Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਸਰਕਾਰ ਪੈਟਰੋਲ ਅਤੇ ਡੀਜਲ ਤੇ ਵੈਟ ਘਟਾਏ, ਰੋਕੇ ਨਸ਼ੇ ਅਤੇ ਬੇਰੋਜਗਾਰੀ, ਬੰਦ ਕਰੇ ਧਰਮ ਗ੍ਰੰਥਾਂ ਦੀ ਬੇਅਦਬੀ : ਰਣਜੀਤ ਸਿੰਘ ਬ੍ਰਹਮਪੁਰਾ

ਕੋਈ ਨੀ ਪੁੱਛਦਾ ਕਮਜੋਰਾਂ ਨੂੰ ਦੁਨੀਆਂ ਮੰਨਦੀ ਜੋਰਾਂ ਨੂੰ : ਐਮ.ਪੀ. ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 26 Jun 2018

ਪੰਜਾਬ ਕਾਂਗਰਸ ਸਰਕਾਰ ਵੱਲੋ ਪੈਟਰੋਲ ਅਤੇ ਡੀਜਲ ਉਤੇ ਲਗਾਏ ਨਜਾਇਜ ਟੈਕਸ ਅਤੇ ਕਾਂਗਰਸ ਪਾਰਟੀ ਵੱਲੋ ਚੌਣਾਂ ਦੌਰਾਨ ਜੋ ਵਾਅਦੇ ਕੀਤੇ ਉਹ ਨਾ ਪੂਰਾ ਕਰਨ ਤੇ ਅੱਜ ਸ਼੍ਰੋਮਣੀ ਅਕਾਲੀ ਦੱਲ ਵੱਲੋ ਸੂਬਾ ਪੱਧਰ ਤੇ ਜਿਲਾ ਐਡਕੁਆਟਰਾਂ ਤੇ ਧਰਨੇ ਦਿੱਤੇ ਗਏ, ਜਿਸ ਵਿਚ ਧਰਨੇ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਪੰਜਾਬ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜਾਰੀ ਲਈ ਜੰਮ ਕੇ ਰੋਸ਼ ਪ੍ਰਦਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵਿਸ਼ਾਲ ਰੋਸ਼ ਪ੍ਰਦਸ਼ਨ ਅਤੇ ਧਰਨਾ ਤਰਨ ਤਾਰਨ ਜਿਲ੍ਹਾ ਹੈਡਕੁਆਟਰ ਵਿਖੇ ਦਿੱਤਾ ਗਿਆ, ਜਿਸ ਵਿਚ ਸਾਬਕਾ ਵਿਧਾਇਕ ਸ੍ਰ ਵਿਰਸਾ ਸਿੰਘ ਵਲਟੋਹਾ, ਸ੍ਰ ਹਰਮੀਤ ਸਿੰਘ ਸੰਧੂ, ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ ਵਿਸ਼ੇਸ਼ ਤੌਰ ਤੇ ਉਨਾਂ ਨਾਲ ਹਾਜਰ ਸਨ ਅਤੇ ਜਿਲ੍ਹਾਂ ਡੀ.ਸੀ. ਪ੍ਰਦੀਪ ਕੁਮਾਰ ਸਭਰਵਾਲ ਨੂੰ ਸਾਂਝੇ ਤੌਰ ਤੇ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇਕ ਮੈਂਮੋਰੰਡਮ ਵੀ ਦਿੱਤਾ ਗਿਆ ਤਾਂ ਜੋ ਸੁਤੀ ਹੋਈ ਪੰਜਾਬ ਕਾਂਗਰਸ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆ ਹੋਇਆ ਉਨਾਂ ਸਾਂਝੇ ਤੌਰ ਤੇ ਆਖਿਆ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ - ਭਾਜਪਾ ਦੀ ਸਰਕਾਰ ਸਮੇਂ ਵਿਰੋਧੀਆਂ ਵੱਲੋ ਬੇਮਤਲਬ ਅਤੇ ਕੂੜ ਪ੍ਰਚਾਰ ਕਰ ਧਰਮ ਗ੍ਰੰਥਾਂ ਦੀ ਬੇਅਦਬੀ ਅਤੇ ਪੰਜਾਬ ਦੇ ਨੋਜਵਾਨਾਂ ਨੂੰ ਨਸ਼ਿਆ ਲਈ ਬਦਨਾਮ ਕੀਤਾ ਗਿਆ, ਅੱਜ ਕਾਂਗਰਸ ਦੀ ਸਰਕਾਰ ਸਮੇਂ ਕਿਥੇ ਗਈ ਉਹ ਕੈਪਟਨ ਅਮਰਿੰਦਰ ਸਿੰਘ ਦੀ ਸੁੰਹ ਜੋ ਹੱਥ ਚ ਗੁਟਕਾ ਸਾਹਿਬ ਫੜ,  ਤਖਤ ਸ਼੍ਰੀ ਦਮਦਮਾ ਸਾਹਿਬ ਵੱਲ ਮੁੰਹ ਕਰਕੇ ਖਾਦੀ ਸੀ। 

ਅੱਜ ਪੰਜਾਬ ਦੀ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਜਿਲ੍ਹਾਂ ਤਰਨ ਤਾਰਨ ਵਿਖੇ ਪਿੱਛਲੇ ਕੁਝ ਦੱਸ ਦਿਨਾਂ ਵਿਚ 15 ਨੋਜਵਾਨਾਂ ਦੀਆਂ ਨਸ਼ਿਆ ਕਾਰਨ ਮੌਤਾਂ ਹੋ ਗਈਆਂ ਹਨ ਜਿਸ ਵਿਚ ਸਾਫ ਜਾਹਿਰ ਹੁੰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਾ ਤਸਕਰਾਂ ਨਾਲ ਮਿਲੀ ਭੁਗਤ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫਲ ਹੋ ਚੁੱਕੀ ਹੈ ਜਿਸ ਦਾ ਜਵਾਬ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦੇਣ ਗਏ। ਇਥੇ ਇਹ ਵੀ ਦਸੱਣਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋ ਕੇਂਦਰ ਸਰਕਾਰ ਦੀ ਦਿੱਤੀ ਹੋਈ ਕੀਮਤ ਤੇ ਸਭ ਤੋ ਜਿਆਦਾ ਵੈਟ ਹੋਰ ਨੇੜਲੇ ਗੁਆਂਢੀ ਸੂਬਿਆ ਨਾਲੋ ਵੈਟ ਪੰਜਾਬ ਵਿਚ ਹੀ ਲਗਾਇਆ ਹੈ ਅਤੇ ਪੰਜਾਬ ਦੀ ਕਾਂਗਰਸ ਕੈਬੀਨਟ ਵੱਲੋ ਤਰੁੰਤ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਅਤੇ ਜੀ.ਐਸ.ਟੀ ਕੌਂਸਲ ਨੂੰ ਭੇਜਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਵਿਰੁੱਧ ਝੂਠਾ ਅਤੇ ਕੂੜ ਪ੍ਰਚਾਰ ਛੱਡ ਕੇ ਪੈਟਰੋਲ ਪਦਾਰਥਾਂ ਉਤੇ ਵਧਾਈਆ ਨਜਾਇਜ ਕੀਮਤਾ ਨੂੰ ਘਟਾ ਕੇ ਆਮ ਜਨਤਾ ਨੂੰ ਰਾਹਤ ਦੇਣੀ ਚਾਹਦੀ ਹੈ। ਇਸ ਮੌਕੇ ਸ਼੍ਰੋਮਣੀ ਜਨਰਲ ਸਕੱਤਰ ਸ੍ਰ ਗੁਰਬਚਨ ਸਿੰਘ ਕਰਮੂਵਾਲਾ, ਸ੍ਰ ਦਲਬੀਰ ਸਿੰਘ ਜਹਾਂਗੀਰ, ਸ੍ਰ ਬਲਵਿੰਦਰ ਸਿੰਘ ਵੇਈਪੁਈ, ਸ੍ਰ ਸਤਨਾਮ ਸਿੰਘ ਚੌਹਲਾ ਸਾਹਿਬ, ਸ੍ਰ ਯਾਦਵਿੰਦਰ ਸਿੰਘ ਮਾਨੋਚਾਹਲ, ਚੇਅਰਮੈਨ ਸ੍ਰ ਗੁਰਸੇਵਕ ਸਿੰਘ ਸ਼ੇਖ, ਓ.ਐਸ.ਡੀ. ਸ੍ਰ ਦਮਨਜੀਤ ਸਿੰਘ ਆਦਿ ਹਾਜਰ ਸਨ।     

 

Tags: Ranjit Singh Brahmpura , PROTEST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD