Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਤੇ ਪਾਣੀ ਦੇ ਲਏ ਸੈਂਪਲ

Web Admin

Web Admin

5 Dariya News

ਬਰਨਾਲਾ , 26 Jun 2018

Last updated on: Jun 26, 2018, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਖ ਵੱਖ ਬਲਾਕਾਂ ਵਿੱਚ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਰਛਪਾਲ ਸਿੰਘ ਖੋਸਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ ਬਰਨਾਲਾ ਬਲਾਕ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਪਾਲ ਸਿੰਘ, ਡਾ. ਗੁਰਮੀਤ ਸਿੰਘ, ਸੋਨੀ ਖਾਨ, ਏ ਟੀ ਐਮ ਬਰਨਾਲਾ ਵੱਲੋਂ ਭੈਣੀ ਮਹਿਰਾਜ ਵਿੱਚੋਂ ਮਿੱਟੀ ਦੇ 28 ਅਤੇ ਪਾਣੀ ਦੇ 5 ਸੈਂਪਲ ਲਏ ਗਏ। ਇਸ ਤਹਿਤ ਸ਼ਹਿਣਾ ਬਲਾਕ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਬਿੰਦਰ ਸਿੰਘ, ਨਵਦੀਪ ਸਿੰਘ, ਜਸਵਿੰਦਰ ਸਿੰਘ, ਬੀ. ਟੀ. ਐਮ. ਤੇ ਹੋਰ ਸਟਾਫ ਨੇ ਸ਼ਹਿਣਾ ਵਿੱਚੋਂ ਮਿੱਟੀ ਦੇ 35 ਪਾਣੀ ਦੇ 14 ਸੈਂਪਲ ਲਏ, ਮਹਿਲਕਲਾਂ ਬਲਾਕ ਵਿੱਚ ਚਰਨ ਰਾਮ ਏ ਈ ਓ, ਹਰਪਾਲ ਸਿੰਘ, ਏ ਐਸ ਆਈ ਅਤੇ ਸਟਾਫ ਨੇ ਚੰਨਣਵਾਲ ਪਿੰਡ ਵਿੱਚੋ ਮਿੱਟੀ ਦੇ 25 ਅਤੇ ਪਾਣੀ ਦੇ 15 ਸੈਂਪਲ ਲਏ ਗਏ। ਬਰਨਾਲਾ ਜ਼ਿਲੇ ਦੇ ਮਿੱਟੀ ਦੇ ਕੁੱਲ 88 ਅਤੇ ਪਾਣੀ ਦੇ 34 ਸੈਂਪਲ  ਲਏ ਗਏ। ਜਿਨਾਂ ਸੈਪਲਾਂ ਨੂੰ ਮੁੱਖ ਖੇਤੀਬਾੜੀ ਦਫ਼ਤਰ ਵਿੱਚ ਸਥਿਤ ਭੂਮੀ ਪਰਖ ਲੈਬਾਟਰੀ ਵਿੱਚ ਟੈਸਟ ਕਰਨ ਉਪਰੰਤ ਕਿਸਾਨਾਂ ਨੂੰ ਸਾਇਲ ਹੈਲਥ ਕਾਰਡ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਬਲਾਕ ਸ਼ਹਿਣਾ ਵਿੱਚ ਖੇਤੀਬਾੜੀ ਅਫ਼ਸਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਡੀ ਏ ਪੀ ਖਾਦ ਮਿੱਟੀ ਪਰਖ ਦੇ ਆਧਾਰ ਤੇ ਹੀ ਪਾਉਣੀ ਚਾਹੀਦੀ ਹੈ, ਜਿਨਾਂ ਕਿਸਾਨਾਂ ਨੇ ਕਣਕ ਦੀ ਫ਼ਸਲ ਸਮੇਂ ਡੀ ਏ ਪੀ ਖਾਦ ਦੀ ਵਰਤੋਂ ਕੀਤੀ ਗਈ ਸੀ, ਉਹਨਾਂ ਖੇਤਾਂ ਵਿੱਚ ਝੋਨੇ ਦੀ ਫਸਲ ਨੂੰ ਡੀ ਏ ਪੀ ਖਾਦ ਪਾਉਣ ਦੀ ਜਰੂਰਤ ਨਹੀਂ ਹੈ। ਉਹਨਾਂ ਇਹ ਵੀ ਦੱਸਿਆ ਕਿ ਭੂਮੀ ਪਰਖ ਲੈਬੋਰਟਰੀ ਬਰਨਾਲਾ ਵਿਖੇ ਮਿੱਟੀ ਅਤੇ ਪਾਣੀ ਟੈਸਟ ਮੁਫ਼ਤ ਕੀਤੇ ਜਾਂਦੇ ਹਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD