Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

8 ਸਾਲਾਂ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ 29 ਸਾਲਾ ਵਿਅਕਤੀ ਗ੍ਰਿਫਤਾਰ

5 Dariya News

ਬਠਿੰਡਾ , 02 Jul 2018

Last updated on: Jul 02, 2018, 00:00 IST

27 ਜੂਨ 2018 ਨੂੰ 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ 29 ਸਾਲਾ ਵਿਅਕਤੀ ਵਿੱਕੀ ਪੁੱਤਰ ਸ਼ੰਕਰ ਵਾਸੀ ਗਲੀ ਨੰਬਰ 5 ਹਰਦੇਵ ਨਗਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਮੁਹੰਮਦ ਫਿਆਜ਼ ਫਾਰੂਕੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਸ਼੍ਰੀ ਨਵੀਨ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਗੁਰਮੀਤ ਸਿੰਘ ਐਸ.ਪੀ. ਬਠਿੰਡਾ ਅਤੇ ਗੁਰਪ੍ਰੀਤ ਸਿੰਘ ਬਠਿੰਡਾ ਅਧੀਨ 5 ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਟੀਮਾਂ 'ਚ ਮੁੱਖ ਅਫ਼ਸਰ ਥਾਣਾ ਥਰਮਲ ਬਠਿੰਡਾ, ਇੰਚਾਰਜ ਸੀ.ਆਈ. ਏ. ਬਠਿੰਡਾ ਅਤੇ ਹੋਰ ਪੁਲਿਸ ਅਫ਼ਸਰ ਸ਼ਾਮਲ ਸਨ।ਤਫ਼ਤੀਸ਼ ਦੇ ਦੌਰਾਨ ਵਕੂਏ ਵਾਲੀ ਜਗ੍ਹਾ ਦੇ ਆਸ-ਪਾਸ ਦੀਆਂ ਬਸਤੀਆਂ/ਝੂਗੀਆਂ ਦੇ ਪੁਰਸ਼ ਵਾਸੀਆਂ ਦੀ ਪੁੱਛ-ਗਿੱਛ ਕੀਤੀ ਗਈ। ਪੀੜਤ ਵਲੋਂ ਦਿੱਤੇ ਗਏ ਬਿਆਨ ਅਤੇ ਦੋਸ਼ੀ ਦੇ ਵੇਰਵੇ ਨਾਲ ਮੇਲ ਖਾਂਦੇ 500 ਦੇ ਕਰੀਬ ਪੁਰਸ਼ਾਂ ਦੀਆਂ ਫੋਟੋਆਂ ਖਿੱਚੀਆਂ ਗਈਆਂ ਅਤੇ ਪੀੜਤ ਬੱਚੀ ਨੂੰ ਪਛਾਣ ਲਈ ਦਿਖਾਈਆਂ ਗਈਆਂ। ਪੀੜਤ ਵਲੋਂ ਕੀਤੀ ਗਈ ਪਛਾਣ ਅਨੁਸਾਰ ਦੋਸ਼ੀ ਵਿੱਕੀ ਪੁੱਤਰ ਸ਼ੰਕਰ ਵਾਸੀ ਗਲੀ ਨੰਬਰ 5 ਹਰਦੇਵ ਨਗਰ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਅ।ਆਈ.ਜੀ. ਬਠਿੰਡਾ ਸ਼੍ਰੀ ਫਾਰੂਖ਼ੀ ਨੇ ਦੱਸਿਆ ਕਿ ਦੋਸ਼ੀ ਦਾ ਪਿਛੋਕੜ ਮੁਹੱਲਾ ਸੀਸ ਕੀ ਨੰਗਲਾ, ਸਿੰਕਦਰਾਓ ਥਾਣਾ ਹਾਥਰਸ ਜੰਕਸ਼ਨ ਤਹਿਸੀਲ ਹਾਥਰਸ, ਜ਼ਿਲ੍ਹਾ ਅਲੀਗੜ੍ਹ ਉੱਤਰ ਪ੍ਰਦੇਸ਼ ਨਾਲ ਸਬੰਧਤ ਹੈ। ਦੋਸ਼ੀ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸ ਦੀ ਪਤਨੀ ਦੀ ਕਰੀਬ ਡੇਢ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਬਠਿੰਡਾ ਸ਼ਹਿਰ 'ਚ ਝਾੜੂ, ਵਾਇਪਰ ਆਦਿ ਘਰੇਲੂ ਸਮਾਨ ਵੇਚਦਾ ਹੈ। 27 ਜੂਨ 2018 ਨੁੰ ਵਕਤ ਕਰੀਬ ਸ਼ਾਮ 5:00 ਵਜੇ ਜੰਗਲ ਪਾਣੀ ਵਾਸਤੇ ਐਨ.ਐਫ਼.ਐਲ. ਦੀ ਰਾਖ ਵਾਲੀ ਝੀਲ 'ਤੇ ਗਿਆ ਸੀ ਜਿੱਥੇ ਉਸ ਨੇ ਬੱਚੀ ਨੂੰ ਇੱਕਲੀ ਪਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਪੁਲਿਸ ਵਲੋਂ ਵਕੂਏ ਵਾਲੀ ਜਗ੍ਹਾ ਤੋਂ ਬੱਚੀ ਦਾ ਰਬੜ ਬੈਂਡ ਵੀ ਬਰਾਮਦ ਕੀਤਾ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੀ ਫਾਰੂਖ਼ੀ ਨੇ ਦੱਸਿਆ ਕਿ ਇਸ ਕੇਸ ਦੀ ਅਗਲੀ ਕਾਰਵਾਈ ਜਲਦ ਹੀ ਪੂਰੀ ਕਰ ਦਿੱਤੀ ਜਾਵੇਗੀ। 

 

Tags: Rape , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD