Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਦੋਂ ਆਮ ਆਦਮੀ ਰੇਤ ਮਾਫੀਆ ਤੋਂ ਪੀੜਤ ਹੈ ਤਾਂ ਹਰਦੇਵ ਲਾਡੀ ਨੂੰ ਕਲੀਨ ਚਿਟ ਕਿਉਂ ਦਿੱਤੀ : ਬਲਵਿੰਦਰ ਸਿੰਘ ਭੂੰਦੜ

ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚੋਂ ਮਾਫੀਆ ਰਾਜ ਖ਼ਤਮ ਕਰਨ ਲਈ ਰਾਹੁਲ ਗਾਂਧੀ ਨੂੰ ਦਖ਼ਲ ਦੇਣ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 23 Jun 2018

Last updated on: Jun 23, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਤੋਂ ਜੁਆਬ ਮੰਗਿਆ ਹੈ ਕਿ ਜਦੋਂ ਪੰਜਾਬ ਵਿਚ ਰੇਤ ਮਾਫੀਆ ਵੱਲੋਂ ਕੀਤੀ ਜਾ ਰਹੀ ਗੈਰਕਾਨੂੰਨੀ ਮਾਈਨਿੰਗ ਕਰਕੇ ਆਮ ਆਦਮੀ ਤਕਲੀਫ਼ ਝੱਲ ਰਿਹਾ ਹੈ ਤਾਂ ਸਰਕਾਰ ਗੈਰਕਾਨੂੰਨੀ ਮਾਈਨਿੰਗ ਦੇ ਦੋਸ਼ੀ ਅਤੇ ਪਾਰਟੀ ਵਿਧਾਇਕ ਹਰਦੇਵ ਸਿੰਘ ਲਾਡੀ ਵਰਗੇ ਆਪਣੇ ਚਹੇਤਿਆਂ ਅਤੇ ਨੇੜਲਿਆਂ ਨੂੰ ਕਲੀਨ ਚਿਟਾਂ ਦੇ ਕੇ ਇਨਸਾਫ ਦਾ ਮਜ਼ਾਕ ਕਿਉਂ ਉਡਾ ਰਹੀ ਹੈ? ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਪਾਰਟੀ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਹਰਦੇਵ ਲਾਡੀ ਨੂੰ ਕਲੀਨ ਚਿਟ ਦਿਵਾਉਣ ਲਈ ਪੁਲਿਸ ਦੀ ਦੁਰਵਰਤੋਂ ਕੀਤੀ ਹੈ। ਉਹਨਾਂ ਕਿਹਾ ਕਿ ਲਾਡੀ ਨੂੰ ਦੋਸ਼ੀ ਸਾਬਿਤ ਕਰਨ ਵਾਲੇ ਸਟਿੰਗ ਦਾ ਵੀਡਿਓਗ੍ਰਾਫਿਕ ਸਬੂਤ ਹੋਣ ਦੇ ਬਾਵਜੂਦ ਜਲੰਧਰ ਦਿਹਾਤੀ ਪੁਲਿਸ ਨੇ ਲਾਡੀ ਖ਼ਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਸਿਫਾਰਿਸ਼ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਇਸ ਕਾਰਵਾਈ ਨੇ ਨਾ ਸਿਰਫ ਪੁਲਿਸ ਦੇ ਕੰਮਕਾਜ ਉੱਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ, ਸਗੋਂ ਇਸ ਨੇ ਆਮ ਆਦਮੀ ਦਾ ਕਾਨੂੰਨ ਅਤੇ ਸੂਬੇ ਦੇ ਪ੍ਰਸਾਸ਼ਨ ਉੱਤੋਂ ਵੀ ਭਰੋਸਾ ਚੁੱਕ ਦਿੱਤਾ ਹੈ। ਸਰਦਾਰ ਭੂੰਦੜ ਨੇ ਕਿਹਾ ਕਿ ਇਸ ਤੋਂ ਵੀ ਦੁੱਖ ਦੀ ਗੱਲ ਇਹ ਹੈ ਕਿ ਢੇਰ ਸਾਰੀਆਂ ਸ਼ਿਕਾਇਤਾਂ ਅਤੇ ਵੀਡਿਓਗ੍ਰਾਫਿਕ ਸਬੂਤਾਂ ਦੇ ਆਧਾਰ ਉੱਤੇ ਲਾਡੀ ਖਿਲਾਫ ਪਰਚਾ ਦਰਜ ਕਰਨ ਵਾਲਾ ਬਹਾਦਰ  ਪੁਲਿਸ ਅਫਸਰ ਪਰਮਿੰਦਰ ਸਿੰਘ ਬਾਜਵਾ ਅਜੇ ਤਕ ਮੁਅੱਤਲ ਹੈ। ਉਹਨਾਂ ਕਿਹਾ ਕਿ ਜੇਕਰ ਇਹ ਝੂਠਾ ਇਨਸਾਫ ਨਹੀਂ ਤਾਂ ਹੋਰ ਕੀ ਹੈ?

ਸਰਦਾਰ ਭੂੰਦੜ ਨੇ ਕਿਹਾ ਕਿ ਜਿਸ ਤਰੀਕੇ ਨਾਲ ਲਾਡੀ ਨੂੰ ਕਲੀਨ ਚਿਟ ਦਿੱਤੀ ਗਈ ਹੈ, ਉਸ ਤੋਂ ਇਹੀ ਸੰਕੇਤ ਮਿਲਿਆ ਹੈ ਕਿ ਕਾਂਗਰਸ ਸਰਕਾਰ ਮਾਈਨਿੰਗ ਮਾਫੀਆ ਖ਼ਿਲਾਫ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਸ ਤੋਂ ਲੋਕਾਂ ਵਿਚ ਇਹ ਵੀ ਪ੍ਰਭਾਵ ਗਿਆ ਹੈ ਕਿ ਰੇਤ ਮਾਫੀਏ ਦੀ ਕਾਂਗਰਸੀ ਆਗੂਆਂ ਨਾਲ ਗੰਢਤੁੱਪ ਹੈ ਤਾਂ ਹੀ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਹੀ ਕੀਤੀ ਜਾਂਦੀ ਹੈ। ਰਾਜ ਸਭਾ ਸਾਂਸਦ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੀ ਪੁਲਿਸ ਬਹੁਤ ਸਾਰੇ ਕੇਸਾਂ ਵਿਚ ਮਾਈਨਿੰਗ ਮਾਫੀਏ ਦੀ ਕਾਂਗਰਸੀ ਆਗੂਆਂ ਨਾਲ ਨੇੜਤਾ ਹੋਣ ਕਰਕੇ ਉਹ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਚੁੱਕੀ ਹੈ। ਉਹਨਾਂ ਕਿਹਾ ਕਿ ਪਟਿਆਲਾ ਮਾਈਨਿੰਗ ਵਿਭਾਗ ਦੇ ਜਨਰਲ ਮੈਨੇਜਰ ਟਹਿਲ ਸਿੰਘ ਸੇਖੋਂ ਨੂੰ ਰੇਤ ਮਾਫੀਆ ਦੇ ਬੰਦਿਆਂ ਵੱਲੋਂ ਇਸ ਲਈ ਕੁੱਟਿਆ ਗਿਆ ਸੀ, ਕਿਉਂਕਿ ਉਸ ਨੇ ਘਨੌਰ ਦੇ ਕਾਂਗਰਸੀ ਵਿਧਾਇਕ ਦੇ ਖਾਸ ਬੰਦੇ ਦਾ ਟਿੱਪਰ ਰੋਕ ਲਿਆ ਸੀ।। ਉਹਨਾਂ ਕਿਹਾ ਕਿ ਹਾਲ ਹੀ ਵਿਚ ਮਾਫੀਆ ਮੈਂਬਰਾਂ ਦਾ ਹੌਂਸਲਾ ਇੰਨਾ ਖੁੱਲ੍ਹ ਗਿਆ ਕਿ ਉਹਨਾਂ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਰੋਕ ਰਹੇ ਦੋ ਜੰਗਲਾਤ ਅਧਿਕਾਰੀਆਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਸਰਦਾਰ ਭੂੰਦੜ ਨੇ ਕਿਹਾ ਕਿ ਹੁਣ ਜਦੋਂ ਕਾਂਗਰਸ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਰੇਤ ਮਾਫੀਆ ਖ਼ਿਲਾਫ ਕੋਈ ਕਾਰਵਾਈ ਨਹੀਂ ਕਰੇਗੀ ਤਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਖ਼ਲ ਦੇਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਨੂੰ ਸੂਬੇ ਅੰਦਰ ਮਾਫੀਆ ਰਾਜ ਨੂੰ ਖਤਮ ਕਰਨ ਦਾ ਨਿਰਦੇਸ਼ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰਾਹੁਲ ਨੂੰ ਸੂਬੇ ਦੀ ਲੀਡਰਸ਼ਿਪ ਨੂੰ ਰੇਤ ਦੀਆਂ ਕੀਮਤਾਂ ਘਟਾਉਣ ਵਾਸਤੇ ਕਦਮ ਚੁੱਕਣ ਲਈ ਕਹਿਣਾ ਚਾਹੀਦਾ ਹੈ ਤਾਂ ਕਿ ਆਮ ਆਦਮੀ ਨੂੰ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਹੁਣ ਵੀ ਦਖ਼ਲ ਨਹੀਂ ਦਿੰਦੇ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਸਮੁੱਚੀ ਕਾਂਗਰਸ ਪਾਰਟੀ ਹੀ ਮਾਫੀਆ ਨਾਲ ਮਿਲੀ ਹੋਈ ਹੈ।

 

Tags: Balwinder Singh Bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD