Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਦਰਤੀ ਆਫਤਾਂ ਨਾਲ ਨਿਪਟਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ - ਅਵਿਨਾਸ਼ ਰਾਏ ਖੰਨਾ

ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਇਕ ਐਂਬੂਲੈਂਸ

Web Admin

Web Admin

5 Dariya News

ਅੰਮ੍ਰਿਤਸਰ , 02 Jul 2018

Last updated on: Jul 02, 2018, 00:00 IST

ਅੱਜ ਸਥਾਨਕ ਜਿਲ੍ਹਾ ਰੈਡ ਕਰਾਸ ਦਫਤਰ ਵਿਖੇ ਅਵਿਨਾਸ਼ ਰਾਏ ਖੰਨਾ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਪ੍ਰਧਾਨ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੂੰ ਜਰੂਰਤਮੰਦ, ਐਕਸੀਡੈਂਟ ਪੀੜਤ ਲੋਕਾਂ ਦੀ ਸਹਾਇਤਾ ਲਈ ਇਕ ਐਂਬੂਲੈਂਸ ਭੇਂਟ ਕੀਤੀ ਗਈ।ਇਸ ਮੌਕੇ ਬੋਲਦਿਆਂ ਅਵਨਾਸ਼ ਰਾਏ ਖੰਨਾ ਸਾਬਕਾ ਰਾਜ ਸਭਾ ਮੈਂਬਰ  ਅਤੇ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਨਵੀਂ ਦਿੱਲੀ ਨੇ ਦੱਸਿਆ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਵਿੱਚ ਰੋਜਾਨਾ ਹੀ ਲੱਖਾਂ ਸ਼ਰਧਾਲੂ ਆਉਂਦੇ ਹਨ ਅਤੇ ਕਿਸੇ ਸਮੇਂ ਵੀ ਕਿਸੇ ਘਟਨਾ ਤੋਂ ਬਚਣ ਲਈ ਅਤੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਇਹ ਐਬੂਲੈਂਸ ਦਿੱਤੀ ਗਈ  ਹੈ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਪਹਿਲਾ ਰਾਜ ਹੈ ਜਿਸ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਦਰਤੀ ਆਫਤਾਂ ਤੋਂ ਬਚਣ ਲਈ ਟ੍ਰੇਨਿੰਗ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਵੀ ਰੈਡ ਕਰਾਸ ਦਾ ਮੈਂਬਰ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਬੋਲਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਦੀ ਰੈਡ ਕਰਾਸ ਸੁਸਾਇਟੀ ਵੱਲੋਂ ਗਰੀਬ ਲੋਕਾਂ ਨੂੰ ਟਰਾਈਸਾਈਕਲ, ਵੀਲਚੇਅਰ, ਸਿਲਾਈ ਮਸ਼ੀਨਾਂ ਰਾਸ਼ਨ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਸ੍ਰ ਸੰਘਾ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਬਹੁਤ ਵਧੀਆ ਕੰਮ ਕਰ ਰਹੀ ਹੈ ਜਿਸ ਤਹਿਤ ਗਰੀਬ ਲੋਕਾਂ ਨੂੰ 10 ਰੁਪਏ ਵਿੱਚ ਵਧੀਆ ਤੇ ਪੌਸਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੋਕੇ ਸ੍ਰ ਸਰੂਪ ਸਿੰਘ ਰਿਟਾਇਰ ਆਈ:ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਸਾਂਝੀ ਰਸੋਈ ਵਿੱਚ ਆਪਣਾ ਬਹੁਤ ਅਹਿਮ ਯੋਗਦਾਨ ਪਾਇਆ ਹੈ। ਸ੍ਰ ਸੰਘਾ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵੱਲੋਂ ਇਕ ਪੰਘੂੜਾ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ 160 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੁਸ਼ੀ ਦੇ ਦਿਹਾੜੇ ਇਨ੍ਹਾਂ ਗਰੀਬ ਲੋਕਾਂ ਦੀ ਮਦਦ ਕਰਕੇ ਮਨਾਉਣ। ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰੀ ਸੀ:ਐਸ:ਤਲਵਾੜ ਸਕੱਤਰ ਪੰਜਾਬ ਰੈਡ ਕਰਾਸ ਬ੍ਰਾਂਚ ਚੰਡੀਗੜ੍ਹ, ਸ੍ਰੀ ਮੁਨੀਸ਼ ਚੌਧਰੀ ਡਿਪਟੀ ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ ਨੇ ਵੀ ਆਪਣੇ ਵਿਚਾਰ ਰੱਖੇ।ਅੰਤ ਵਿੱਚ ਸ੍ਰੀਮਤੀ ਵਿਨੈ ਸ਼ਰਮਾ ਸਕੱਤਰ ਰੈਡ ਕਰਾਸ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। 

 

Tags: Avinash Rai Khanna , DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD