Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵਲੋਂ ਇੰਟਰਾਮਊਰਲ ਮੁਕਾਬਲੇ ਕਰਵਾਏ ਗਏ

Web Admin

Web Admin

5 Dariya News

ਰੂਪਨਗਰ , 02 Jul 2018

Last updated on: Jul 02, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਦੇ ਚੱਲ ਰਹੇ ਹੈਂਡਬਾਲ ਖੇਡ ਦੇ ਕੋਚਿੰਗ ਸੈਂਟਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਟਰਾਮਊਰਲ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਖੇਡ ਵਿਭਾਗ ਦੇ ਵੱਖ-ਵੱਖ ਕੋਚਿੰਗ ਖੇਡ ਸੈਂਟਰਾਂ ਦੇ ਲਗਭਗ 350 ਦੇ ਕਰੀਬ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਇਸ ਮੌਕੇ ਕੁਲਵਿੰਦਰ ਸਿੰਘ ਪ੍ਰਿੰਸੀਪਲ ਖਾਲਸਾ ਸੀ. ਸੈ. ਸਕੂਲ ਰੂਪਨਗਰ ਨੇ ਖਿਡਾਰੀਆਂ ਨਾਲ ਜਾਣ- ਪਹਿਚਾਣ ਕੀਤੀ ਅਤੇ ਉਹਨਾਂ ਨੇ ਖਿਡਾਰੀਆਂ ਨੂੰ ਨਸ਼ਾ ਮੁਕਤ ਹੋ ਕੇ ਖੇਡਣ ਲਈ ਪ੍ਰੇਰਿਤ ਕੀਤਾ। ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸ: ਸੁਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਪਹੁੰਚੇ ਅਤੇ ਉਹਨਾਂ ਨੇ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਆਪਣੀ ਸਿਹਤ ਅਤੇ ਪੜ੍ਹਾਈ ਦਾ ਖਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਕਰਵਾਏ ਗਏ ਮੈਚਾਂ ਵਿੱਚ ਕੋਚਿੰਗ ਸੈਂਟਰ ਵਾਲੀਬਾਲ ਨੇ ਪਹਿਲਾ ਸਥਾਨ, ਕੋਚਿੰਗ ਸੈਂਟਰ ਕੈਕਿੰਗ ਅਤੇ ਕੈਨੋਇੰਗ ਨੇ ਦੂਜਾ ਸਥਾਨ ਅਤੇ ਕੋਚਿੰਗ ਸੈਂਟਰ ਕੁਸ਼ਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਦੇ ਮੁਕਾਬਲਿਆਂ ਵਿੱਚ ਕੋਚਿੰਗ ਸੈਂਟਰ ਬਾਸਕਟਬਾਲ ਨੇ ਪਹਿਲਾ ਸਥਾਨ, ਕੋਚਿੰਗ ਸੈਂਟਰ ਵਾਲੀਬਾਲ ਨੇ ਦੂਜਾ ਸਥਾਨ, ਕੋਚਿੰਗ ਸੈਂਟਰ ਕੈਕਿੰਗ ਅਤੇ ਕੈਨੋਇੰਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ  ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਹੈਂਡਬਾਲ ਕੋਚਿੰਗ ਸੈਂਟਰ ਵੱਲੋਂ ਟਰਾਫੀਆਂ ਦਿੱਤੀਆਂ ਗਈਆਂ ਅਤੇ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਖੇਡ ਵਿਭਾਗ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਸੁਖਦੇਵ ਸਿੰਘ ਫੁੱਟਬਾਲ ਕੋਚ, ਇੰਦਰਜੀਤ ਸਿੰਘ ਹਾਕੀ ਕੋਚ, ਤੁਲਸੀ ਰਾਮ ਹੈਂਡਬਾਲ ਕੋਚ, ਤੇਜਵੀਰ ਸਿੰਘ ਹੈਂਡਬਾਲ ਕੋਚ, ਹਰਿੰਦਰ ਸਿੰਘ ਕੁਸ਼ਤੀ ਕੋਚ, ਹਰਵਿੰਦਰ ਕੌਰ ਵਾਲੀਬਾਲ ਕੋਚ, ਵੰਦਨਾ ਬਾਹਰੀ ਬਾਸਕਟਬਾਲ ਕੋਚ, ਜਗਜੀਵਨ ਸਿੰਘ ਰੋਇੰਗ ਕੋਚ, ਸ਼ੀਲ ਭਗਤ ਬੈਡਮਿੰਟਨ ਕੋਚ, ਸ਼ੈਰਿਨਪ੍ਰੀਤ ਸਿੰਘ ਤੈਰਾਕੀ ਕੋਚ, ਰੁਪੇਸ਼ ਕੁਮਾਰ ਬਾਸਕਟਬਾਲ ਕੋਚ, ਹਰਿੰਦਰ ਕੌਰ ਹਾਕੀ ਕੋਚ, ਹਰਵਿੰਦਰ ਕੌਰ ਕਬੱਡੀ ਕੋਚ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਹੋਏ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD