Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਮਨੁੱਖਤਾ ਦਾ ਘਾਣ ਕਰਨ ਵਾਲੇ ਨਸ਼ਿਆਂ ਦੇ ਸੁਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੰਘ ਸਿੱਧੂ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੈਮਿਸਟ ਐਸੋਸੀਏਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

Web Admin

Web Admin

5 Dariya News

ਐਸ.ਏ.ਐਸ ਨਗਰ , 01 Jul 2018

Last updated on: Jul 01, 2018, 00:00 IST

ਮਨੁੱਖਤਾ ਦਾ ਘਾਣ ਕਰਨ ਵਾਲੇ ਅਤੇ ਨੌਜਵਾਨਾਂ ਦੀ ਜਿੰਦਗੀ ਨਾਲ ਖਿਲਵਾੜ ਕਰਨ ਵਾਲੇ ਨਸ਼ਿਆਂ ਦੇ ਸੁਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਪੁਲਿਸ ਪ੍ਰਸ਼ਾਸਨ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਰੀ ਮੁਸਤੈਦੀ ਨਾਲ ਕੰਮ ਕਰੇ । ਜਿਸ ਵਿਚ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ  ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸਥਿਤ ਲਾਇਵ ਸਟਾਕ ਭਵਨ ਵਿਖੇ ਕੈਮਿਸਟ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ, ਸਿਵਲ ਤੇ ਪੁਸਿਲ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਕੀਤਾ। ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਹਿਯੋਗ ਦੇਣ ਦੀ ਸਹੁੰ ਵੀ ਚੁੱਕੀ ਗਈ। ਸ. ਸਿੱਧੂ ਨੇ ਇਸ ਮੌਕੇ ਦੱਸਿਆ ਕਿ ਹਲਕਾ ਐਸ.ਏ.ਐਸ ਨਗਰ ਵਿਚ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਵਿਸੇਸ ਮੁਹਿੰਮ ਵਿੰਢੀ ਜਾਵੇਗੀ ਅਤੇ ਨੌਜਵਾਨਾਂ ਤਕੱ ਪਹੁੰਚ ਕਰਕੇ ਉਨ੍ਹਾਂ ਨੁੰੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵਗਾ । ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨਾਲ ਕੀਤੇ ਵਾਅਦੇ ਨੂੰ ਹਰ ਕੀਮਤ ਤੇ ਪੂਰਾ ਕੀਤਾ ਜਾਵੇਗਾ ਅਤੇ ਨਸ਼ਿਆਂ  ਕਾਰਨ ਹਲਕੇ ਚ ਕਿਸੇ ਵੀ ਘਰ ਦਾ ਚੁਰਾਗ ਬੁਝਣ ਨਹੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆ ਕਾਰਨ ਜਿਥੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੁੰਦੇ ਹਨ ਉਥੇ ਜਾਨੀ ਨੁਕਸਾਨ ਵੀ ਹੁੰਦਾ ਹੇ। ਜਿਸ ਦੀ ਕਦੇ ਵੀ ਭਰਪਾਈ ਨਹੀ ਹੁੰਦੀ। ਉਨ੍ਹਾਂ ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅਗੇ ਆਉਣ । ਊਨਾਂਹ ਹੋਰ ਕਿਹਾ ਕਿ ਕੈਮਿਸਟ ਨਸ਼ਿਆਂ ਦੇ ਸੁਦਾਗਰਾਂ ਦੀ ਸੂਚਨਾ ਮਿਲਣ ਤੇ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕਰਨ ਤਾ ਜੋ ਇਨ੍ਹਾਂ ਅੰਸਰਾਂ ਨੂੰ ਮੌਕੇ ਤੇ ਹੀ ਕਾਬੂ ਕੀਤਾ ਜਾ ਸਕੇ। ਉਨ੍ਹਾ ਹੋਰ ਕਿਹਾ ਕਿ ਕਿਸੇ ਨੁੰ ਵੀ ਡਾਕਟਰ ਦੀ ਪਰਚੀ ਤੋਂ ਬਿਨਾਂਹ ਦਵਾਈ ਨਾ ਦਿੱਤੀ ਜਾਵੇ ਅਤੇ ਖਾਸ ਤੌਰ ਤੇ ਨੋਜਵਾਨਾਂ ਦਾ ਵਿਸ਼ੇਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਐਚ. ਐਸ. ਭਾਟੀਆ ਨੇ ਸ.ਸਿੱਧੂ ਨੂੰ ਵਿਸ਼ਵਾਸ ਦਵਾਇਆ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੂੰ ਆਪਣੇ ਵੱਲੋਂ ਬਣਦਾ ਪੂਰਾ ਸਹਿਯੋਗ ਦੇਣਗੇ ਅਤੇ ਨਸ਼ਾ ਵੇਚਣ ਵਾਲਆਿਂ ਤੇ ਖੁਦ ਵੀ ਨਿਗਾਹ ਰੱਖਣਗੇ ਅਤੇ ਕਿਸੇ ਨੁੰ ਵੀ ਕਮਿਸਟ ਦੀ ਦੁਕਾਨ ਦੀ ਆੜ ਵਿਚ ਨਸ਼ਾ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅਜਿਹਾ ਕਰਨ ਵਾਲਿਆਂ ਦੀ ਸੁਚਨਾ ਤੁਰੰਤ ਪ੍ਰਸ਼ਾਸਨ ਨੁੰ ਦਿੱਤੀ ਜਾਵੇਗੀ । ਇਸ ਮੋਕੇ ਐਸ.ਏ.ਐਸ ਨਗਰ ਸ਼ਹਿਰ ਦੀ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਠਾਕੁਰ  ਨੇ ਵਿਸ਼ਵਾਸ ਦਵਾਇਆ ਕਿ ਕੋਈ ਵੀ ਕੈਮਿਸਟ ਆਪਣੀ ਦੁਕਾਨ ਵਿੱਚ ਕਿਸੇ ਵੀ ਕਿਸਮ ਦੀ ਨਸ਼ੇ ਦੀ ਦਵਾਈ ਨਹੀ ਵੇਚੇਗਾ ਸਗੋਂ ਜੇਕਰ ਕੋਈ ਨੋਜਵਾਨ ਨਸ਼ੇ ਦੀ ਦਵਾਈ ਮੰਗਦਾ ਹੈ ਤਾਂ ਉਸਦੇ ਮਾਤਾ ਪਿਤਾ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨ ਵੱਲੋ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਜਾਵੇਗੀ। ਸ੍ਰੀ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਸਾਰੂ ਕੰਮ ਵਿਚ ਲਾਉਣ ਲਈ ਪ੍ਰੇਰਿਤ ਕਰਨ। ਜੇਕਰ ਬੱਚਿਆਂ  ਦਾ ਨਸ਼ੇ ਕਰਨ ਦਾ ਪਤਾ ਲੱਗਦਾ ਹੈ ਤਾਂ ਮੁੱਢ ਤੋਂ ਹੀ ਉਸ ਦਾ ਇਲਾਜ ਕਰਵਾ ਕੇ ਸਹੀ ਰਸਤੇ ਪਾਇਆ ਜਾਵੇ। ਉਨਾਂਹ ਹੋਰ ਕਿਹਾ ਕਿ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣਾਕਰੀ ਦੇਣ । ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਚਰਨਦੇਵ ਸਿੰਘ ਮਾਨ , ਐਸ.ਪੀ ਸਿਟੀ  ਜਗਜੀਤ ਸਿੰਘ ਜੱਲਾ, ਡੀ.ਐਸ.ਪੀ. ਰਮਨਦੀਪ ਸਿੰਘ, ਡੀਂਐਸ.ਪੀ ਵਿਜੇ ਆਲਮ , ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਰਦੀਪ ਸਿੰਘ , ਮੁਹਾਲੀ ਸ਼ਹਿਰ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਹਰੀਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਜੁਨੇਜਾ, ਡਿਪਟੀ ਸਕੱਤਰ ਹਰੀਸ਼ ਰਾਜਨ, ਜੇ ਐਸ ਰਿਆੜ, ਪੰਜਾਬ ਸ਼ੋਸਲ ਸਕਿਊਰਟੀ ਬੋਰਡ ਦੇ ਡਾਇਰੈਕਟਰ ਗੁਰਚਰਨ ਸਿੰਘ ਭਮਰਾ, ਸਤਪਲ ਸਿੰਘ  ਸਮੇਤ ਹੋਰ ਪਤਵੰਤੇ ਅਤੇ ਕੈਮਿਸਟ ਐਸੋਸੀਏਸ਼ਨਾ ਦੇ ਮੈਂਬਰ ਵੀ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD