Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਅਮਰੀਕਾ ਵਿਚ ਗਰਿਫਤਾਰ ਪੰਜਾਬੀਆਂ ਦੀ ਰਿਹਾਈ ਦਾ ਮਾਮਲਾ

ਗਰਿਫਤਾਰ ਪੰਜਾਬੀਆਂ ਨੂੰ ਆਪਣੇ ਸਿਆਸੀ ਸ਼ਰਨ ਦੇ ਕੇਸ ਵਾਪਿਸ ਲੈਣ ਲਈ ਮਜਬੂਰ ਨਾ ਕੀਤਾ ਜਾਵੇ-ਬਹਾਦਰ ਸਿੰਘ

Web Admin

Web Admin

5 Dariya News

ਪੋਰਟਲੈਂਡ( ਔਰੀਗਨ ਸਟੇਟ ਆਫ ਅਮਰੀਕਾ) , 01 Jul 2018

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ), ਸਿੱਖ ਸੇਵਾ ਫਾਊਂਡੇਸ਼ਨ ਅਤੇ ਗਦਰ ਮੈਮੋਰੀਅਲ ਫਾਊਂਡੇਸ਼ਨ ਦੇ ਇੱਕ ਉੱਚ-ਪੱਧਰੀ ਵਫ਼ਦ ਨੇ  ਨਾਪਾ ਦੇ ਸਟੇਟ ਚੇਅਰਮੈਨ ਸ. ਬਹਾਦਰ ਸਿੰਘ ਦੀ ਅਗਵਾਈ ਵਿੱਚ ਸੈਨੇਟਰ ਰੌਨ ਵਾਈਡਨ ਨਾਲ ਇੱਕ ਘੰਟਾ ਦੇ ਲੱਗਭਗ ਕੀਤੀ ਮੀਟਿੰਗ ਵਿੱਚ ਔਰੀਗਨ ਜੇਲ੍ਹ 'ਚ ਬੰਦ ੫੨ ਪੰਜਾਬੀ ਨੌਜਵਾਨਾਂ ਅਤੇ ਓਟੇਰੋ ਪ੍ਰਾਸੈਸਿੰਗ ਸੈਂਟਰ 'ਚ ਬੰਦ ੭੦ ਪੰਜਾਬੀ ਨੌਜਵਾਨਾਂ ਦੀ ਰਿਹਾਈ ਦਾ ਮਾਮਲਾ ਵਿਚਾਰਿਆ। ਅੱਜ ਇੰਮੀਗ੍ਰੇਸ਼ਨ ਅਤੇ ਰਫ਼ਿਊਜੀ ਕਮਿਊਨਟੀ ਈਵੈਂਟ ਮੌਕੇ ਵੱਖ-ਵੱਖ ਕਮਿਊਨਟੀਆਂ ਦੇ ਪ੍ਰਤੀਨਿਧਾਂ ਨੇ ਵੀ ਆਪਣੇ ਲੋਕਾਂ ਨੂੰ ਦਰਪੇਸ਼ ਸਮਾਜਿਕ ਤੇ ਰਾਜਨੀਤਿਕ ਬੇਇਨਸਾਫ਼ੀਆਂ ਦੇ ਮਾਮਲਿਆਂ ਦੀ ਚਰਚਾ ਕੀਤੀ। ਸੈਨੇਟਰ ਵਾਈਡਨ ਨੇ ਵੀ ਇਨ੍ਹਾਂ ਪ੍ਰਤੀਨਿਧਾਂ ਨਾਲ ਅਜਿਹੇ ਮਾਮਲਿਆਂ 'ਤੇ ਚਿੰਤਾ ਪ੍ਰਗਟਾਈ ਅਤੇ ਭਰੋਸਾ ਦਿੱਤਾ ਕਿ ਇਸ ਸਬੰਧ 'ਚ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਹੁਤੇ ਕਾਨੂੰਨਘਾੜੇ ਇਸ ਮਾਮਲੇ ਤੋਂ ਜਾਣੂੰ ਹਨ ਪਰ ਇਸ ਪਾਸੇ ਧਿਆਨ ਨਹੀਂ ਦੇ ਰਹੇ। ਨਾਪਾ ਔਰਗੇਨ ਸਟੇਟ ਦੇ ਚੇਅਰਮੈਨ ਬਹਾਦਰ ਸਿੰਘ ਨੇ ਕਿਹਾ ਕਿ ਕਈ ਕੈਦੀ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਆਪਣੇ ਵਕੀਲਾਂ ਨੂੰ ਨਿੱਜੀ ਤੌਰ 'ਤੇ ਜਾਂ ਉਨ੍ਹਾਂ ਦੁਆਰਾ ਸਥਾਪਤ ਕੀਤੀਆਂ ਹੌਟਲਾਈਨਾਂ ਰਾਹੀਂ ਪਹੁੰਚ ਕਰਨ ਤੋਂ ਅਸਮਰਥ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਅਧਿਕਾਰੀ ਅਜਿਹੀਆਂ ਸਥਿਤੀਆਂ ਪੈਦਾ ਕਰ ਕਿ ਕੈਦੀਆਂ ਨੂੰ ਕਾਨੂੰਨੀ ਪ੍ਰਤੀਨਿਧਾਂ ਨਾਲ ਜਾਂ ਇਸ ਤੋਂ ਬਿਨਾਂ ਸ਼ਰਨ ਦੇ ਕੇਸ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਮੌਜੂਦਾ ਰਾਸ਼ਟਰਪਤੀ ਦੇ ਅਹੁਦੇ ਸੰਭਾਲਣ ਤੋਂ ਬਾਅਦ ਅਮਰੀਕਾ ਵਿਚ ਨਸਲੀ ਅਪਰਾਧ ਵਧ ਰਹੇ ਹਨ। ਸਿੱਖ ਭਾਈਚਾਰਾ ੯/੧੧ ਦੇ ਬਾਅਦ ਸਭ ਤੋਂ ਵੱਡਾ ਪੀੜਤ ਹੈ। ਹੁਣ ਸਿੱਖ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਭੇਜਣ ਤੋਂ ਡਰਦੇ ਹਨ, ਜੇ ਉਨ੍ਹਾਂ ਦੇ ਲੰਮੇ ਵਾਲ ਹਨ। ਉਨ੍ਹਾਂ ਨੇ ਪਰਵਾਸੀਆਂ ਦੀਆਂ ਹੋਰ ਚਿੰਤਾਵਾਂ ਨੂੰ ਵੀ ਸਾਂਝਾਂ ਕੀਤਾ, ਜੋ ਆਪਣੇ ਵਰਕ ਪਰਮਿਟ ਦੇ ਨਵੀਨੀਕਰਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਅੱਗੇ ਵਿਸਥਾਰ ਨਾਲ ਦੱਸਿਆ ਕੇ ਇਹ ਲੋਕ ਇਸ ਗੱਲ ਨੂੰ ਲੈ ਕੇ ਡਰੇ ਹੋਏ ਹਨ ਕਿ ਉਨ੍ਹਾਂ ਨੂੰ ਅਮਰੀਕਾ ਵਿੱਚ ਕੰਮ ਕਰਨ ਦੇ ਅਧਿਕਾਰ ਨੂੰ ਵਧਾਉਣ ਦੀ ਆਗਿਆ ਨਹੀਂ ਮਿਲੇਗੀ।ਸਤ ਹਨੂਮਾਨ ਸਿੰਘ ਖ਼ਾਲਸਾ ਨੇ ਅਮਰੀਕਾ ਵਿੱਚ ਧਾਰਮਿਕ ਆਜ਼ਾਦੀ ਬਾਰੇ ਗੱਲ ਕੀਤੀ ਅਤੇ ਇਸਨੂੰ ਮੌਜ਼ੂਦਾ ਸਿਆਸੀ ਤੇ ਸਮਾਜਿਕ ਦ੍ਰਿਸ਼ ਨਾਲ ਜੋੜਿਆ। ਨਾਪਾ ਆਗੂ ਗੁਰਜੀਤ ਸਿੰਘ ਰੰਕਾ, ਨਵਨੀਤ ਕੌਰ ਅਤੇ ਓਰੇਗਨ ਦੇ ਇਤਿਹਾਸਕਾਰ ਜੋਹਾਣਾ ਓਗਡਨ ਵੀ ਇਸ ਮੌਕੇ 'ਤੇ ਮੌਜੂਦ ਸਨ।

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD