Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟਰੈਫਿਕ ਪੁਲਿਸ ਵੱਲੋਂ 320 ਵਾਹਨਾਂ ਦੀ ਚੈਕਿੰਗ

ਜ਼ਿਲ੍ਹੇ ਵਿੱਚ ਪੰਜ ਵਿਸ਼ੇਸ ਨਾਕੇ ਲਗਾਕੇ ਕੀਤੀ ਵਾਹਨਾਂ ਦੀ ਚੈਕਿੰਗ, 23 ਵਹੀਕਲਾਂ ਦੇ ਕੀਤੇ ਚਲਾਨ ਅਤੇ 22 ਹਜਾਰ ਰੁਪਏ ਦਾ ਕੀਤਾ ਜੁਰਮਾਨਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Jun 2018

Last updated on: Jun 22, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਚੈਕਿੰਗ ਅਤੇ ਵਾਹਨਾਂ ਤੇ ਲਗਾਏ ਪਰੈਸ਼ਰ ਹਾਰਨ ਜਿਨ੍ਹਾਂ ਕਾਰਨ ਅਵਾਜ ਸੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ ਦੀ ਚੈਕਿੰਗ ਲਈ ਏਅਰਪੋਰਟ ਰੋਡ ਸਮੇਤ ਜ਼ਿਲ੍ਹੇ ਚ ਵੱਖ ਵੱਖ ਥਾਵਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀ ਲਵਲੀਨ ਦੂਬੇ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ 05 ਨਾਕੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਦੂਬੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਪਰੈਸ਼ਰ ਹਾਰਨ ਲਗਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸ੍ਰੀ ਦੂਬੇ ਨੇ ਦੱਸਿਆ ਕਿ ਵੱਖ ਵੱਖ ਥਾਵਾਂ ਤੇ ਲਗਾਏ ਗਏ ਨਾਕਿਆਂ ਦੌਰਾਨ 320 ਵਾਹਨ ਚੈਕ ਕੀਤੇ ਗਏ ਜਿਨ੍ਹਾ ਵਿੱਚ ਟਰੱਕ, ਬੱਸਾਂ, ਕਾਰਾਂ ਅਤੇ ਮੋਟਰਸਾਈਕਲ ਆਦਿ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦੋ ਮੋਟਰਸਾਈਕਲਾਂ ਦੇ ਮੌਕੇ ਤੇ ਹੀ ਪਟਾਖੇ ਵਜਾਉਣ ਵਾਲੇ ਯੰਤਰ ਲਾਹੇ ਗਏ ਅਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਗਏ। ਸ੍ਰੀ ਦੂਬੇ ਨੇ ਦੱਸਿਆ ਕਿ ਨਾਕਿਆ ਦੌਰਾਨ 23 ਵਾਹਨਾਂ ਦੇ ਚਲਾਨ ਕੀਤੇ ਗਏ। ਜਿਨ੍ਹਾਂ ਨੂੰ 22 ਹਜਾਰ ਰੁਪਏ ਜੁਰਮਾਨਾ ਕੀਤਾ ਗਿਆ। 

ਉਨ੍ਹਾਂ ਵਾਹਨ ਮਾਲਕਾਂ ਨੁੰ ਅਪੀਲ ਕੀਤੀ ਗਈ ਕਿ ਉਹ ਮਿੱਥੇ ਸਮੇਂ  ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਪ੍ਰਮਾਣਤ ਪ੍ਰਦੂਸ਼ਣ ਚੈੱਕ ਸੈਂਟਰਾਂ ਤੋਂ ਆਪਣੇ ਵਾਹਨਾਂ ਦਾ ਪ੍ਰਦੂਸ਼ਣ ਚੈਕ ਕਰਵਾ ਕੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਸਰਟੀਫਿਕੇਟ ਦੀ ਮਿਆਦ ਖਤਮ ਹੋਣ ਤੇ ਤੁਰੰਤ ਦੁਵਾਰਾ ਪ੍ਰਦੂਸ਼ਣ ਕੰਟਰੋਲ ਚੈੱਕ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇ। ਸ੍ਰੀ ਦੂਬੇ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਵਾਹਨਾਂ ਦੀ ਗਿਣਤੀ ਕਾਰਨ ਗੱਡੀਆਂ ਦੇ ਧੂਅੇ ਕਾਰਨ ਵਾਤਾਵਰਣ ਪ੍ਰਦੂਸਿਤ ਹੁੰਦਾ ਜਾ ਰਿਹਾ ਹੈ। ਜਿਸ ਦਾ ਮਨੂੱਖੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਸਾਨੁੰ ਆਪਣੇ ਵਾਹਨਾਂ ਦਾ ਸਮੇਂ ਸਮੇਂ ਸਿਰ ਪ੍ਰਦੂਸ਼ਣ ਚੈੱਕ ਜਰੂਰੀ ਕਰਾਉਣਾ ਚਾਹੀਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਵਾਹਨਾਂ ਵਿੱਚ ਪਰੈਸ਼ਰ ਹਾਰਨ ਲਗਾਉਣ ਦੀ ਵੀ ਮਨਾਹੀ ਹੈ ਜਿਸ ਕਾਰਨ ਸੋਰ ਪ੍ਰਦੂਸ਼ਣ ਫੈਲਦਾ ਹੈ ਇਸ ਲਈ ਵਾਹਨ ਮਾਲਕਾਂ ਨੁੰ ਆਪਣੇ ਵਾਹਨਾਂ ਵਿੱਚ ਪਰੈਸ਼ਰ ਹਾਰਨ ਨਹੀਂ ਲਗਾਉਣੇ ਚਾਹੀਦੇ। ਉਨ੍ਹਾਂ ਦੱਸਿਆ ਕਿ ਨਾਕਿਆਂ ਦੌਰਾਨ ਵੱਖ ਵੱਖ ਵਾਹਨਾਂ ਵਿੱਚ ਲਗਾਏ ਗਏ ਪਰੈਸ਼ਰ ਹਾਰਨ ਵੀ ਉਤਰਵਾਏ ਗਏ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੁੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੁੰ ਮੋਟਰਸਾਈਕਲਾਂ ਵਿੱਚ ਪਟਾਖੇ ਚਲਾਉਣ ਵਾਲੇ ਯੰਤਰ ਨਾ ਲਗਾਉਣ ਦੇਣ। ਜਿਸ ਕਾਰਨ ਕਈ ਵਾਰ ਅਣਸੁਖਾਵੀਆਂ ਘਟਨਾ ਵਾਪਰਦੀਆਂ ਹਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD