Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ-ਰਾਣਾ ਗੁਰਮੀਤ ਸਿੰਘ ਸੋਢੀ

ਮਹਾਰਾਜਾ ਰਣਜੀਤ ਸਿੰਘ ਐਵਾਰਡ ਹਰ ਸਾਲ ਦਿੱਤੇ ਜਾਇਆ ਕਰਨਗੇ-ਰਾਣਾ ਸੋਢੀ

Web Admin

Web Admin

5 Dariya News

ਅੰਮਿ੍ਰਤਸਰ , 28 Jun 2018

Last updated on: Jun 28, 2018, 00:00 IST

ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜਾਬ ਸਾਫਟਬਾਲ ਐਸੋਸੀਏਸ਼ਨ ਵੱਲੋਂ ਕਰਵਾਏ ਗਏ 10ਵੇਂ ਸਾਫਟਬਾਲ ਫੈਡਰੇਸ਼ਨ ਕੱਪ ਦੇ ਸਮਾਪਤੀ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦੇ ਸ. ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਪੈਦਾ ਕਰਨ ਲਈ ਦ੍ਰਿੜ ਹੈ, ਤਾਂ ਕਿ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨ ਸਰੀਰਕ ਤੇ ਮਾਨਸਿਕ ਪੱਖੋਂ ਤੰਦਰੁਸਤ ਹੋ ਸਕਣ। ਉਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਗਾਤਾਰ ਹਰ ਸਾਲ ਦਿੱਤੇ ਜਾਇਆ ਕਰਨਗੇ, ਤਾਂ ਕਿ ਖੇਡ ਤੇ ਖਿਡਾਰੀਆਂ ਨੂੰ ਹੌਸਲਾ ਮਿਲਦਾ ਰਹੇ। ਉਨਾਂ ਕਿਹਾ ਕਿ ਇਸ ਲਈ ਨਵੀਂ ਖੇਡ ਨੀਤੀ ਵਿਚ ਖਿਡਾਰੀਆਂ ਤੇ ਕੋਚਾਂ ਦੀ ਟਰੇਨਿੰਗ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖਿਡਾਰੀਆਂ ਦੀ ਪੜਾਈ, ਚੰਗੀ ਖੁਰਾਕ ਅਤੇ ਉਨਾਂ ਦਾ ਸੁਰੱਖਿਅਤ ਭਵਿੱਖ, ਜਿਸ ਵਿਚ ਨੌਕਰੀਆਂ ਦੀ ਵਿਵਸਥਾ ਹੋਵੇ, ਨਿਸ਼ਚਿਤ ਕਰਨ ਲਈ ਵਿਚਾਰ ਵੀ ਜਾਰੀ ਹੈ ਅਤੇ ਛੇਤੀ ਹੀ ਇਸ ਬਾਰੇ ਠੋਸ ਫੈਸਲਾ ਲਿਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰ ਤਰਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਸ. ਸੋਢੀ ਨੇ ਦੱਸਿਆ ਕਿ ਪੰਜਾਬ ਵਿਚ ਵੱਖ-ਵੱਖ ਖੇਡਾਂ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਛੇਤੀ ਹੀ ਨਵੇਂ ਕੋਚ ਭਰਤੀ ਕੀਤੇ ਜਾਣਗੇ ਅਤੇ ਮੌਜੂਦਾ ਕੋਚਾਂ ਨੂੰ ਬਾਹਰੋਂ ਟਰੇਨਿੰਗ ਦਿਵਾ ਕੇ ਸਮੇਂ ਦੇ ਹਾਣੀ ਬਣਾਇਆ ਜਾਵੇਗਾ। ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿਚ ਹੀ ਤਹਾਨੂੰ ਖੇਡਾਂ ਦੇ ਖੇਤਰ ਵਿਚ ਪੰਜਾਬ ਵਿਚ ਆਈ ਤਬਦੀਲੀ ਨਜ਼ਰ ਆਵੇਗੀ। ਖੇਡ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਤੂਬਰ ਦੇ ਮਹੀਨੇ ਸਕੂਲੀ ਖੇਡਾਂ ਕਰਵਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਬੋਲਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਅੰਮਿ੍ਰਤਸਰ ਦੇ ਖੇਡ ਸਟੇਡੀਅਮਾਂ ਦੇ ਨਵੀਨੀਕਰਨ ਅਤੇ ਕ੍ਰਿਕਟ ਸਟੇਡੀਅਮ ਨੂੰ ਵੱਡਾ ਕਰਨ ਦੀ ਮੰਗ ਬੜੇ ਜ਼ੋਰ ਨਾਲ ਖੇਡ ਮੰਤਰੀ ਕੋਲ ਉਠਾਈ, ਜਿਸ ਦੇ ਉਤਰ ਵਿਚ ਉਨਾਂ ਭਰੋਸਾ ਦਿੱਤਾ ਕਿ ਸ਼ਹਿਰ ਵਿਚ ਖੇਡਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਨ ਲਈ ਵਿਸਥਾਰਤ ਰਿਪੋਰਟ ਲੈ ਕੇ ਕੰਮ ਪੂਰਾ ਕੀਤਾ ਜਾਵੇਗਾ। ਉਨਾਂ ਇਸ ਮੌਕੇ ਸਾਫਟਬਾਲ ਐਸੋਸੀਏਸ਼ਨ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨਾਲ ਯੂਨੀਵਰਸਿਟੀ ਦੀਆਂ ਖੇਡ ਸਰਗਰਮੀਆਂ ਅਤੇ ਖੇਡਾਂ ਦੇ ਮੁੱਢਲਾ ਢਾਂਚੇ ਬਾਰੇ ਵਿਸਥਾਰਤ ਗੱਲਬਾਤ ਵੀ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਵੀ ਹਾਜ਼ਰ ਸਨ। 

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD