰ ਨੂੰ ਰੋਕਿਆ ਸੀ। ਇੰਨਾ ਹੀ ਨਹੀਂ ਉਸ ਨੂੰ ਟਿੱਪਰ ਥੱਲੇ ਕੁਚਲਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ ਸੇਖੋਂ ਨੇ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਐਫਆਈਆਰ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ ਐਸਐਚਓ ਨੇ ਨਾ ਸਿਰਫ ਉਸ ਦੀ ਕੁੱਟਮਾਰ ਕੀਤੀ ਸਗੋਂ ਉਸ ਉੱਤੇ ਦੋਸ਼ੀਆਂ ਨਾਲ ਸਮਝੌਤਾ ਕਰਨ ਲਈ ਵੀ ਦਬਾਅ ਪਾਇਆ, ਜਿਹਨਾਂ ਉੱਤੇ ਘਨੌਰ ਦੇ ਵਿਧਾਇਕ ਦਾ ਹੱਥ ਸੀ।ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਸਪੱਸ਼ਟ ਹੈ ਕਿ ਕਾਂਗਰਸ ਦੇ ਖੁੱਲੇ ਸਮਰਥਨ ਕਰਕੇ ਸੂਬੇ ਅੰਦਰ ਰੇਤ ਮਾਫੀਆ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਵਧ ਫੁੱਲ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਅੰਦਰ ਇਹ ਡਰ ਘਰ ਕਰ ਗਿਆ ਹੈ ਕਿ ਮਾਫੀਆ ਰਾਜ ਨੂੰ ਰੋਕਣ ਵਾਸਤੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਦੇ ਹੀ ਉਸ ਸਮੇਂ ਦੇ ਬਿਜਲੀ ਮੰਤਰੀ ਨੇ ਆਪਣੇ ਨੇਪਾਲੀ ਖਾਨਸਾਮੇ ਅਤੇ ਕਰਮਚਾਰੀਆਂ ਦੇ ਨਾਂ ਉਤੇ ਰੇਤ ਖੱਡਾਂ ਹਾਸਿਲ ਕਰ ਲਈਆਂ ਸਨ। ਉਹਨਾਂ ਕਿਹਾ ਕਿ 16 ਕਾਂਗਰਸੀ ਵਿਧਾਇਕਾਂ ਨੇ ਰਲ ਕੇ ਇਕਹਿਰੀਆਂ ਬੋਲੀਆਂ ਰਾਹੀਂ ਆਪਣੇ ਸਾਥੀਆਂ ਅਤੇ ਰਿਸ਼ਤੇਦਾਰਾਂ ਦੇ ਨਾਂ ਉੱਤੇ ਰੇਤ ਦੀਆਂ ਖੱਡਾਂ ਅਲਾਟ ਕਰਵਾਈਆਂ ਸਨ, ਜੋ ਕਿ ਪੂਰੀ ਤਰਾਂ ਗੈਰਕਾਨੂੰਨੀ ਸਨ।ਵਫ਼ਦ ਨੇ ਇਹ ਖੁਲਾਸਾ ਕੀਤਾ ਕਿ ਕਾਂਗਰਸ ਦੇ ਸ਼ਾਹਕੋਟ ਜ਼ਿਮਨੀ ਚੋਣ ਲਈ ਉੰਮੀਦਵਾਰ ਹਰਦੇਵ ਸਿੰਘ ਲਾਡੀ ਦੀ ਗੈਰਕਾਨੂੰਨੀ ਮਾਈਨਿੰਗ ਵਿਚ ਸ਼ਮੂਲੀਅਤ ਬਾਰੇ ਮੀਡੀਆ ਵਿਚ ਰੌਲਾ ਪੈਣ ਦੇ ਬਾਵਜੂਦ ਉਸ ਖਿਲਾਫ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ। ਉਹਨਾਂ ਕਿਹਾ ਕਿ ਉਸ ਸਮੇਂ ਮਹਿਤਪੁਰ ਦੇ ਐਸਐਚਓ ਨੇ ਦਲੇਰੀ ਵਿਖਾਉਂਦੇ ਹੋਏ ਲਾਡੀ ਖ਼ਿਲਾਫ ਗੈਰਕਾਨੂੰਨੀ ਮਾਈਨਿੰਗ ਕਰਨ ਲਈ ਪਰਚਾ ਦਰਜ ਕੀਤਾ ਸੀ, ਬਾਅਦ ਵਿਚ ਜਿਸ ਦੀ ਪੁਲਿਸ ਅਧਿਕਾਰੀ ਨੂੰ ਭਾਰੀ ਕੀਮਤ ਚੁਕਾਉਣੀ ਪਈ। ਵਫ਼ਦ ਨੇ ਕਿਹਾ ਕਿ ਇਹ ਸਭ ਸੱਤਾਧਾਰੀ ਪਾਰਟੀ ਅਤੇ ਸੂਬੇ ਦੇ ਅਪਰਾਧੀਆਂ ਵਿਚਕਾਰ ਹੋਏ ਨਾਪਾਕ ਗਠਜੋੜ  ਕਰਕੇ ਵਾਪਰ ਰਿਹਾ ਹੈ। ਜਦੋਂ ਵੀ ਕਿਸੇ ਗੰਭੀਰ ਅਪਰਾਧ ਦੀ ਜਾਂਚ ਸ਼ੁਰੂ ਹੁੰਦੀ ਹੈ ਤਾਂ ਸੱਤਾਧਾਰੀ ਪਾਰਟੀ ਦੇ ਮੈਂਬਰ ਆਪਣਾ ਰਸੂਖ ਵਰਤ ਕੇ ਉਸ ਨੂੰ ਅਧਵਿਚਾਲੇ ਹੀ ਰੁਕਵਾ ਦਿੰਦੇ ਹਨ।ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਜਦੋ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲੀ ਹੈ, ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਡਕੈਤੀਆਂ, ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਆਮ ਵਰਤਾਰਾ ਬਣ ਗਈਆਂ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਹੋ ਚੁੱਕੇ ਹਨ ਕਿ ਜੇਲਾਂ ਵਿਚ ਬੈਠੇ ਖਤਰਨਾਕ ਅਪਰਾਧੀ ਸ਼ਰੇਆਮ ਮੁੱਖ ਮੰਤਰੀ ਨੂੰ ਧਮਕੀਆਂ ਦੇ ਰਹੇ ਹਨ, ਬਾਕੀ ਮੰਤਰੀਆਂ ਅਤੇ ਸੂਬੇ ਦੇ ਡੀਜੀਪੀ ਨੂੰ ਧਮਕਾਉਣਾ ਤਾਂ ਆਮ ਗੱਲ ਹੋ ਚੁੱਕੀ ਹੈ।ਇਸ ਵਫ਼ਦ ਵਿਚ  ਅਕਾਲੀ ਦਲ ਵੱਲੋਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਸਰਦਾਰ ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਭਾਜਪਾ ਵੱਲੋਂ ਸ੍ਰੀ ਮਦਨ ਮੋਹਨ ਮਿੱਤਲ, ਸ੍ਰੀ ਰਾਜਿੰਦਰ ਭੰਡਾਰੀ, ਸ੍ਰੀ ਮਨੋਰੰਜਨ ਕਾਲੀਆ, ਸ੍ਰੀ ਅਸ਼ਵਨੀ ਸ਼ਰਮਾ ਅਤੇ ਸ੍ਰੀ ਰਾਕੇਸ਼ ਰਾਠੌਰ ਵੀ ਸ਼ਾਮਿਲ ਸਨ। 

 

Tags: Bikram Singh Majithia , Dr Daljit Singh Cheema. Sukhdev Singh Dhindsa , Shwait Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD