Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਜੰਗਲਾਤ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਵਾਗਾਓਂ ਵਿਖੇ ਲਾਏ ਬੂਟੇ

ਘਰ ਘਰ ਹਰਿਆਲੀ ਮੁਹਿੰਮ ਤਹਿਤ ਲੋਕਾਂ ਨੂੰ ਮੁਫ਼ਤ ਵੰਡੇ ਬੂਟੇ, ਬੂਟਿਆਂ ਤੇ ਰੁੱਖ਼ਾਂ ਦੀ ਸੰਭਾਲ ਲਈ ਪ੍ਰੇਰਿਆ, ਆਈ-ਹਰਿਆਲੀ ਐਪ ਸਬੰਧੀ ਦਿੱਤੀ ਜਾਣਕਾਰੀ

ਜਿ਼ਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਸਮੇਤ ਨਵਾਂਗਾਓਂ ਵਿਖੇ ਲੋਕਾਂ ਨੂੰ ਬੂਟੇ ਵੰਡਦੇ ਹੋਏ ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ।
ਜਿ਼ਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਸਮੇਤ ਨਵਾਂਗਾਓਂ ਵਿਖੇ ਲੋਕਾਂ ਨੂੰ ਬੂਟੇ ਵੰਡਦੇ ਹੋਏ ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ।

5 Dariya News

ਨਵਾਗਾਓਂ , 01 Jul 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਚਲਾਈ ਜਾ ਰਹੀ ਘਰ ਘਰ ਹਰਿਆਲੀ ਮੁਹਿੰਮ ਅਧੀਨ ਜਿ਼ਲ੍ਹਾਂ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਨਵਾਗਾਓਂ ਵਿਖੇ ਬਾਬਾ ਗੁਰਦੇਵ ਸਿੰਘ ਸੇਵਾਦਾਰ ਤਰਨਾਦਲ ਹੁਸਿ਼ਆਰਪੁਰ ਵੱਲੋਂ ਬੂਟੇ ਲਾਏ ਗਏ। ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਪੰਜਾਬ ਦੇ ਰਵਾਇਤੀ ਬੂਟੇ ਵੰਡ ਕੇ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਵੀ ਪ੍ਰੇਰਿਆ ਗਿਆ। ਇਸ ਸਬੰਧੀ ਗੱਲਬਾਤ ਕਰ‍ਦਿਆਂ ਜਿ਼ਲ੍ਹਾ ਜੰਗਲਾਤ ਅਫ਼ਸਰ ਨੇ ਦੱਸਿਆ ਕਿ ਧਰਤੀ ਉਤੇ ਮਨੁੱਖਤਾ ਦੀ ਹੋਂਦ ਬਚਾਉਣ ਲਈ ਰੁਖਾਂ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਾਉਣੇ ਲਾਜ਼ਮੀ ਹਨ। ਇਸੇ ਗੱਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ ਘਰ ਹਰਿਆਲੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਦੇ ਰਿਵਾਇਤੀ ਬੂਟੇ ਮੁਫ਼ਤ ਵੰਡੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਭਗਾ ਵੱਲੋਂ ਆਈ-ਹਰਿਆਲੀ ਐਪ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਲੋਕ ਘਰ ਬੈਠੇ ਮੋਬਾਈਲ ਫੋਨ ਜ਼ਰੀਏ ਬੂਟੇ ਬੁੱਕ ਕਰ ਕੇ ਹਾਸਲ ਕਰ ਸਕਦੇ ਹਨ।ਜਿ਼ਲ੍ਹਾ ਜੰਗਲਾਤ ਅਫ਼ਸਰ ਨੇ ਦੱਸਿਆ ਕਿ  ਲੋਕਾਂ ਤੇ ਖਾਸਕਰ ਨੌਜਵਾਨਾਂ ਵਿੱਚ ਇਸ ਮੁਹਿੰਮ ਅਤੇ ਆਈ ਹਰਿਆਲੀ ਐਪ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਬਾਬਾ ਗੁਰਦੇਵ ਸਿੰਘ ਨੇ ਨਵਾਗਾਓਂ ਵਿਖੇ ਬੂਟੇ ਲਾ ਕੇ ਹੋਰਾਂ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇ।ਰਿਆ ਹੈ। ਜਿ਼ਲ੍ਹਾ ਜੰਗਲਾਤ ਅਫ਼ਸਰ ਨੇ ਹੋਰਨਾਂ ਅਹਿਮ ਸਮਾਜਕ ਸ਼ਖ਼ਸੀਅਤਾਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਵਾਤਾਵਰਨ ਸੰਭਾਲ ਦੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD