Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨਾਲ ਮੀਟਿੰਗ

ਸਾਬਕਾ ਐਸ.ਐਸ.ਪੀ. ਨੂੰ ਬਚਾਉਣ ਲਈ ਡੀ.ਜੀ.ਪੀ. ਅਤੇ ਡੀ.ਜੀ.ਪੀ. ਇੰਟੈਲੀਜੈਂਸ ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ

Web Admin

Web Admin

5 Dariya News

ਚੰਡੀਗੜ੍ਹ , 03 Jul 2018

Last updated on: Jul 03, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੋਗਾ ਦੇ ਨਵੇਂ ਐਸ.ਐਸ.ਪੀ. ਵਿਰੁੱਧ ਨਸ਼ਿਆਂ ਵਿਚ ਸ਼ਾਮਲ ਹੋਣ ਦੇ ਲੱਗੇ ਦੋਸ਼ਾਂ ਬਾਰੇ ਰਿਪੋਰਟ ਮੰਗੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ(ਡੀ.ਜੀ.ਪੀ.) ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਪ੍ਰਗਟਾਈ ਗਈ ਚਿੰਤਾ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਇਹ ਬਿਆਨ ਜਾਰੀ ਕੀਤਾ। ਇਹ ਵਫ਼ਦ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਖਾਸ ਕਰਕੇ ਹਾਲ ਹੀ ਵਿਚ ਨਸ਼ਿਆਂ ਨਾਲ ਹੋਈਆਂ ਮੌਤਾਂ ਦੇ ਸੰਦਰਭ ਵਿਚ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਇਆ ਸੀ। ਨਸ਼ਿਆਂ ਦੀ ਸਮੱਸਿਆ ਦੇ ਸਬੰਧ ਵਿਚ ਵਿਰੋਧੀ ਪਾਰਟੀ ਦੀ ਚਿੰਤਾ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਵੱਡੇ ਡੀਲਰ ਭਾਰਤ ਤੋਂ ਫਰਾਰ ਹੋ ਗਏ ਹਨ ਅਤੇ ਇਨ੍ਹਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਪੁਲਿਸ ਅਤੇ ਹੋਰ ਏਜੰਸੀਆਂ ਉਨ੍ਹਾਂ ਪੈਰਵੀ ਕਰ ਰਹੀਆਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੇ ਜਾਣ 'ਤੇ ਨਿਗਰਾਨੀ ਰੱਖਣ ਲਈ ਮੰਤਰੀ ਮੰਡਲ ਵੱਲੋਂ ਗਠਿਤ ਕੀਤੇ ਵਰਕਿੰਗ ਗਰੁੱਪ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਹਰੇਕ ਸੋਮਵਾਰ ਨੂੰ ਨਿੱਜੀ ਤੌਰ ਤੇ ਇਸ ਦੀ ਪ੍ਰਗਤੀ ਦਾ ਜਾਇਜਾ ਲਿਆ ਕਰਨਗੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਹਥਿਆਰਾਂ ਅਤੇ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਲਈ ਜੇਲ੍ਹਾਂ ਵਿਚ ਤਲਾਸ਼ੀ ਅਤੇ ਸੁਰੱਖਿਆ ਡਿਊਟੀ ਵਾਸਤੇ ਸੀ.ਆਈ.ਐਸ.ਐਫ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਨਸ਼ਿਆਂ ਦੇ ਸਮਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਲਈ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੀ ਵਾਰ ਅਪਰਾਧ ਕਰਨ ਵਾਲੇ ਨੂੰ ਵੀ ਮੌਤ ਦੀ ਸਜ਼ਾ ਦਵਾਉਣਾ ਚਾਹੁੰਦੀ ਹੈ। ਇਸ ਵੇਲੇ ਵਾਰ-ਵਾਰ ਅਪਰਾਧ ਕਰਨ ਦੇ ਵਿਰੁੱਧ ਮੌਤ ਦੀ ਸਜ਼ਾ ਦੀ ਵਿਵਸਥਾ ਹੈ। 12 ਮੈਂਬਰੀ ਵਫਦ ਨੇ ਐਸ.ਟੀ.ਐਫ. ਰਿਪੋਰਟ 'ਤੇ ਕਾਰਵਾਈ ਅਤੇ ਅਦਾਲਤ ਵੱਲੋਂ ਜ਼ਿਕਰ ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਕੋਲ ਹੈ ਜੋ ਪਹਿਲਾਂ ਹੀ ਕਾਰਵਾਈ 'ਤੇ ਨਿਗਰਾਨੀ ਰੱਖ ਰਹੀ ਹੈ। ਫਿਰ ਵੀ ਬਹੁਤ ਸਾਰੀਆਂ ਕੇਂਦਰੀ ਏਜੰਸੀਆਂ ਜਿਨ੍ਹਾਂ ਵਿਚ ਈ.ਡੀ. ਵੀ ਸ਼ਾਮਲ ਹੈ ਪੜਤਾਲ ਵਿਚ ਲੱਗੀਆਂ ਹੋਈਆਂ ਹਨ। ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਦਿਨਕਰ ਗੁਪਤਾ ਵਿਰੁੱਧ ਦੋਸ਼ਾਂ ਦੀ ਜਾਂਚ ਦੀ ਮੰਗ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਮਾਨਦਾਰ ਅਧਿਕਾਰੀ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਇਮਾਨਦਾਰੀ 'ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ। ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਦਿਵਾਏ ਗਏ ਭਰੋਸੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ।

ਉਨ੍ਹਾਂ ਨੇ ਅਜਿਹੇ ਮਾਮਲੇ ਨੰਗੇ ਕਰਨ ਵਾਲਿਆਂ ਦੀ ਸੁਰੱਖਿਆ ਦਾ ਵੀ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਚਨਾ ਦੀ ਪ੍ਰਾਪਤੀ ਅਤੇ ਫੀਡਬੈਕ ਦੇ ਸਬੰਧ ਵਿਚ ਛੇਤੀਂ ਹੀ ਇਕ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ। ਇਸ ਮੁੱਦੇ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਦੀ ਮੰਗ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਇਲਾਕਿਆਂ ਵਿਚ ਨਸ਼ਿਆਂ ਦੇ ਸੁਖਾਲੇ ਉਪਲਬਧ ਹੋਣ ਅਤੇ ਨਸ਼ਿਆਂ ਨਾਲ ਸਬੰਧਤ ਪੈਸੇ ਦੀ ਪੁਲਿਸ ਨਾਲ ਹਿੱਸਾਪੱਤੀ ਬਾਰੇ ਰਿਪੋਰਟਾਂ 'ਤੇ ਚਿੰਤਾ ਵੀ ਪ੍ਰਗਟਾਈ। ਖੇਤੀਬਾੜੀ ਸੰਕਟ ਅਤੇ ਵੱਡੀ ਪੱਧਰ 'ਤੇ ਬੇਰੁਜ਼ਗਾਰੀ ਕਾਰਨ ਇਕ ਦਹਾਕਾ ਪਹਿਲਾਂ ਸ਼ੁਰੂ ਹੋਈ ਨਸ਼ਿਆਂ ਦੀ ਸਮੱਸਿਆ ਨੂੰ ਸਮਾਜਿਕ ਚੁਣੌਤੀ ਦੱਸਦੇ ਹੋਏ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਸ ਵਾਸਤੇ ਇਕੱਲੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਹੀ ਦੋਸ਼ੀ ਨਹੀਂ ਹੈ। ਔਰਤਾਂ ਨੂੰ ਨਸ਼ਿਆਂ ਅਤੇ ਨਸ਼ਿਆਂ ਦੀ ਸਮਗਲਿੰਗ ਵਿਚ ਧੱਕਣ ਦੇ ਦੋਸ਼ਾਂ ਹੇਠ ਦੋ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਸਵਾਗਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਕੋਈ ਵੀ ਮੁੱਖ ਮੰਤਰੀ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਸ਼ਾਸਣ ਦੌਰਾਨ ਨਸ਼ਾ ਮੁੱਦਾ ਬਣੇ। ਉਨ੍ਹਾਂ ਕਿਹਾ ਕਿ ਐਸ.ਟੀ.ਐਫ. ਆਪਣਾ ਦਬਾਅ ਬਣਾਉਣ ਲਈ ਸਫਲ ਰਹੀ ਹੈ ਪਰ ਇਹ ਸਮੱਸਿਆ ਨਿਸਬਤ ਤੌਰ 'ਤੇ ਗੰਭੀਰ ਹੋ ਗਈ ਹੈ ਕਿਉਂਕਿ ਪੁਲਿਸ ਵੱਲੋਂ ਉਨ੍ਹਾਂ ਦਾ ਫਾਇਦਾ ਉਠਾਇਆ ਜਾ ਰਿਹਾ ਹੈ ਜੋ ਭੁਗਤਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਥੁੜਚਿਰੀ ਤਸਕਰੀ ਵਾਲਿਆਂ ਨੂੰ ਫੜਿਆ ਜਾ ਰਿਹਾ ਹੈ। ਖਹਿਰਾ ਨੇ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਕਿ ਨਾ ਸਿਰਫ ਔਰਤਾਂ ਨੂੰ ਨਸ਼ਿਆਂ ਵਿਚ ਧੱਕਿਆ ਜਾ ਰਿਹਾ ਹੈ ਸਗੋਂ ਉਨ੍ਹਾਂ ਨੂੰ ਨਸ਼ੇ ਇਕ ਥਾਂ ਤੋਂ ਦੂਜੀ ਥਾਂ ਪੁਚਾਉਣ ਲਈ ਵੀ ਵਰਤਿਆ ਜਾ ਰਿਹਾ ਹੈ। ਨਸ਼ਿਆਂ ਨਾਲ ਸਬੰਧਤ ਮੌਤਾ ਦੇ ਸਬੰਧ ਵਿਚ ਵਫਦ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਸ਼ਈਆਂ ਵੱਲੋਂ ਬਣਾਵਟੀ ਰੂਪ ਵਿਚ ਨਾੜਾਂ 'ਚ ਲਾਏ ਜਾਣ ਵਾਲੇ ਟੀਕਿਆਂ ਦੀ ਵਰਤੋਂ ਕਰਨ ਦਾ ਸ਼ੱਕ ਹੈ।  ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਸ਼ਈ ਨਸ਼ੇ ਦੀ ਤੋੜ ਲੱਗਣ 'ਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਦਾ ਵਿਚਾਰ ਸੀ ਕਿ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮਿਉਂਸੀਪਲ ਕੌਂਸਲਰਾਂ ਨੂੰ ਨਸ਼ਈਆਂ ਅਤੇ ਭੋਲੇਭਾਲੇ ਨੌਜਵਾਨਾਂ ਨੂੰ ਨਸ਼ੇ ਸਪਲਾਈ ਕਰਨ ਵਾਲਿਆਂ ਦੀ ਸ਼ਨਾਖਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਖੈਹਿਰਾ ਅਤੇ ਮਾਨ ਤੋਂ ਇਲਾਵਾ ਵਫ਼ਦ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਤੇ ਪਾਰਟੀ ਦੇ ਨੌ ਵਿਧਾਇਕ ਸ਼ਾਮਲ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਈਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਦੀਆਂ ਸਰਗਰਮੀਆਂ 'ਤੇ ਵੀ ਨਿਗਰਾਣੀ ਰੱਖਣ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਨੇ ਇਸ ਸਬੰਧ ਵਿਚ ਨਿੱਜੀ ਨਸ਼ਾ ਛਡਾਊ ਕੇਂਦਰਾਂ ਦੇ ਡਾਕਟਰਾਂ 'ਤੇ ਜ਼ਿਆਦਾ ਜ਼ੋਰ ਦਿੱਤਾ ਜੋ ਉਨ੍ਹਾਂ ਦਾ ਇਲਾਜ਼ ਕਰਨ ਦੇ ਨਾਂ ਹੇਠ ਡਰੱਗ ਦੀ ਵਿਕਰੀ ਕਰ ਰਹੇ ਹਨ। ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਜਾਗਰੂਕਤਾ ਪੈਦਾ ਕਰਨ ਤੇ ਇਸ ਸਮੱਸਿਆ ਨਾਲ ਲੜਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਮੌਕੇ ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਕੱਤਰ ਸੰਦੀਪ ਸੰਧੂ ਵੀ ਹਾਜ਼ਰ ਸਨ। 

 

Tags: Amarinder Singh , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD