Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਨਸ਼ਿਆਂ ਖ਼ਿਲਾਫ਼ ਧਰਨਾ ਲਗਾ ਕੇ 'ਆਪ' ਨੇ ਸੀਬੀਆਈ ਜਾਂਚ, ਸਰਬ ਪਾਰਟੀ ਬੈਠਕ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੰਗਿਆ

ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਬਰਬਾਦ ਕਰਨ ਵਾਲੇ ਮਜੀਠੀਆ ਨੂੰ ਬਚਾ ਰਹੇ ਹਨ ਕੈਪਟਨ ਅਮਰਿੰਦਰ -ਭਗਵੰਤ ਮਾਨ, ਕੈਪਟਨ ਦੇ ਚਹੇਤੇ ਪੁਲਸ ਅਫ਼ਸਰ ਨਸ਼ਾ ਮਾਫ਼ੀਆ 'ਚ ਸ਼ਾਮਲ, ਡੀਜੀਪੀ ਵੀ ਹਟਾਇਆ ਜਾਵੇ-ਸੁਖਪਾਲ ਖਹਿਰਾ

Web Admin

Web Admin

5 Dariya News

ਚੰਡੀਗੜ੍ਹ , 02 Jul 2018

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸੂਬੇ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਪ੍ਰਭਾਵਸ਼ਾਲੀ ਰੋਸ ਧਰਨਾ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਦੀ ਅਗਵਾਈ ਹੇਠ 'ਆਪ' ਲੀਡਰਸ਼ਿਪ ਨੇ ਜਿਵੇਂ ਹੀ ਐਮ.ਐਲ.ਏ ਹੋਸਟਲ ਤੋਂ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਰੋਸ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਗਿਣਤੀ 'ਚ ਮੌਜੂਦ ਪੁਲਸ ਫੋਰਸ ਨੇ 'ਆਪ' ਆਗੂਆਂ ਨੂੰ ਐਮ.ਐਲ.ਏ ਹੋਸਟਲ ਦੇ ਗੇਟ ਦੇ ਅੰਦਰ ਹੀ ਘੇਰ ਲਿਆ ਅਤੇ 'ਆਪ' ਲੀਡਰਸ਼ਿਪ ਉੱਥੇ ਹੀ ਰੋਸ ਧਰਨੇ ਉੱਪਰ ਬੈਠ ਗਏ। ਇਸ ਮੌਕੇ 'ਆਪ' ਲੀਡਰਸ਼ਿਪ ਨੇ ਨਸ਼ਿਆਂ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ (ਕੈਪਟਨ) ਵੱਲੋਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜਕੇ ਚੁੱਕੀ ਸਹੁੰ ਨੂੰ ਯਾਦ ਕਰਾਉਂਦੇ ਹੋਏ ਦੋਸ਼ ਲਗਾਇਆ ਕਿ ਬਾਦਲਾਂ ਨਾਲ ਸਿਆਸੀ ਸਾਂਝ ਨਿਭਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ। ਕੈਪਟਨ ਅਮਰਿੰਦਰ ਸਿੰਘ ਦੀ ਇਸ ਵਾਅਦਾ-ਖ਼ਿਲਾਫ਼ੀ ਦਾ ਨਤੀਜਾ ਇਹ ਨਿਕਲਿਆ ਕਿ ਨਸ਼ਿਆਂ ਦਾ ਦੈਂਤ ਰੋਜ਼ ਵਾਂਗ ਨੌਜਵਾਨ ਗੱਭਰੂਆਂ ਨੂੰ ਅਣਹੋਣੀ ਮੌਤ ਮਾਰ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਬੇਹੱਦ ਗੰਭੀਰ ਸਥਿਤੀ 'ਤੇ ਕਾਬੂ ਪਾਉਣ ਲਈ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਥੱਲੇ ਜਿੱਥੇ ਸੀਬੀਆਈ ਦੀ ਨਿਰਪੱਖ ਜਾਂਚ ਮੰਗੀ ਉੱਥੇ ਨਸ਼ਾ ਮਾਫ਼ੀਆ 'ਚ  ਸ਼ਾਮਲ ਸਿਆਸਤਦਾਨਾਂ, ਪੁਲਸ ਅਫ਼ਸਰਾਂ ਅਤੇ ਤਸਕਰਾਂ ਉੱਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਰੱਖੀ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ 'ਆਪ' ਨੇ ਨਸ਼ਿਆਂ ਦੇ ਇਸ ਪ੍ਰਕੋਪ ਉੱਤੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਅਤੇ ਸਰਬ ਪਾਰਟੀ ਬੈਠਕ ਬੁਲਾਉਣ ਦੀ ਅਪੀਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਨਸ਼ਿਆਂ ਦੀ ਦਲਦਲ 'ਚ ਇਸ ਕਦਰ ਧੱਕਣ ਲਈ ਸਾਬਕਾ ਅਕਾਲੀ ਮੰਤਰੀ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਮੁੱਖ ਸਰਗਨਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੇਕਰ 4 ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਲਈ ਸ੍ਰੀ ਗੁਟਕਾ ਸਾਹਿਬ ਹੱਥ 'ਚ ਚੁੱਕ ਸਹੁੰ 'ਤੇ ਅਮਲ ਕੀਤਾ ਹੁੰਦਾ ਤਾਂ ਅੱਜ ਨਾ ਇਹ ਧਰਨਾ ਲੱਗਦਾ, ਨਾ ਚਿੱਟੇ ਦੇ ਖ਼ਿਲਾਫ਼ ਕਾਲਾ ਹਫ਼ਤਾ ਮਨਾਏ ਜਾਣ ਦੀ ਸਮਾਜਿਕ ਮੁਹਿੰਮ ਸ਼ੁਰੂ ਹੁੰਦੀ ਅਤੇ ਨਾ ਹੀ ਪੰਜਾਬ ਦੇ ਜਵਾਨ ਪੁੱਤ ਨਸ਼ਿਆਂ ਦੀ ਓਵਰਡੋਜ਼ ਨਾਲ ਅਣਹੋਣੀ ਮੌਤ ਮਰਦੇ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਸਿੱਧਾ ਦੋਸ਼ ਲਗਾਇਆ ਕਿ ਇਹ ਸਰਕਾਰ ਅਕਾਲੀ ਦਲ ਅਤੇ ਕਾਂਗਰਸ ਦੀ ਸਾਂਝੀ ਸਰਕਾਰ ਹੈ ਅਤੇ ਮੁੱਖ ਮੰਤਰੀ ਆਪਣੇ ਭਤੀਜੇ (ਮਜੀਠੀਆ) ਨੂੰ ਬਚਾ ਰਹੇ ਹਨ। ਮਾਨ ਨ ੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮੁੱਦੇ 'ਤੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਜਵਾਬ-ਤਲਬੀ ਕਰਨ। ਭਗਵੰਤ ਮਾਨ ਨੇ ਉਨ੍ਹਾਂ 40 ਕਾਂਗਰਸੀ ਵਿਧਾਇਕਾਂ ਨੂੰ ਵੀ ਤਾਅਨਾ ਮਾਰਿਆਂ ਕਿ ਚਿੱਠੀ ਲਿਖ ਕੇ ਮਜੀਠੀਆ 'ਤੇ ਕਾਰਵਾਈ ਮੰਗਣ ਵਾਲੇ ਕਾਂਗਰਸੀ ਵਿਧਾਇਕ ਬੱਸ ਮੰਤਰੀ ਜਾਂ ਚੇਅਰਮੈਨੀਆਂ ਲੈਣ ਲਈ ਹੀ ਬੋਲ ਰਹੇ ਸਨ, ਜੋ ਹੁਣ ਮੌਨ ਸਾਧ ਗਏ ਹਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਸ਼ਿਆਂ ਨੂੰ ਰੋਕਣ ਲਈ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਹੁਣ ਤਾਂ ਸਾਬਤ ਹੋ ਗਿਆ ਹੈ ਕਿ ਨਸ਼ਾ ਮਾਫ਼ੀਆ 'ਚ ਸਿਆਸੀ ਮਗਰਮੱਛਾਂ ਦੇ ਨਾਲ-ਨਾਲ ਥਾਣੇਦਾਰ ਤੋਂ ਲੈ ਕੇ ਡੀਜੀਪੀ ਤੱਕ ਦੇ ਅਫ਼ਸਰਾਂ ਦੀ ਸ਼ਮੂਲੀਅਤ ਹੈ। ਖਹਿਰਾ ਨੇ ਮੋਗਾ ਦੇ ਐਸ.ਐਸ.ਪੀ ਰਾਜਜੀਤ ਸਿੰਘ ਸਮੇਤ ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ ਸੁਰੇਸ਼ ਅਰੋੜਾ ਨੂੰ ਬਿਨਾਂ ਦੇਰੀ ਉੱਚ ਅਹੁਦਿਆਂ ਤੋਂ ਹਟਾਇਆ ਜਾਵੇ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਹਾਈ ਕੋਰਟ ਦੀ ਨਿਗਰਾਨੀ ਥੱਲੇ ਸੀਬੀਆਈ ਦੀ ਸਮਾਂਬੱਧ ਜਾਂਚ 'ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਉਠਾਈ। 

ਖਹਿਰਾ ਨੇ ਅਕਾਲੀ ਦਲ (ਬਾਦਲ) ਵੱਲੋਂ ਨਸ਼ਿਆਂ ਖ਼ਿਲਾਫ਼ ਅੱਜ ਕੀਤੇ ਜਾ ਰਹੇ ਪੈਦਲ ਮਾਰਚ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅੱਗ 'ਚ ਸੁੱਟਣ ਵਾਲੀ ਅੱਜ ਪੈਦਲ ਮਾਰਚ ਦਾ ਇਸ ਤਰਾਂ ਢੌਂਗ ਕਰ ਰਹੇ ਹਨ, ਜਿਵੇਂ ਹਿੰਸਕ ਤਾਲਬਾਨੀ ਮੋਮਬਤੀਆਂ ਫੜ ਕੇ ਸ਼ਾਂਤੀ ਦਾ ਸੁਨੇਹਾ ਦਿੰਦੇ ਹੋਣ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਾੜਾਂ ਦੀ ਥਾਂ ਪੰਜਾਬ ਦੇ ਪਿੰਡਾਂ 'ਚ ਜਾਣ ਜਿੱਥੇ 'ਚਿੱਟੇ' ਨੇ ਸੱਥਰ ਵਿਛਾ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਖ਼ਾਸ ਕਰ ਕੇ ਨਸ਼ਿਆਂ ਤੋਂ ਪੀੜਤ ਅਤੇ ਆਪਣੇ ਜਵਾਨ-ਪੁੱਤ-ਧੀਆਂ ਗੁਆ ਚੁੱਕੇ ਮਾਪੇ ਕੈਪਟਨ ਅਮਰਿੰਦਰ ਸਿੰਘ ਦੀਆਂ ਅੱਖਾਂ 'ਚ ਅੱਖਾਂ ਪਾ ਕੇ ਜਵਾਬ ਮੰਗਣਾ ਚਾਹੁੰਦੇ ਹਨ ਕਿ ਨਸ਼ੇ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਖ਼ਤਮ ਕਰਨ ਵਾਲੀ ਸਹੁੰ ਦਾ ਕੀ ਬਣਿਆ?ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ, ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਵਿਧਾਇਕ ਕੰਵਰ ਸੰਧੂ ਅਤੇ ਅਮਨ ਅਰੋੜਾ ਨੇ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਬਾਦਲਾਂ ਨੂੰ ਵੀ ਰੱਜ ਕੇ ਕੋਸਿਆ। ਇਸ ਮੌਕੇ ਪਾਰਟੀ ਦੇ ਸਾਰੇ ਵਿਧਾਇਕ ਜ਼ੋਨ ਪ੍ਰਧਾਨ, ਵਿੰਗਾਂ ਦੇ ਪ੍ਰਧਾਨ, ਜਨਰਲ ਸਕੱਤਰ, ਉਪ ਪ੍ਰਧਾਨ ਅਤੇ ਹੋਰ ਅਹੁਦੇਦਾਰ ਅਤੇ ਵਲੰਟੀਅਰ ਵੱਡੀ ਗਿਣਤੀ 'ਚ ਪੁੱਜੇ ਸਨ। ਧਰਨੇ 'ਤੇ ਸੰਬੋਧਨਾਂ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸੰਧੂ ਪਹੁੰਚੇ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦਾ ਮੰਗ ਪੱਤਰ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਕੱਲ੍ਹ ਦੁਪਹਿਰ ਢਾਈ ਵਜੇ 'ਆਪ' ਲੀਡਰਸ਼ਿਪ ਦੇ ਵਫ਼ਦ ਨਾਲ ਨਸ਼ਿਆਂ ਦੇ ਮੁੱਦੇ 'ਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ। ਜਿਸ ਨੂੰ ਸਵੀਕਾਰ ਕਰਦੇ ਹੋਏ 'ਆਪ' ਲੀਡਰਸ਼ਿਪ ਨੇ ਧਰਨਾ ਸਮਾਪਤ ਕਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੱਲ੍ਹ ਦੀ ਮੁੱਖ ਮੰਤਰੀ ਨਾਲ ਬੈਠਕ ਉਪਰੰਤ ਹੀ ਪਾਰਟੀ ਨਸ਼ਿਆਂ ਵਿਰੁੱਧ ਅਗਲਾ ਪ੍ਰੋਗਰਾਮ ਤੈਅ ਕਰੇਗੀ। ਇਸ ਮੌਕੇ ਧਰਨੇ ਵਿਚ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਤਾਰ ਸਿੰਘ ਸੰਧਵਾਂ, ਨਾਜ਼ਰ ਸਿੰਘ ਮਾਨਸ਼ਾਹੀਆ, ਮਾਸਟਰ ਬਲਦੇਵ ਸਿੰਘ ਜੈਤੋ, ਪਿਰਮਲ ਸਿੰਘ ਧੌਲਾ, ਪ੍ਰਿੰਸੀਪਲ ਬੁੱਧ ਰਾਮ, ਹਰਪਾਲ ਸਿੰਘ ਚੀਮਾ, ਜੈ ਕਿਸ਼ਨ ਸਿੰਘ ਰੋੜੀ, ਜਗਦੇਵ ਸਿੰਘ ਕਮਾਲੂ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜਗਤਾਰ ਸਿੰਘ ਜੱਗਾ ਅਤੇ ਅਮਰਜੀਤ ਸਿੰਘ ਸੰਦੋਆ, ਜ਼ੋਨ ਪ੍ਰਧਾਨ ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ, ਗੁਰਦਿੱਤ ਸਿੰਘ ਸੇਖੋਂ, ਕਿਸਾਨ ਵਿੰਗ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਅਤੇ ਹੋਰ ਅਹੁਦੇਦਾਰ ਤੇ ਸੀਨੀਅਰ ਆਗੂ ਮੌਜੂਦ ਸਨ।

 

Tags: Bhagwant Mann , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD