Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਦੀ ਤਰੱਕੀ ਲਈ ਨਸ਼ਿਆਂ ਦਾ ਖ਼ਾਤਮਾ ਲਾਜ਼ਮੀ : ਐਸ.ਡੀ.ਐਮ.

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਇਆ ਸਮਾਗਮ, ਐਸ.ਡੀ.ਐਮ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਚੁੱਕੀ ਨਸ਼ਿਆਂ ਦੇ ਖ਼ਾਤਮੇ ਲਈ ਸਹੁੰ

5 Dariya News

ਖਰੜ , 26 Jun 2018

Last updated on: Jun 26, 2018, 00:00 IST

ਨਸ਼ੇ ਸਮਾਜ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਰੋੜਾ ਹਨ। ਨਸ਼ੇ ਜਿੱਥੇ ਇੱਕ ਵਿਅਕਤੀ ਦਾ ਨਿੱਜੀ ਤੌਰ 'ਤੇ ਨੁਕਸਾਨ ਕਰਦੇ ਹਨ, ਉਥੇ ਸਮਾਜਕ ਢਾਂਚੇ ਨੂੰ ਵੀ ਵੱਡੀ ਸੱਟ ਮਾਰਦੇ ਹਨ। ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਲਾਜ਼ਮੀ ਹੈ ਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਇਥੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਬਰਾੜ ਨੇ ਕਿਹਾ ਕਿ ਸਬ ਡਿਵੀਜ਼ਨ ਖਰੜ ਵਿੱਚ ਨਸ਼ਿਆਂ ਵਿਰੋਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੇ ਇਸ ਮੁਹਿੰਮ ਸਬੰਧੀ ਐਸ.ਐਮ.ਓਜ਼, ਕਾਰਜਕਾਰੀ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨੂੰ ਇੱਕ ਮਹੀਨਾ ਚਲਾਈ ਜਾਣ ਵਾਲੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਸਬੰਧੀ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੀਫ ਕੈਮੀਕਲ ਐਗਜ਼ਾਮੀਨਰ, ਪੰਜਾਬ ਡਾ. ਰਾਕੇਸ਼ ਨੇ ਨਸ਼ਾ ਵਿਰੋਧੀ ਦਿਵਸ ਅਤੇ ਨਸ਼ਿਆਂ ਦੇ ਖਾਤਮੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਤੰਬਾਕੂ ਟਾਸਕ ਫੋਰਸ ਅਤੇ ਖਰੜ ਦੇ ਅਧਿਕਾਰੀਆਂ ਨੇ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁੱਕੀ। ਇਸ ਮੌਕੇ ਐਸ. ਐਮ.ਓ. ਖਰੜ ਸੁਰਿੰਦਰ ਸਿੰਘ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। 

 

Tags: Tandarust Punjab , SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD