Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹੇ 'ਚ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ : ਡਾ:ਆਰ ਐਸ ਕੰਗ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਸਿਹਤ ਅਫਸਰ ਦੀ ਅਗਵਾਈ ਹੇਠਲੀ ਟੀਮ ਨੇ ਖਰੜ ਦੀਆਂ ਦੁਕਾਨਾਂ ਦੀ ਕੀਤੀ ਅਚਨਚੇਤੀ ਚੈਕਿੰਗ

5 Dariya News

ਖਰੜ , 25 Jun 2018

Last updated on: Jun 25, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਲੋਕਾਂ ਨੂੰ ਖਾਣ ਪੀਣ ਵਾਲੀਆਂ ਸਾਫ ਅਤੇ ਸੁੱਧ ਵਸਤਾਂ ਮੁਹੱਈਆ ਕਰਾਉਣ ਦੇ ਮੰਤਵ ਨੂੰ ਪੂਰਾ ਕਰਨ ਲਈ  ਜ਼ਿਲ੍ਹੇ 'ਚ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਿਹਤ ਅਫਸਰ ਡਾ:ਆਰ ਐਸ ਕੰਗ ਨੇ  ਦਿੰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ  ਦਿਸ਼ਾ ਨਿਰਦੇਸਾਂ ਅਨੁਸਾਰ ਖਰੜ ਵਿਖੇ ਫੂਡ ਸੇਫਟੀ ਅਫਸਰ ਰਾਖੀ ਵਿਨਾਇਕ ਅਤੇ ਟੀਮ ਦੇ ਹੋਰ ਮੈਂਬਰਾਂ ਨੂੰ ਨਾਲ ਲੈ ਕੇ 20 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਆਦੇਸ ਦਿੱਤੇ ਗਏ ਕਿ ਉਹ ਮਿਆਦ ਪੁੱਗ ਚੁੱਕੀਆਂ ਵਸਤਾਂ  ਅਤੇ ਮਿਲਾਵਟੀ ਖਾਣ ਪੀਣ ਦੀਆਂ ਵਸਤਾਂ ਨਾ ਵੇਚਣ ਜਿਸ ਨਾਲ ਲੋਕਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਡਾ: ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੈਡੀਕਲ ਦੀਆਂ ਦੁਕਾਨਾਂ ਦੀ ਅਚਨੇਚੇਤੀ ਚੈਕਿੰਗ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਨਸ਼ੀਲੀਆਂ ਦਵਾਈਆਂ  ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸ੍ਰੀ ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਗਰਟ ਐਂਡ ਅਦਰ ਤੰਬਾਕੂ  ਪ੍ਰੋਡਕਟਸ ਐਕਟ 2003 (ਕੋਟਪਾ) ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਰੜ ਵਿਖੇ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਦੌਰਾਨ ਤੰਬਾਕੂ ਪ੍ਰਦਾਰਥਾਂ ਦੇ ਤਿੰਨ ਸੈਂਪਲ  ਵੀ ਲਏ ਗਏ। ਉਨ੍ਹਾਂ ਦੱਸਿਆ ਕਿ  ਕਿਸੇ ਵੀ ਵਿਅਕਤੀ ਨੂੰ ਜਨਤਕ ਥਾਵਾਂ ਤੇ ਸਿਗਰਟਨੋਸੀ ਕਰਨ ਦੀ ਆਗਿਆ ਨਹੀਂ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਤੰਬਾਕੂ ਮੁਕਤ ਜ਼ਿਲ੍ਹਾ ਐਲਾਨਿਆਂ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਜਿੱਥੇ ਭਿਆਨਕ ਬਿਮਾਰੀਆਂ ਲੱਗਦੀਆਂ ਹਨ ਉੱਥੇ ਸਿਗਰਟ ਆਦਿ ਦੇ ਧੂੰਏ ਤੋਂ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰੋਗ ਜਿੰਦਗੀ ਲਈ ਤੰਬਾਕੂ ਦੀ ਵਰਤੋਂ ਨਾ ਕਰਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD