Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਿਹਤ ਵਿਭਾਗ ਵੱਲੋਂ ਵੱਲਾ ਮੰਡੀ ਵਿਖੇ ਅਚਨਚੇਤ ਛਾਪਾ, 92 ਕੈਰਿਟ ਅੰਬਾਂ ਨੂੰ ਕੀਤਾ ਨਸ਼ਟ - ਲਖਵਿੰਦਰ ਸਿੰਘ ਭਾਗੋਵਾਲੀਆ

Web Admin

Web Admin

5 Dariya News

ਅੰਮ੍ਰਿਤਸਰ , 22 Jun 2018

Last updated on: Jun 22, 2018, 00:00 IST

ਅੱਜ ਸਵੇਰੇ ਸਿਹਤ ਵਿਭਾਗ ਵੱਲੋਂ ਵੱਲਾ ਮੰਡੀ ਵਿਖੇ ਪੰਜਾਬ ਤੰਦਰੁਸਤ ਮਿਸ਼ਨ ਤਹਿਤ ਡਿਪਟੀ ਕਸ਼ਿਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ।  ਇਸ ਛਾਪੇਮਾਰੀ ਦੌਰਾਨ ਅਣਸੁਰੱਖਿਅਤ ਢੰਗ ਨਾਲ ਪਕਾਏ ਗਏ 92 ਕੈਰਿਟ ਅੰਬਾਂ ਨੂੰ ਨਸ਼ਟ ਕੀਤਾ ਗਿਆ। ਲਖਵਿੰਦਰ ਸਿੰਘ ਭਾਗੋਵਾਲੀਆ, ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਪੰਜਾਬ ਤੰਦਰੁਸਤ ਮਿਸ਼ਨ ਤਹਿਤ ਮਿਲਾਵਟਖੋਰਾਂ ਅਤੇ ਕੈਲਸ਼ੀਅਮ ਕਾਰਬਾਈਟ ਨਾਲ ਪਕਾਏ ਜਾਣ ਵਾਲੇ ਫਲਾਂ ਨੂੰ ਲੈ ਕੇ ਅਚਨਚੇਤ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੈਲਸ਼ੀਅਮ ਕਾਰਬਾਈਟ ਨਾਲ ਪਕਾਏ ਗਏ ਫਲਾਂ ਨਾਲ ਕਈ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਨੇ ਵੱਲਾ ਸਬਜੀ  ਮੰਡੀ ਦੇ ਵਪਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਅਣਸੁਰੱਖਿਅਤ ਢੰਗ ਨਾਲ ਫਲਾਂ ਨੂੰ ਪਕਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਵਪਾਰੀਆਂ ਨੂੰ ਕਿਹਾ ਕਿ ਉਹ ਫਲਾਂ ਨੂੰ ਪਕਾਉਣ ਲਈ ਰਾਇਪਨਿੰਗ ਸੈਂਟਰ ਖੋਲਣ ਤਾਂ ਜੋ ਆਮ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਨਾ ਹੋ ਸਕੇ। ਸ. ਭਾਗੋਵਾਲੀਆ ਨੇ ਦੱਸਿਆ ਕਿ ਇਸ ਛਾਪੇ ਦੀ ਸੂਚਨਾ ਲੀਕ ਹੋਣ ਕਾਰਨ ਕਈ ਟਰੱਕ ਫਲਾਂ ਦੇ ਅਗਾਂਹ-ਪਿਛਾਂਹ ਕਰ ਲਏ ਜਾਣ ਦੀ ਖਬਰ ਵੀ ਲੱਗੀ ਹੈ ਅਤੇ ਅੱਗੇ ਤੋਂ ਅਜਿਹਾ ਮੌਕਾ ਫਲ ਵਪਾਰੀਆਂ ਨੂੰ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਹ ਛਾਪੇ ਲਗਾਤਾਰ ਜਾਰੀ ਰਹਿਣਗੇ ਅਤੇ ਉਦੋਂ ਤੱਕ ਮੁਹਿੰਮ ਚੱਲੇਗੀ ਜਦੋਂ ਤੱਕ ਫਲ ਕੁਦਰਤੀ ਤਰੀਕੇ ਨਾਲ ਨਹੀਂ ਪਕਾਏ ਜਾਂਦੇ। ਉਨਾਂ ਵਪਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਫਲ ਪਕਾਉਣ ਲਈ ਰਾਈਪਿੰਗ ਚੈਂਬਰਾਂ ਦੀ ਵਰਤੋਂ ਕਰਨ ਅਤੇ ਲੋਕਾਂ ਦੀ ਜਾਨ ਨਾਲ ਖੇਡਣ। ਇਸ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਨਾਲ ਸ੍ਰੀ ਵਿਜੈ ਕੁਮਾਰ ਨਾਇਬ ਤਹਿਸੀਲਦਾਰ, ਐਸ:ਐਚ:ਓ ਸ੍ਰ ਪ੍ਰਭਜੀਤ ਸਿੰਘ, ਫੂਡ ਸੇਫਟੀ ਅਫਸਰ ਗਗਨਦੀਪ ਕੌਰ ਅਤੇ ਮੁਨੀਸ਼ ਸੋਢੀ ਵੀ ਹਾਜ਼ਰ ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD