Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡ ਵਿਭਾਗ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਿਲ੍ਹੇ ਵਿਚ ਸ਼ੁਰੂ ਕੀਤੇ 20 ਕੋਚਿੰਗ ਸੈਂਟਰ

ਸਵੇਰੇ-ਸ਼ਾਮ ਮਾਹਿਰ ਕੋਚ ਦੇ ਰਹੇ ਹਨ ਖੇਡਾਂ ਦੀ ਸਿਖਲਾਈ

Web Admin

Web Admin

5 Dariya News

ਅੰਮ੍ਰਿਤਸਰ , 02 Jul 2018

Last updated on: Jul 02, 2018, 00:00 IST

ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਦੀ ਜਾਚ ਸਿਖਾਉਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਿਲ੍ਹੇ ਭਰ ਵਿਚ ਸ਼ਹਿਰ ਤੇ ਕਸਬਿਆਂ ਵਿਚ 20 ਕੋਚਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਇਨਾਂ ਕੈਂਪਾਂ ਵਿਚ ਨੌਜਵਾਨਾਂ ਨੂੰ ਸਾਫਟਬਾਲ, ਤੈਰਾਕੀ, ਬਾਕਸਿੰਗ, ਕਬੱਡੀ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਕੁਸ਼ਤੀ, ਹੈਂਡਬਾਲ, ਟੇਬਲ ਟੈਨਿਸ, ਅਥਲੈਟਿਕਸ, ਬਾਸਕਿਟਬਾਲ, ਹਾਕੀ, ਜੂਡੋ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਜਿਲ੍ਹਾ ਖੇਡ ਅਧਿਕਾਰੀ ਸ. ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਗੋ. ਸਰਕਾਰੀ ਸੀ. ਸਕੈ. ਸਕੂਲ ਕਰਮਪੁਰਾ ਵਿਚ ਸਵੇਰੇ ਅਤੇ ਖਾਲਸਾ ਸੀ. ਸਕੈ. ਸਕੂਲ ਅੰਮ੍ਰਿਤਸਰ ਵਿਚ ਸ਼ਾਮ ਨੂੰ ਸਾਫਟਬਾਲ ਦੀ ਕੋਚਿੰਗ ਦਿੱਤੀ ਜਾ ਰਹੀ ਹੈ। ਇਸੇ ਤਰਾਂ ਤੈਰਾਕੀ ਦੀ ਕੋਚਿੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ, ਬਾਕਸਿੰਗ ਦੀ ਕੋਚਿੰਗ ਸੀ. ਸਕੈ. ਸਕੂਲ ਛੇਹਰਟਾ ਤੇ ਭਿੰਡੀ ਸੈਦਾਂ, ਕਬੱਡੀ ਦੀ ਕੋਚਿੰਗ ਸਰਕਾਰੀ ਹਾਈ ਸਕੂਲ ਕਾਲੇ, ਸਰਕਾਰੀ ਸੈਕੰਡਰੀ ਸਕੂਲ ਰਈਆ, ਸਰਕਾਰੀ ਸੀਨੀ ਸਕੈਡੰਰੀ ਸਕੂਲ ਮਾਲ ਰੋਡ, ਸਾਇਕਲਿੰਗ ਦੀ ਕੋਚਿੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਫੁੱਟਬਾਲ ਦੀ ਖਾਲਸਾ ਕਾਲਜ ਸੀਨੀਅਰ ਸਕੈਡੰਰੀ ਸਕੂਲ ਅੰਮ੍ਰਿਤਸਰ, ਕੁਸ਼ਤੀ ਦੀ ਪ੍ਰੀਤਮ ਕੁਸ਼ਤੀ ਅਖਾੜਾ ਕੁਹਾਲੀ, ਗੋਲ  ਬਾਗ ਅਖਾੜਾ ਅੰਮ੍ਰਿਤਸਰ, ਹੈਂਡਬਾਲ ਦੀ ਖਾਲਸਾ ਕਾਲਜੀਏਟ ਸੀ. ਸਕੈ. ਸਕੂਲ ਅੰਮ੍ਰਿਤਸਰ, ਬਾਸਕਿਟਬਾਲ ਦੀ ਮਾਲ ਰੋਡ ਸਕੂਲ, ਹਾਕੀ ਦੀ ਖਾਲਸਾ ਅਕੈਡਮੀ ਮਹਿਤਾ, ਟੇਬਿਲ ਟੇਨਿਸ ਦੀ ਗੋਲ ਬਾਗ ਕਾਰਪੋਰੇਸ਼ਨ ਹਾਲ ਅਤੇ ਅਥੈਲੇਟਿਕਸ ਦੀ ਗੁਰੂ ਨਾਨਕ ਸਟੇਡੀਅਮ ਸਾਹਮਣੇ ਖਾਲਸਾ ਕਾਲਜੀਏਟ ਸਕੂਲ ਅੰਮ੍ਰਿਤਸਰ ਵਿਖੇ ਕੋਚਿੰਗ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੀ. ਬੀ. ਐਨ ਸਕੂਲ ਅੰਮ੍ਰਿਤਸਰ, ਮਾਲ ਰੋਡ ਸਕੂਲ, ਗੋਲ ਬਾਗ ਸਟੇਡੀਅਮ, ਸੈਕਰਡ ਹਾਰਟ ਸੀ. ਸਕੈਡੰਰੀ ਸਕੂਲ ਅੰਮ੍ਰਿਤਸਰ ਵਿਚ ਜਿਮਨਾਸਿਟਕ ਦੀ ਕੋਚਿੰਗ ਮਾਹਿਰ ਕੋਚਾਂ ਵੱਲੋਂ ਦਿੱਤੀ ਜਾ ਰਹੀ ਹੈ। ਸ. ਰਿਆੜ ਨੇ ਦੱਸਿਆ ਕਿ ਇਸ ਦੇ ਨਾਲ-ਨਾਲ ਕੋਚਿੰਗ ਸੈਂਟਰ ਗੋਲਬਾਗ ਸਟੇਡੀਅਮ ਵਿਚ ਜੂਡੋ ਦਾ ਕੋਚਿੰਗ ਸੈਂਟਰ ਖੋਲਿਆ ਗਿਆ ਹੈ। ਉਨਾਂ ਦੱਸਿਆ ਕਿ ਸਾਰੇ ਕੋਚਿੰਗ ਕੇਂਦਰ ਸਵੇਰੇ ਤੇ ਸ਼ਾਮ ਨੂੰ ਖਿਡਾਰੀਆਂ ਨੂੰ ਕੋਚਿੰਗ ਦੇ ਰਹੇ ਹਨ। ਉਨਾਂ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਕੋਚਿੰਗ ਸੈਂਟਰ ਦਾ ਲਾਹਾ ਉਠਾਉਣ ਤੇ ਬੱਚਿਆਂ ਨੂੰ ਉਨਾਂ ਦੀ ਮਨਪਸੰਦ ਖੇਡ ਵਾਸਤੇ ਉਤਸ਼ਾਹਿਤ ਕਰਨ, ਤਾਂ ਜੋ ਉਹ ਸਾਰਾ ਜੀਵਨ ਤੰਦਰੁਸਤ ਰਹਿ ਸਕੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD