Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੀ ਅਹਿਮ ਮੀਟਿੰਗ ਹੋਈ

Web Admin

Web Admin

5 Dariya News

ਚੰਡੀਗੜ੍ਹ , 30 Jun 2018

Last updated on: Jun 30, 2018, 00:00 IST

ਅੱਜ ਮਿਤੀ 30 ਜੂਨ, 2018 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਪਾਰਟੀ ਦੀ ਚੰਡੀਗੜ੍ਹ ਇਕਾਈ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਬਾਰੇ ਅਤੇ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵੀ ਵਿਸਥਾਰ ਨਾਂਲ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਇਹ ਵੀ ਇਤਰਾਜ਼ ਉਠਾਇਆ ਗਿਆ ਕਿ ਸਾਡੀ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਵੱਲੋਂ ਸਾਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਮੀਟਿੰਗ ਵਿੱਚ ਇਸ ਗੱਲ ਤੇ ਵੀ ਵਿਚਾਰ ਕੀਤਾ ਗਿਆ ਕਿ ਜਦੋਂ ਤੋਂ ਕਾਰਪੋਰੇਸ਼ਨ ਦਾ ਗਠਨ ਹੋਇਆ ਹੈ ਉਦੋਂ ਤੋਂ ਹੀ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਾਰਪੋਰੇਸ਼ਨ ਵਿੱਚ ਇੱਕ ਸੀਟ ਮੇਅਰ/ ਉਪ ਮੇਅਰ ਜਾਂ ਸੀਨੀਅਰ ਉਪ ਮੇਅਰ ਦੀ ਦਿੱਤੀ ਜਾਂਦੀ ਰਹੀ ਹੈ। ਪਰ ਪਿਛਲੇ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਕਾਰਪੋਰੇਸ਼ਨ ਵਿੱਚ ਇਹਨਾਂ ਅਹੁਦਿਆਂ ਵਿੱਚੋਂ ਇੱਕ ਵੀ ਅਹੁਦਾ ਸ਼੍ਰੋਮਣੀ ਅਕਾਲੀ ਨੂੰ ਨਹੀਂ ਦਿੱਤਾ ਗਿਆ। 

ਇਸੇ ਪ੍ਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਉਹਨਾਂ ਦੇ ਵਾਰਡਾਂ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਜੋ ਵਤੀਰਾ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਆਗੂਆਂ ਨਾਲ ਕੀਤਾ ਜਾ ਰਿਹਾ ਹੈ ਉਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਜਲਦੀ ਲਿਆਂਦਾ ਜਾਵੇਗਾ। ਮੀਟਿੰਗ ਦੀ ਹੋਰ ਕਾਰਵਾਈ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਇਕਾਈ ਦੇ ਸਕੱਤਰ ਜਨਰਲ ਸ. ਚਰਨਜੀਤ ਸਿੰਘ ਵਿੱਲੀ ਨੇ ਦੱÎਸਿਆ ਕਿ ਮੀਟਿੰਗ ਵਿੱਚ ਪਾਰਟੀ ਦੀਆਂ ਵਾਰਡ ਵਾਈਜ਼ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ। ਉਹਨਾਂ ਦੱÎਸਿਆ ਕਿ ਸ. ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਚੰਡੀਗੜ੍ਹ ਇਕਾਈ ਨੇ ਸ਼ਹਿਰ ਵਾਸੀਆਂ ਨੂੰ ਆਉਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ  ਅਤੇ ਉਹਨਾਂ ਸਮੱਸਿਆਵਾਂ ਨੂੰ ਸੁਲਝਾਉਣ ਲਈ  ਮਜਬੂਤੀ ਨਾਲ ਯਤਨ ਕੀਤੇ ਜਾਣ ਬਾਰੇ ਵੀ ਖੁੱਲ ਕੇ ਚਰਚਾ ਕੀਤੀ ਗਈ।

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD