Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਕੁਲਜੀਤ ਸਿੰਘ ਨਾਗਰਾ

ਫ਼ਤਹਿਗੜ੍ਹ ਸਾਹਿਬ ਹਲਕੇ ਦੀਆਂ 65 ਲਿੰਕ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Jun 2018

Last updated on: Jun 27, 2018, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਬਾਲਪੁਰ ਤੋਂ ਚਨਾਰਥਲ ਜਾਂਦੀ 65 ਲੱਖ 7 ਹਜਾਰ 99 ਰੁਪਏ ਦੀ ਲਾਗਤ ਨਾਲ 6 ਕਿਲੋਮੀਟਰ ਸੜਕ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਸੜਕ ਸਾਲ 2005 ਵਿੱਚ ਬਣੀ ਸੀ ਅਤੇ ਉਸ ਸਮੇਂ  ਕਾਂਗਰਸ ਦੀ ਸਰਕਾਰ ਸੀ ਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਸਨ ਅਤੇ ਪਿਛਲੇ ਲਗਭਗ 10 ਸਾਲਾਂ ਵਿੱਚ ਅਕਾਲੀਆਂ  ਨੇ ਇਸ ਸੜਕ ਦੀ ਸਾਰ  ਨਹੀਂ ਲਈ ਜਿਸ ਕਾਰਨ ਇਸ ਸੜਕ ਦਾ ਹਾਲ ਬਦ ਤੋਂ ਬਦਤਰ ਹੁੰਦਾ ਚਲਿਆ ਗਿਆ ਜਦੋਂ ਕਿ ਇਹ ਸੜਕ ਬਾਲਪੁਰ ਤੋਂ ਅੱਗੇ ਜਾ ਕੇ ਸਰਹਿੰਦ-ਪਟਿਆਲਾ ਰੋਡ ਨਾਲ ਜੁੜਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਲਈ 21 ਕਰੋੜ 46 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਪਿਛਲੇ ਲੰਮੇ ਸਮੇਂ ਤੋਂ ਖਰਾਬ ਹਾਲਤ ਵਿੱਚ ਪਈਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਤਾਂ ਜੋ ਪਿੰਡਾਂ  ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ  ਸਕਣ।ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿਥੇ ਇਲਾਕੇ ਦੇ ਦਰਜ਼ਨਾਂ ਪਿੰਡਾਂ ਦੇ ਲੋਕਾਂ ਨੂੰ ਲਾਭ ਪਹੁੰਚੇਗਾ ਉਥੇ ਹੀ ਚਨਾਰਥਲ ਸਬ ਤਹਿਸੀਲ ਬਣਨ ਨਾਲ ਤਕਰੀਬਨ 70 ਫੀਸਦੀ ਪਿੰਡ ਇਸ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਜੁੜਨਗੇ ਜਿਸ ਨਾਲ ਲੋਕਾਂ ਨੂੰ ਆਉਣ ਜਾਣ ਵਿੱਚ ਵੱਡੀ ਰਾਹਤ ਮਿਲੇਗੀ। 

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਵੀ ਕੀਤਾ ਸੀ ਕਿ ਲੋਕਾਂ ਨੂੰ ਕੋਈ ਤਕਲੀਫ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾ ਕੇ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਇਹ ਫਰਜ਼ ਵੀ ਬਣਦਾ ਹੈ ਕਿ ਉਹ ਹਲਕੇ ਦੇ ਵੋਟਰਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਾਉਣ ਵਿੱਚ ਕੋਈ ਕਸਰ ਨਾ ਛੱਡਣ।ਵਿਧਾਇਕ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਆਪਣੇ ਆਪ ਨੂੰ ਪੰਥ ਹਿਤੈਸ਼ੀ ਕਹਾਉਣ ਵਾਲੇ ਅਕਾਲੀਆਂ ਨੇ ਕਦੇ ਵੀ ਇਸ ਪਵਿੱਤਰ ਤੇ ਇਤਿਹਾਸਕ ਧਰਤੀ ਦੀ ਸਾਰ ਨਹੀਂ ਲਈ ਅਤੇ ਹਮੇਸ਼ਾਂ ਸੰਗਤ ਦਰਸ਼ਨਾਂ ਦੌਰਾਨ ਲੋਕਾਂ ਨੂੰ ਲਾਰੇ ਹੀ ਲਗਾਉਂਦੇ ਰਹੇ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਤੇ ਕਰਨੀ  ਦੇ ਪੱਕੇ ਹਨ ਜੋ ਕਿ ਰਾਜ ਦਾ ਹਰੇਕ ਬੰਦਾ ਜਾਣਦਾ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਵਿੰਦਰ ਸਿੰਘ, ਐਸ.ਡੀ.ਓ. ਜੈਪਾਲ ਸ਼ਰਮਾ, ਐਸ.ਡੀ.ਓ. ਮਨਦੀਪ ਸਿੰਘ, ਜੇ.ਈ. ਹਰਿੰਦਰ ਕੁਮਾਰ, ਹਰਦੇਵ ਸਿੰਘ ਸਰਪੰਚ ਬਾਲਪੁਰ, ਜਗਦੀਪ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਬਾਲਪੁਰ, ਲਖਵਿੰਦਰ ਸਿੰਘ ਲੱਖੀ, ਪਰਮਵੀਰ ਸਿੰਘ ਟਿਵਾਣਾ, ਇੰਦਰਪਾਲ ਸਿੰਘ, ਪ੍ਰਦੀਪ ਸਿੰਘ ਠੇਕੇਦਾਰ, ਮੇਘ ਰਾਜ ਸ਼ਰਮਾ, ਭਗਵਤੀ ਸ਼ਰਮਾ, ਗੁਰਸੇਵਕ ਸਿੰਘ, ਹਰਿੰਦਰ ਸਿੰਘ, ਕ੍ਰਿਸ਼ਨ ਲਾਲ, ਪ੍ਰਵੀਨ ਕੁਮਾਰ, ਹਰਬੰਸ ਸਿੰਘ, ਕਰਮਜੀਤ ਸਿੰਘ ਤੇ ਬਘੀਰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ, ਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD