Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਦੇਸ਼ ਦੀ ਆਜ਼ਾਦੀ ਤੇ ਤਰੱਕੀ ਵਿੱਚ ਪ੍ਰੈੱਸ ਦਾ ਅਹਿਮ ਰੋਲ: ਰਾਣਾ ਕੇ.ਪੀ.

ਦੇਸ਼ ਹਿੱਤ ਲਈ ਕਦੇ ਵੀ ਸੱਚ ਦਾ ਪੱਲਾ ਨਾ ਛੱਡਣ ਪੱਤਰਕਾਰ: ਸਾਧੂ ਸਿੰਘ ਧਰਮਸੋਤ

Web Admin

Web Admin

5 Dariya News

ਜ਼ੀਰਕਪੁਰ, , 28 Jun 2018

ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਪ੍ਰੈਸ ਦਾ ਅਹਿਮ ਰੋਲ ਹੈ ਤੇ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੱਤਰਕਾਰਾਂ ਨੂੰ ਸੱਚ ’ਤੇ ਪਹਿਰਾ ਦਿੰਦਿਆਂ ਕਦੇ ਵੀ ਪੱਤਰਕਾਰੀ ਦੇ ਅਸੂਲਾਂ ਦਾ ਲੜ ਨਹੀਂ ਛੱਡਣਾ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਥੇ ਇੱਕ ਅਖਬਾਰ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅਖ਼ਬਾਰਾਂ ਦਾ ਅਹਿਮ ਯੋਗਦਾਨ ਰਿਹਾ ਹੈ ਤੇ ਆਜ਼ਾਦੀ ਦੀ ਲੜਾਈ ਦੇ ਵੱਡੀ ਗਿਣਤੀ ਨਾਇਕ ਕਿਸੇ ਨਾ ਕਿਸੇ ਰੂਪ ਵਿੱਚ ਅਖ਼ਬਾਰਾਂ ਨਾਲ ਜੁੜੇ ਰਹੇ ਹਨ। ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਨੇ ਦੇਸ਼ ਵਾਸੀਆਂ ਨੂੰ ਜਾਗਰੂਕ ਕਰ ਕੇ ਦੇਸ਼ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਅਖ਼ਬਾਰ ਸ਼ੁਰੂ ਕੀਤੇ ਸਨ। ਉਨ੍ਹਾਂ ਅਖ਼ਬਾਰਾਂ ਨੇ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਅਤੇ ਆਜ਼ਾਦੀ ਦੀ ਭਾਵਨਾ ਨੂੰ ਸਿਖਰਾਂ ’ਤੇ ਪੁਚਾ ਦਿੱਤਾ ਸੀ। ਦੇਸ਼ ਵਾਸੀਆਂ ਦੇ ਜੋਸ਼ ਨੂੰ ਇੱਕ ਤੈਅ ਦਿਸ਼ਾ ਵੱਲ ਸੇਧਤ ਕਰਨ ਵਿੱਚ ਅਖ਼ਬਾਰ ਬਹੁਤ ਸਹਾਈ ਸਿੱਧ ਹੋਏ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੇ.ਪੀ. ਨੇ ਆਖਿਆ ਕਿ ਜਿਵੇਂ ਸੂਰਜ ਪੂਰੀ ਦੁਨੀਆਂ ਨੂੰ ਰੌਸ਼ਨੀ ਦਿੰਦਾ ਹੈ, ਉਸੇ ਤਰ੍ਹਾਂ ਪੈੱਰਸ ਦੁਨੀਆਂ ਵਿੱਚ ਗਿਆਨ ਦਾ ਚਾਨਣ ਫੈਲਾਉਂਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਭਾਰਤ ਵਿੱਚ ਪ੍ਰੈਸ ਦੀ ਭੂਮਿਕਾ ਸਾਰਥਕ ਰਹੀ ਹੈ ਤੇ ਪ੍ਰੈਸ ਨੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਨਬਜ਼ ਨੂੰ ਪਛਾਣ ਕੇ ਹੀ ਕੰਮ ਕੀਤਾ ਹੈ, ਜਿਸ ਸਦਕਾ ਦੇਸ਼ ਨੇ 70 ਸਾਲ ਵਿੱਚ ਹੀ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਨੇ ਇਹ ਵੀ ਆਖਿਆ ਕਿ ਜਿਹੜੇ ਪੱਤਰਕਾਰ ਪੱਤਰਕਾਰੀ ਦੇ ਅਸੂਲਾਂ ਦੀ ਉਲੰਘਣਾ ਕਰਦੇ ਹਨ, ਉਹ ਕੇਵਲ ਸਬੰਧਤ ਅਦਾਰੇ ਦਾ ਹੀ ਨਹੀਂ, ਸਗੋਂ ਸਾਰੇ ਹੀ ਸਮਾਜ ਦਾ ਨੁਕਸਾਨ ਕਰ ਰਿਹਾ ਹੁੰਦਾ ਹੈ। ਇਸ ਸਮਾਗਮ ਵਿੱਚ ਉਚੇਚੇ ਤੌਰ ’ਤੇ ਪੁੱਜੇ ਜੰਗਲਾਤ ਮੰਤਰੀ, ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੱਤਰਕਾਰ ਸਦਾ ਸੱਚ ਦਾ ਲੜ ਫੜ ਕੇ ਰੱਖਣ ਅਤੇ ਇਹ ਗੱਲ ਯਕੀਨੀ ਬਣਾਉਣ ਕਿ ਪ੍ਰੈਸ ਜ਼ਰੀਏ ਕਿਸੇ ਵੀ ਢੰਗ ਨਾਲ ਦੇਸ਼ ਦੀ ਆਜ਼ਾਦ ਤੇ ਏਕਤਾ ਨੂੰ ਢਾਹ ਨਾ ਲੱਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਭਾਰਤ ਵਾਸੀਆਂ ਨੇ ਵੱਡੀ ਗਿਣਤੀ ਕੁਰਬਾਨੀਆਂ ਦੇ ਰੂਪ ਵਿੱਚ ਵੱਡੀ ਕੀਮਤ ਤਾਰ ਕੇ ਆਜ਼ਾਦੀ ਹਾਸਲ ਕੀਤੀ ਹੈ ਤੇ ਪ੍ਰੈਸ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਦਾ ਨਿੱਠ ਕੇ ਕੰਮ ਕਰੇ।ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਵੱਡੀ ਗਿਣਤੀ ਪੱਤਰਕਾਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD