Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਐੱਲ. ਸੀ. ਈ. ਟੀ. ਕਾਲਜ ਦੇ ਵਿਦਿਆਰਥੀਆਂ ਦੀ 4 ਲੱਖ ਰੁਪਏ ਤੋਂ ਵੱਧ ਦੇ ਸਾਲਾਨਾ ਪੈਕੇਜ 'ਤੇ ਚੋਣ

ਹੀਰੋ ਸਾਈਕਲ ਵਲੋਂ ਇੰਟਰਨਸ਼ਿਪ ਲਈ ਵਿਦਿਆਰਥੀਆਂ ਦੀ ਹੋਈ ਚੋਣ

Web Admin

Web Admin

5 Dariya News

ਲੁਧਿਆਣਾ , 22 Jun 2018

ਫੈਡਰਲ ਬੈਂਕ ਵਲੋਂ ਬੈਂਕ ਵਿਚ ਪਈਆਂ ਖਾਲੀ ਅਸਾਮੀਆਂ ਦੀ ਭਰਤੀ ਲਈ ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਕਟਾਣੀ ਕਲਾਂ ਵਿਚ ਇਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਇਸ ਭਰਤੀ ਪ੍ਰਕਿਰਿਆ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਇੰਟਰਵਿਊ ਲੈਣ ਲਈ ਫੈਡਰਲ ਬੈਂਕ ਵਲੋਂ ਦਿੱਲੀ ਤੋਂ ਇਕ ਵਿਸ਼ੇਸ਼ ਮਾਹਿਰਾਂ ਟੀਮ ਵੀ ਮੌਜੂਦ ਸੀ, ਜਿਸ ਵਿਚ ਸਤੀਸ਼ ਡੀ. ਪ੍ਰਭੂ, ਡਿਪਟੀ ਵਾਈਸ ਪ੍ਰੈਜੀਡੈਂਟ ਐਡ ਆਰ. ਸੀ. ਐਚ ਹੈੱਡ ਲਾਰੇਂਸ ਬੀ. ਆਰ ਖੇਤਰੀ ਮੈਨੇਜਰ ਸ੍ਰੀਰੂਪਾ ਦੇਅ ਚੌਧਰੀ ਸ਼ਾਮਿਲ ਸਨ। ਇਥੇ ਇਹ ਜ਼ਿਕਰੇਖਾਸ ਹੈ ਕਿ ਫੈਡਰਲ ਬੈਂਕ ਦੀ ਭਰਤੀ ਪ੍ਰਕਿਰਿਆਂ ਪ੍ਰਾਈਵੇਟ ਬੈਂਕਿੰਗ ਵਿਚ ਸਭ ਤੋਂ ਸਖਤ ਪ੍ਰਕਿਰਿਆਂ ਮੰਨੀ ਜਾਂਦੀ ਹੈ ।ਲਿਖਤੀ ਪ੍ਰਕਿਰਿਆ ਪਾਸ ਕਰਨ ਉਪਰੰਤ ਵਿਦਿਆਰਥੀ ਹੋਰ ਵੱਖ-ਵੱਖ ਪੜਾਵਾਂ 'ਚੋਂ ਹੁੰਦੇ ਹੋਏ ਅੰਤਿਮ ਪੜਾਅ ਵਿਚ ਪੁੱਜੇ ਜਿੱਥੇ ਤਿੰਨ ਵਿਦਿਆਥੀਆਂ ਨੂੰ ਹੀ ਚੁਣਿਆ ਗਿਆ। ਇਨਾਂ ਚੁਣੇ ਹੋਏ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਇਆ ਕਰਵਾਉਂਦੇ ਹੋਏ ਕਾਲਜ ਦੇ ਪਲੇਸਮੈਂਟ ਹੈੱਡ ਡਾ. ਪ੍ਰਤੀਕ  ਕਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਚੁਣੇ ਹੋਏ ਵਿਦਿਆਰਥੀਆਂ ਨੂੰ ਪ੍ਰਤੀ ਸਾਲ 4 ਲੱਖ ਰੁਪਏ ਦੇ ਪੈਕੇਜ ਦੀ ਆਫ਼ਰ ਕੀਤੀ ਗਈ ਹੈ ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। 

ਇਸੇ ਤਰ੍ਹਾਂ ਵਿਸ਼ਵ ਪ੍ਰਸਿਧ ਕੰਪਨੀ ਹੀਰੋ ਸਾਇਕਲ ਵਲੋਂ ਐਲ ਸੀ ਈ ਟੀ ਦੇ ਸੱਤ ਵਿਦਿਆਰਥੀਆਂ ਨੂੰ ਇੰਨਟਰਨਸ਼ਿਪ ਲਈ ਚੁਣਿਆਂ ਹੈ। ਹੀਰੋ ਸਾਇਕਲ ਲਿਮ. ਦੇ ਅਨਿਲ ਜੈਨ ਅਤੇ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੀਰੋ ਸਾਇਕਲ ਲਿਮ. ਵਲੋਂ ਸਿਰਫ ਬਿਹਤਰੀਨ ਵਿਦਿਆਰਥੀਆਂ ਨੂੰ ਹੀ ਇੰਨਟਰਸ਼ਿਪ ਲਈ ਚੁਣਿਆਂ ਜਾਂਦਾ ਹੈ। ਇਨਾਂ ਸਫ਼ਲ ਉਮੀਦਵਾਰਾਂ ਨੂੰ ਛੇ ਮਹੀਨੇ ਦੀ ਵਿਸ਼ੇਸ਼ ਸਿਖਲਾਈ ਅਤੇ ਹੀਰੋ ਸਾਇਕਲ ਵਲੋਂ ਰੁਜਗਾਰ ਦੇ ਮੌਕੇ ਦਿੱਤੇ ਜਾਣਗੇ। ਚੋਣ ਪ੍ਰਕਿਰਿਆ ਦੇ ਦੋ ਪੜਾਅ ਸਨ, ਜਿਸ ਵਿਚ ਗਰੁੱਪ ਡਿਸਕਸ਼ਨ ਹੋਈ । ਜਿਸ ਤੋਂ ਬਾਅਦ  ਐੱਚ. ਆਰ. ਮੈਨੇਜਰ ਵਲੋਂ ਨਿੱਜੀ ਇੰਟਰਵਿਊ ਲਈ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਵਿਜੈ ਗੁਪਤਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀ ਇਸੇ ਤਰ੍ਹਾਂ ਕਾਲਜ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੱਕ ਰੌਸ਼ਨ ਕਰਨਗੇ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD