Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਜਿਲਾ ਪੱਧਰੀ ਭਰਵੇਂ ਰੋਸ ਮੁਜਾਹਰੇ

Web Admin

Web Admin

5 Dariya News

ਚੰਡੀਗੜ , 26 Jun 2018

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਜਿਲਾ ਪੱਧਰੀ ਪੈਟਰੋਲ ਅਤੇ ਡੀਜ਼ਲ ਉਪਰ ਸੂਬਾ ਸਰਕਾਰ ਵੱਲੋਂ ਲਗਾਏ ਜਾ ਰਹੇ ਵੈਟ ਘੱਟ ਕਰਵਾਉਣ ਅਤੇ ਪੰਜਾਬ ਦੀ ਸਰਕਾਰ ਨੂੰ ਕੈਬਨਿਟ ਵਿੱਚ ਪੈਟਰੋਲ ਅਤੇ ਡੀਜ਼ਲ ਨੂ  ਜੀ.ਐਸ.ਟੀ ਦੇ ਘੇਰੇ ਵਿੱਚ ਲਿਆਉਣ ਲਈ ਮਤਾ ਪਾਸ ਕਰਨ ਲਈ ਮਜਬੂਰ ਕਰਨ ਵਾਸਤੇ ਭਰਵੇਂ ਰੋ ਮੁਜਾਹਰੇ ਕੀਤੇ ਗਏ। ਜਿਸ ਵਿੱਚ ਪਾਰਟੀ ਦੀ ਕੋਰ ਕਮੇਟੀ ਦੇ ਇੱਕ-ਇੱਕ ਸੀਨੀਅਰ ਮੈਂਬਰ ਨੇ ਅਗਵਾਈ ਕੀਤੀ ਅਤੇ ਹਰ ਜਿਲੇ ਵਿੱਚ ਪਾਰਟੀ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਆਗੂ ਅਤੇ ਵਰਕਰ ਇਸ ਵਿੱਚ ਸ਼ਾਮਲ ਹੋਏ।ਅੱਜ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਤੋਂ ਪ੍ਰਾਪਤ ਹੋਈਆ ਰਿਪੋਰਟਾ ਅਨੁਸਾਰ ਸੂਬੇ ਭਰ ਦੇ ਲੋਕਾਂ ਵਿੱਚ ਸੂਬਾ ਸਰਕਾਰ ਵੱਲੋਂ ਪੈਟਰੋਲ ਉਪਰ ਲਗਾਏ ਜਾ ਰਹੇ 35.14 ਪ੍ਰਤੀਸ਼ਤ ਅਤੇ ਡੀਜ਼ਲ ਉਪਰ ਲਗਾਏ ਜਾ ਰਹੇ 17.34 ਪ੍ਰਤੀਸ਼ਤ ਵੈਟ ਕਰਕੇ ਭਾਰੀ ਰੋਸ ਹੈ ਅਤੇ ਇਸ ਦੇ ਨਾਲ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ 15 ਪ੍ਰਤੀਸ਼ਤ ਤੋਂ ਵੱਧ ਦੇ ਵਾਧੇ ਨੇ ਲੋਕਾਂ ਦੇ ਜਖਮਾਂ ਤੇ ਲੂਣ ਛਿੱੜਕਣ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਵੱਖ-ਵੱਖ ਥਾਵਾਂ ਤੇ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੇ ਇਸ ਕੂੜ ਪ੍ਰਚਾਰ ਦਾ ਭਾਡਾਂ ਚੌਰਾਹੇ ਵਿੱਚ ਭੰਨਿਆ ਗਿਆ ਜਿਸ ਵਿੱਚ ਸੂਬਾ ਸਰਕਾਰ ਵੱਲੌਂ ਲਾਏ ਟੈਕਸਾਂ ਨੂੰ ਲੁਕਾ ਕੇ ਸਾਰਾ ਭਾਰ ਕੇਂਦਰ ਸਰਕਾਰ ਦੇ ਸਿਰ ਮੜਨ ਦੀ ਕੋਸ਼ਿਸ ਕਰ ਰਹੀ ਹੈ।  ਸਾਰੇ ਥਾਵਾਂ ਦੇ ਉਤੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰਾਂ ਨੁੰ ਦਿੱਤੇ ਗਏ ਯਾਦ ਪੱਤਰਾਂ ਵਿੱਚ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਅਗਰ ਵਾਕਿਆ ਹੀ ਪੰਜਾਬ ਦੀ ਕਾਂਗਰਸ ਸਰਕਾਰ ਡੀਜ਼ਲ ਅਤੇ ਪੈਟਰੋਲ ਦੇ ਰੇਟ ਘਟਾਉਣਾ ਚਾਹੁੰਦੀ ਹੈ ਤਾਂ ਪੰਜਾਬ ਸਰਕਾਰ ਤੁਰੰਤ ਕੈਬਨਿਟ ਮੀਟਿੰਗ ਬੁਲਾ ਕੇ ਪੈਟਰੋਲੀਅਮ ਵਸਤਾਂ ਨੁੰ ਜੀ.ਐਸ.ਟੀ ਦੇ ਘੇਰੇ ਵਿੱਚ ਲਿਆਉਣ ਦੀ ਸ਼ਿਫਾਰਿਸ਼ ਜੀ.ਐਸ.ਟੀ ਕੌਂਸਲ ਨੂੰ ਭੇਜੇ।ਡਾ. ਚੀਮਾ ਨੇ ਕਿਹਾ ਕਿ ਲੋਕੀ ਇਹ ਸੁਣ ਕੇ ਹੈਰਾਨ ਸਨ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ  ਤੇ ਲਗਾਇਆ ਗਿਆ ਟੈਕਸ 35.14 ਪ੍ਰਤੀਸ਼ਤ ਹੈ ਜਦੋ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ ਵਿੱਚ ਇਹ ਟੈਕਸ ਇਸ ਤੋਂ ਤਕਰੀਬਨ ਅੱਧਾ(19.76) ਹੈ। ਇਸੇ ਤਰਾਂ ਚੰਡੀਗੜ ਵਿੱਚ ਡੀਜ਼ਲ ਦੇ ਟੈਕਸ ਉਪਰ ਪੰਜਾਬ ਨਾਲੋਂ 6 ਪ੍ਰਤੀਸ਼ਤ ਦਾ ਫਰਕ ਹੈ।  ਅਗਰ ਸੂਬਾ ਸਰਕਾਰ ਆਪਣੇ ਟੈਕਸ ਪੰਜਾਬ ਦੀ ਰਾਜਧਾਨੀ ਦੇ ਬਰਾਬਰ ਹੀ ਕਰ ਲਵੇ ਤਾਂ ਇਸ ਨਾਲ ਵੱਡੀ ਰਾਹਤ ਪੰਜਾਬ ਦੇ ਲੋਕਾਂ ਨੂੰ ਮਿਲ ਸਕਦੀ ਹੈ। ਡਾ ਚੀਮਾ ਨੇ ਸਮੂਹ ਪੰਜਾਬੀਆਂ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਦਾ ਅੱਜ  ਦੇ ਧਰਨਿਆਂ ਵਿਚ ਸਹਿਯੋਗ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਵੱੱਲੋਂ ਇਹ ਯਤਨ ਇਸੇ ਤਰਾਂ ਅੱਗੇ ਵੀ ਜਾਰੀ ਰਹਿਣਗੇ।

ਅੱਜ ਦੇ ਜਿਲਾ ਪੱਧਰੀ ਰੋਸ ਵਿਖਾਵਿਆਂ ਦਾ ਵਿਸਥਾਰ ਦਿੰਦੇ ਹੋਏ ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੇ ਜਿਹਨਾਂ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਰੋਸ ਵਿਖਾਵੇ ਕੀਤੇ ਗਏ ਉਹਨਾਂ ਵਿੱਚ  ਜਿਲਾ ਸੰਗਰੂਰ ਵਿਖੇ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਅਤੇ ਉਹਨਾਂ ਦੇ ਨਾਲ ਸ਼੍ਰੀ ਪ੍ਰਕਾਸ਼ ਚੰਦ ਗਰਗ, ਸ. ਹਰੀ ਸਿੰਘ ਪ੍ਰੀਤ ਟਰੈਕਟਰਜ਼, ਬੀਬੀ ਫਰਜਾਨਾ ਆਲਮ, ਸ. ਪ੍ਰਿਤਪਾਲ ਸਿੰਘ ਹਾਂਡਾ, ਸ. ਰਜਿੰਦਰ ਸਿੰਘ ਕਾਂਝਲਾ ਅਤੇ ਹੋਰ ਸੀਨੀਅਰ ਆਗੁ ਅਤੇ ਵਰਕਰ ਸ਼ਾਮਲ ਸਨ। ਇਸੇ ਤਰਾਂ ਤਰਨਤਾਰਨ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤੀ ਅਤੇ ਉਹਨਾਂ ਦੇ ਨਾਲ ਪ੍ਰੋ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਭਾਈ ਮਨਜੀਤ ਸਿੰਘ, ਸ. ਗੁਰਬਚਨ ਸਿੰਘ ਕਰਮੂਵਾਲਾ ਅਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ। ਮਾਨਸਾ ਜਿਲਾ ਹੈਡਕੁਆਰਟਰ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ .ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਅਤੇ ਇਸ ਵਿੱਚ ਸ. ਦਿਲਰਾਜ ਸਿੰਘ ਭੂੰਦੜ, ਡਾ. ਨਿਸ਼ਾਨ ਸਿੰਘ, ਸ. ਗੁਰਮੇਲ ਸਿੰਘ ਪ੍ਰਧਾਨ, ਸ਼੍ਰੀ ਪ੍ਰੇਮ ਅਰੋੜਾ, ਸ. ਸੁਖਵਿੰਦਰ ਸਿੰਘ ਔਲਖ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ। ਡਾ. ਚੀਮਾ ਨੇ ਦੱਸਿਆਕਿ ਉਹਨਾਂ ਦੇ ਆਪਣੇ ਜਿਲੇ ਰੋਪੜ ਵਿੱਚ ਵੀ ਪ੍ਰਭਾਵਸ਼ਾਲੀ ਰੋਸ ਵਿਖਾਵਾ ਕੀਤਾ ਗਿਅ ਜਿਸ ਵਿੱਚ ਉਹਨਾਂ ਦੇ ਨਾਲ ਬੀਬੀ ਸਤਵੰਤ ਕੌਰ ਸੰਧੂ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਪਰਮਜੀਤ ਸਿੰਘ ਮੱਕੜ, ਜਥੇਦਾਰ ਮੋਹਣ ਸਿੰਘ ਢਾਹੇ, ਸ. ਮੋਹਣ ਸਿੰਘ ਡੂਮੇਵਾਲ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸਮੁੱਚੀ ਜਿਲਾ ਜਥੇਬੰਦੀ ਦੇ ਹਜਾਰਾਂ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸੇ ਤਰਾਂ ਜਲੰਧਰ ਵਿਖੇ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਅਤੇ ਉਹਨਾਂ ਦੇ ਨਾਲ ਸ. ਗੁਰਪ੍ਰਤਾਪ ਸਿੰਘ ਵਡਾਲਾ, ਸ਼੍ਰੀ ਪਵਨ ਕੁਮਾਰ ਟੀਨੂੰ, ਸ. ਬਲਦੇਵ ਸਿੰਘ ਖਹਿਰਾ, ਸ. ਸਰਬਜੀਤ ਸਿੰਘ ਮੱਕੜ, ਸ. ਕੁਲਵੰਤ ਸਿੰਘ ਮੰਨਣ, ਸ. ਨਾਇਬ ਸਿੰਘ ਕੋਹਾੜ, ਸੇਠ ਸੱਤਪਾਲ ਮੱਲ, ਸ. ਪਰਮਜੀਤ ਸਿੰਘ ਰਾਏਪੁਰ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ। ਕਪੂਰਥਲਾ ਵਿਖੇ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਵਿੱਚ ਜਿਲਾ ਜਥੇਬੰਦੀ ਵੱਲੋਂ ਰੋਸ ਵਿਖਾਵਾ ਕੀਤਾ ਗਿਆ ਅਤੇ ਉਹਨਾਂ ਦੇ ਨਾਲ ਸ. ਜਗੀਰ ਸਿਘ ਵਡਾਲਾ, ਸ. ਪਰਮਜੀਤ ਸਿੰਘ ਐਡਵੋਕੇਟ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਸਰਵਣ ਸਿੰਘ ਕੁਲਾਰ, ਯੁਵਰਾਜ ਭੁਪਿੰਦਰ ਸਿੰਘ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ। ਬਠਿੰਡਾ ਵਿਖੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਸਿਕੰੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਜਿਲਾ ਪੱਧਰੀ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ. ਜੀਤਮਹਿੰਦਰ ਸਿੰਘ ਸਿੱਧੂ, ਸ੍ਰੀ ਸਰੂਪ ਚੰਦ ਸਿੰਗਲਾ, ਸ. ਦਰਸ਼ਨ ਸਿੰਘ ਕੋਟਫੱਤਾ, ਸ੍ਰੀ ਅਮਿਤ ਰਤਨ, ਸ. ਗੁਰਾ ਸਿੰਘ ਤੁੰਗਵਾਲੀ ਅਤੇ ਜਿਲੇ ਦੀ ਸਮੁੱਚੀ ਜਿਲਾ ਜਥੇਬੰਦੀ ਸ਼ਾਮਲ ਹੋਈ। ਫਤਿਹਗੜ• ਸਾਹਿਬ ਵਿਖੇ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਸਾਬਕਾ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਨੇ ਕੀਤੀ ਜਿਸ ਵਿੱਚ ਸ. ਦੀਦਾਰ ਸਿੰਘ ਭੱਟੀ, ਸ. ਦਰਬਾਰਾ ਸਿੰਘ ਗੁਰੂ, ਸ. ਗੁਰਪ੍ਰੀਤ ਸਿੰਘ ਰਾਜੂਖੰਨਾ, ਜਥੇਦਾਰ ਸਵਰਨ ਸਿੰਘ ਚਨਾਰਥਲ ਅਤੇ ਜਿਲਾ ਜਥੇਬੰਦੀ ਸ਼ਾਮਲ ਹੋਈ। 

ਡਾ. ਚੀਮਾ ਨੇ ਦੱਸਿਆ ਕਿ ਇਸੇ ਤਰਾਂ ਗੁਰਦਾਸਪੁਰ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਨੇ ਕੀਤੀ ਜਿਸ ਵਿੱਚ ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ. ਰਵੀਕਰਨ ਸਿੰਘ ਕਾਹਲੋਂ, ਸ਼ੀ੍ਰ ਦੇਸ ਰਾਜ ਧੁੱਗਾ, ਸ. ਜਗਰੂਪ ਸਿੰਘ ਸੇਖਵਾਂ, ਸ. ਸੁਖਬੀਰ ਸਿੰਘ ਵਾਹਲਾ ਅਤੇ ਹੋਰ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ। ਮੋਗਾ ਵਿਖੇ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਇਸ ਰੋਸ ਵਿਖਾਵੇ ਵਿੱਚ ਸ. ਤੀਰਥ ਸਿੰਘ ਮਾਹਲਾ, ਸ. ਬਰਜਿੰਦਰ ਸਿੰਘ ਬਰਾੜ, ਸ. ਭੁਪਿੰਦਰ ਸਿੰਘ ਸਾਹੋਕੇ, ਸ. ਜਗਤਾਰ ਸਿੰਘ ਰਾਜੇਆਣਾ, ਸ. ਸੁਖਵਿੰਦਰ ਸਿੰਘ ਬਰਾੜ ਅਤੇ ਜਿਲਾ ਜਥੇਬੰਦੀ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ। ਜਿਲਾ ਲੁਧਿਆਣਾ ਦੇ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੀਤੀ ਜਿਸ ਵਿੱਚ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਸੰਤਾ ਸਿੰਘ ਉਮੈਦਪੁਰ, ਸ. ਰਣਜੀਤ ਸਿੰਘ ਢਿੱਲੋਂ, ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਰਣਜੀਤ ਸਿੰਘ ਤਲਵੰਡੀ, ਸ. ਈਸ਼ਰ ਸਿੰਘ ਮੇਹਰਬਾਨ, ਸ. ਹਰਭਜਨ ਸਿੰਘ ਡੰਗ ਅਤੇ ਹੋਰ ਜਿਲਾ ਅਕਾਲੀ ਜਥਾ ਸ਼ਹਿਰੀ ਅਤੇ ਦਿਹਾਤੀ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ । ਜਿਲਾ ਮੋਹਾਲੀ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਜਿਲਾ ਜਥੇਬੰਦੀ ਵੱਲੋਂ ਜਿਲਾ ਪੱਧਰੀ ਰੋਸ ਵਿਖਾਵਾ ਕੀਤਾ ਗਿਆ ਅਤੇ ਇਸ ਰੋਸ ਵਿਖਾਵੇ ਵਿੱਚ ਸ਼੍ਰੀ ਐਨ.ਕੇ.ਸ਼ਰਮਾ, ਸ. ਰਣਜੀਤ ਸਿੰਘ ਗਿੱਲ, ਕੈਪਟਨ ਤਜਿੰਦਰਪਾਲ ਸਿੰਘ ਸਿੱਧੂ, ਸ. ਬਲਜੀਤ ਸਿੰਘ ਕੁੰਭੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ। ਜਿਲਾ ਪਟਿਆਲਾ ਵਿਖੇ ਰੋਸ ਵਿਖਾਵੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੀਨੀਅਰ ਆਗੂ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕੀਤੀ ਜਿਸ ਵਿੱਚ ਸ. ਹਰਿੰਦਰਪਾਲ ਸਿੰਘ ਚੰਦੂਮਜਾਰਾ, ਸ਼੍ਰੀ ਹਰਪਾਲ ਜੁਨੇਜਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੀ ਕਬੀਰ ਦਾਸ, ਬੀਬੀ ਵਨਿੰਦਰ ਕੌਰ ਲੂੰਬਾ, ਸ. ਰਣਧੀਰ ਸਿੰਘ ਰੱਖੜਾ, ਸਮੇਤ ਹਜਾਰਾਂ ਦੀ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਲ ਹੋਏ। ਸ਼੍ਰੀ ਮੁਕਤਸਰ ਸਾਹਿਬ ਵਿਖੇ ਸ. ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਜਿਲਾ ਜਥੇਬੰਦੀ ਵੱਲੋਂ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ. ਹਰਪ੍ਰੀਤ ਸਿੰਘ ਮਲੋਟ, ਸ. ਹਰਦੀਪ ਸਿੰਘ ਡਿੰਪੀ, ਸ. ਦਿਆਲ ਸਿੰਘ ਕੋਇਲਿਆਂਵਾਲੀ, ਸ਼੍ਰੀ ਅਮਿਤ ਬਾਂਸਲ ਗਿੱਦੜਬਾਹਾ, ਸ. ਨਵਤੇਜ ਸਿੰਘ ਕੌਣੀ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ । 

ਡਾ .ਚੀਮਾ ਨੇ ਦੱਸਿਆ ਕਿ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਸਾਬਕਾ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਕੀਤੀ ਜਿਸ ਵਿੱਚ ਚੌਧਰੀ ਨੰਦ ਲਾਲ, ਡਾ. ਸੁਖਵਿੰਦਰ ਸੁੱਖੀ, ਸ. ਜਰਨੈਲ ਸਿੰਘ ਵਾਹਦ, ਸ. ਗੁਰਬਖਸ਼ ਸਿੰਘ ਖਾਲਸਾ, ਬੁੱਧ ਸਿੰਘ ਬਲਾਕੀਪੁਰ, ਸ਼੍ਰੀ ਸ਼ੰਕਰ ਦੁੱਗਲ ਅਤੇ ਜਿਲੇ ਦੀ ਜਥੇਬੰਦੀ ਸ਼ਾਮਲ ਹੋਈ। ਇਸੇ ਤਰਾਂ ਜਿਲਾ ਪਠਾਨਕੋਟ ਵਿਖੇ ਸ. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਦੀ ਅਗਵਾਈ ਵਿੱਚ ਜਿਲਾ ਜਥੇਬੰਦੀ ਵੱਲੋਂ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਜਥੇਦਾਰ ਸੇਵਾ ਸਿੰਘ ਪਠਾਨਕੋਟ, ਸ. ਹਰਦੀਪ ਸਿੰਘ ਲਮੀਨੀ, ਸ. ਜਸਪ੍ਰੀਤ ਸਿੰਘ ਰਾਣਾ, ਬੀਬੀ ਕਿਰਨ ਸ਼ਰਮਾ,  ਸ. ਲਖਵਿੰਦਰ ਸਿੰਘ ਅਤੇ ਹੋਰ ਆਗੂ ਅਤੇ ਵਰਕਰ ਸ਼ਾਮਲ ਹੋਏ। ਜਿਲਾ ਫਿਰੋਜਪੁਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਹਰੀ ਸਿੰਘ ਜੀਰਾ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ. ਅਵਤਾਰ ਸਿੰਘ ਜੀਰਾ, ਸ. ਜੋਗਿੰਦਰ ਸਿੰਘ ਜਿੰਦੂ, ਸ. ਵਰਦੇਵ ਸਿੰਘ ਨੋਨੀ ਮਾਨ, ਸ਼੍ਰੀ ਰੋਹਿਤ ਕੁਮਾਰ ਮੋਂਟੂ ਵੋਹਰਾ ਅਤੇ ਜਿਲੇ ਦੀ ਸਮੁੱਚੀ ਜਥੇਬੰਦੀ ਸ਼ਾਮਲ ਹੋਈ। ਫਰੀਦਕੋਟ ਵਿੱਚ ਜਿਲਾ ਪ੍ਰਧਾਨ ਸ. ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ. ਪਰਮਬੰਸ ਸਿੰਘ ਬੰਟੀ ਰੋਮਾਣਾ, ਸ. ਸੂਬਾ ਸਿੰਘ ਬਾਦਲ ਅਤੇ ਹੋਰ ਸਮੁੱਚੀ ਜਥੇਬੰਦੀ ਸ਼ਾਮਲ ਹੋਈ। ਜਿਲਾ ਹੁਸ਼ਿਆਰਪੁਰ ਵਿੱਚ ਜਿਲਾ ਜਥੇਦਾਰ ਸ. ਸੁਰਿੰਦਰ ਸਿੰਘ ਠੇਕੇਦਾਰ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ਼ ਅਰਵਿੰਦਰ ਸਿੰਘ ਰਸੂਲਪੁਰ, ਸ. ਸਰਬਜੋਤ ਸਿੰਘ ਸਾਹਬੀ, ਸ. ਰਵਿੰਦਰ ਸਿੰਘ ਮੁਕੇਰੀਆਂ, ਸ. ਰਵਿੰਦਰ ਸਿੰਘ ਠੰਡਲ ਅਤੇ ਹੋਰ ਜਿਲੇ ਦੇ ਆਗੁ ਅਤੇ ਵਰਕਰ ਸ਼ਾਮਲ ਹੋਏ। ਜਿਲਾ ਬਰਨਾਲਾ ਵਿਖੇ ਸ. ਬਲਦੇਵ ਸਿੰਘ ਮਾਨ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸੰਤ ਬਲਬੀਰ ਸਿੰਘ ਘੁੰਨਸ, ਸ. ਸੁਰਿੰਦਰਪਾਲ ਸਿੰਘ ਸਿਬੀਆ, ਸ. ਕੁਲਵੰਤ ਸਿੰਘ ਕੀਤੂ, ਸ. ਸਤਨਾਮ ਸਿੰਘ ਰਾਹੀ ਐਡਵੋਕੇਟ ਅਤੇ ਹੋਰ ਸਮੁੱਚੀ ਜਥੇਬੰਦੀ ਸ਼ਾਮਲ ਹੋਈ। ਜਿਲਾ ਫਾਜਲਿਕਾ ਵਿਖੇ ਸ. ਪਰਮਜੀਤ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸ.ਪਰਕਾਸ਼ ਸਿੰਘ ਭੱਟੀ, ਸ. ਗੁਰਪਾਲ ਸਿੰਘ ਗਰੇਵਾਲ, ਸ਼ੀ੍ਰ ਅਸ਼ੋਕ ਅਨੇਜਾ, ਸ. ਸਤਿੰਦਰਪਾਲ ਸਿੰਘ ਮੰਟਾ , ਸ. ਕੌਰ ਸਿੰਘ ਬਹਾਵਵਾਲਾ ਅਤੇ ਹੋਰ ਜਿਲੇ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ।  

 

Tags: Dr Daljit Singh Cheema , PROTEST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD