Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਸਿੱਕੀ ਨੂੰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਤੇ ਪੰਥ ਚੋਂ ਛੇਕਿਆ ਜਾਵੇ : ਰਵਿੰਦਰ ਸਿੰਘ ਬ੍ਰਹਮਪੁਰਾ

ਕੈਪਟਨ ਸਿਆਂ ਗੁਟਕਾ ਸਾਹਿਬ ਦੀ ਸਹੁੰ ਪੰਜਾਬ ਦੀ ਜਵਾਨੀ ਨੂੰ ਆਬਾਦ ਕਰਨ ਲਈ ਖਾਦੀ ਸੀ ਜਾਂ ਫਿਰ ਬਰਬਾਦ ਕਰਨ ਲਈ : ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 29 Jun 2018

ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪਿਛਲੀ ਅਕਾਲੀ-ਭਾਜਪਾ ਦੀ ਸਰਕਾਰ ਨੂੰ ਚੋਣਾਂ ਤੋਂ ਪਹਿਲਾ ਝੂਠ ਦਾ ਪ੍ਰਚਾਰ ਕਰ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਅਤੇ ਗ਼ਲਤਫਹਿਮੀਆਂ ਵਿੱਚ ਪਾਇਆ ਗਿਆ ਸੀ ਅੱਜ ਕਾਂਗਰਸ ਪਾਰਟੀ ਸੂਬੇ ਵਿੱਚ ਸੱਤਾ ਵਿੱਚ ਹੈ ਜਿਸ ਨੇ ਝੂਠ ਦਾ ਸਹਾਰਾ ਲੈ ਆਪਣਾ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਹ ਪੰਜਾਬ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਇਥੇ  ਇਕ ਪ੍ਰੈਸ ਬਿਆਨ ਜਾਰੀ ਕਰਦਿਆ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਦਸੰਬਰ 2015 ਕੀਤੀ 'ਸੱਦਭਾਵਨਾ ਰੈਲੀ' ਵਿੱਚ ਸਟੇਜ ਤੋਂ ਪਵਿੱਤਰ ਗੁਟਕਾ ਸਾਹਿਬ ਫੜ ਕੇ ਸਹੁੰ ਚੁੱਕੀ ਸੀ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਨੂੰ ਬੰਦ ਕਰ 'ਲੱਕ ਤੋੜ' ਦੇਣਗੇ ਅਤੇ ਇਹ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜਾਉਣ ਵਾਲਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਸੀ ਜਿਸ ਨੇ ਪਿਛਲੀ ਸਰਕਾਰ ਸਮੇਂ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੇ ਆਪਣੀ ਵਿਧਾਇਕੀ ਤੋਂ ਅਸਤੀਫਾ ਦਿੱਤਾ ਸੀ ਜੋ ਸਿਰਫ਼ ਇੱਕ ਸਿਆਸੀ ਡਰਾਮਾ ਸੀ ਅੱਜ ਸੂਬੇ ਦੇ ਹਾਲਾਤ ਬਦ ਨਾਲੋਂ ਵੀ ਬਦਤਰ ਹੋ ਗੲ ਹਨ, ਜਿਸ ਤੋਂ ਇਹਨਾਂ ਬੇਅਦਬੀ ਦੀ ਘਟਨਾਵਾਂ ਤੋਂ ਮੋਜੂਦਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਇਸ ਦਾ ਹੁਣ ਕੋਈ ਪ੍ਰਭਾਵ ਨਹੀਂ ਪੈਂਦਾ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਅੱਜ ਕਾਂਗਰਸ ਦੀ ਸਰਕਾਰ ਹੈ ਅਤੇ ਮੌਜੂਦਾ ਸਥਿਤੀ ਸਮੇਂ 'ਗੁਟਕਾ ਸਾਹਿਬ ਅਤੇ ਹੋਰ ਧਰਮਾਂ ਦੇ ਗ੍ਰੰਥਾਂ' ਦੀ ਬੇਅਦਬੀ ਦੀਆ ਕਾਫੀ ਸਾਰੀ ਘੱਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਚੁੱਕਾ ਹੈ ਗੱਲ ਸਿਰਫ਼ ਜ਼ਿਲ੍ਹਾ ਤਰਨ ਤਾਰਨ ਦੀ ਕੀਤੀ ਜਾਵੇ ਤਾ ਪਿਛਲੇ 10 ਦਿਨਾਂ ਵਿੱਚ 20 ਨੌਜਵਾਨਾਂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤਾਂ ਹੋ ਚੁੱਕੀ ਹਨ ਜਿਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਲਈ ਸਿਰਫ਼ ਪੰਜਾਬ ਕਾਂਗਰਸ ਸਰਕਾਰ ਜਿੰਮੇਵਾਰ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਹ ਵੀ ਆਖਿਆ ਕਿ ਅੱਜ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁਕਿਆ 65 ਹਫਤੇ ਹੋ ਚੁੱਕੇ ਹਨ ਪਰ ਨਸ਼ਾ ਵੱਧ ਮਾਤਰਾ ਅਤੇ ਖੁੱਲ੍ਹੇ ਤੌਰ ਤੇ ਸ਼ਰਿਆਮ ਵਿੱਕ ਰਿਹਾ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ  ਗੁਟਕਾ ਸਾਹਿਬ ਹੱਥ 'ਚ ਫੜ ਮੱਥੇ ਤੇ ਲਾ ਜਨਤਕ ਰੈਲੀ ਵਿੱਚ ਗਵਾਹ ਬਣਾਇਆ ਸੀ, ਜਿਸ ਤੇ ੳਹ ਆਪਣੇ ਕੀਤੇ ਵਚਨ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਸਿੱਖਾਂ ਦੀ ਭਾਵਨਾਵਾਂ ਨੂੰ ਪੂਰੇ ਵਿਸ਼ਵ ਵਿੱਚ ਬਦਨਾਮ ਕੀਤਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਾਂਗਰਸ ਪਾਰਟੀ ਵੱਲੋਂ ਸਿਰਫ ਵੋਟਾਂ ਜਿੱਤਣ ਲਈ ਇਸ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਅਤੇ ੳੁਨ੍ਹਾਂ ਸਿਖਾਂ ਦੀ ਭਾਵਨਾਵਾਂ ਅਤੇ ਪਵਿੱਤਰ ਗੁਟਕਾ ਸਾਹਿਬ ਦਾ ਅਪਮਾਨ ਕਰਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਖਡੂਰ ਸਾਹਿਬ ਤੋਂ ਮੋਜੂਦਾ ਵਿਧਾਇਕ ਸਿੱਕੀ ਨੂੰ ਸਿੱਖ ਕੌਮ ਚੋਂ ਤਲਬ ਕਰਨ ਦੀ ਮੰਗ ਕੀਤੀ ਹੈ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD