Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ

ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਸਲਾਮੀ

Web Admin

Web Admin

5 Dariya News

ਨਵੀਂ ਦਿੱਲੀ , 29 Jun 2018

Last updated on: Jun 29, 2018, 00:00 IST

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ਸਿੰਗਲਾ ਬੀਤੇ ਕੱਲ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ। ਪੰਜਾਬ ਸਰਕਾਰ ਵੱਲੋਂ ਸੁਰਿੰਦਰ ਸਿੰਗਲਾ ਪ੍ਰਤੀ ਸਤਿਕਾਰ ਵੱਜੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਸੁਰਿੰਦਰ ਸਿੰਗਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਵਿਛੋੜੇ ਨੂੰ ਨਿੱਜੀ ਘਾਟਾ ਦੱਸਿਆ ਗਿਆ ਹੈ।ਅਹਿਮ ਸ਼ਖਸੀਅਤਾਂ ਵੱਲੋਂ ਜਿਨ੍ਹਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੁਰਿੰਦਰ ਸਿੰਗਲਾ ਦੇ ਦੋਸਤਾਂ ਵੱਲੋਂ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾ ਦੀ ਟੁਕੜੀ ਵੱਲੋਂ ਸਲਾਮੀ ਭੇਟ ਕੀਤੀ ਗਈ।ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਸੁਰਿੰਦਰ ਸਿੰਗਲਾ ਦੀ ਦੇਹ 'ਤੇ ਪੁਸ਼ਪਮਾਲਾਵਾਂ ਭੇਟ ਕੀਤੀਆਂ ਗਈਆਂ।ਅੰਤਿਮ ਸੰਸਕਾਰ ਦੀ ਰਸਮ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਅਹਿਮ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਸ੍ਰੀ ਵਿਜੇ ਗੋਇਲ, ਉੱਘੇ ਉਦਯੋਗਪਤੀ ਸ੍ਰੀ ਜੀ.ਡੀ.ਗੋਇਨਕਾ, ਸਾਬਕਾ ਉਪ-ਰਾਜਪਾਲ ਪੁਡੂਚੇਰੀ ਸ੍ਰੀ ਇਕਬਾਲ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਸ੍ਰੀ ਤਰਲੋਚਨ ਸਿੰਘ, ਸਾਬਕਾ ਵਿਧਾਇਕ ਸ੍ਰੀ ਜਸਬੀਰ ਸਿੰਘ ਖੰਘੂੜਾ ਤੇ ਹੋਰ ਸ਼ਖਸੀਅਤਾਂ ਸ਼ਾਮਲ ਸਨ।

 

Tags: Dr Manmohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD