Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਨਸ਼ਿਆਂ ਦੇ ਮੁੱਦੇ 'ਤੇ 'ਆਪ' ਵਫ਼ਦ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਸੀਬੀਆਈ ਜਾਂਚ, ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੇ ਐਸਟੀਐਫ ਦੀ ਜਾਂਚ ਰਿਪੋਰਟ ਜਨਤਕ ਕਰਕੇ ਦਾਗ਼ੀ ਪੁਲਸ ਅਫ਼ਸਰਾਂ 'ਤੇ ਸਖ਼ਤ ਕਾਰਵਾਈ ਮੰਗੀ- ਸੁਖਪਾਲ ਖਹਿਰਾ

Web Admin

Web Admin

5 Dariya News

ਚੰਡੀਗੜ੍ਹ , 03 Jul 2018

Last updated on: Jul 03, 2018, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਨਸ਼ਿਆਂ ਦੇ ਭਖਵੇਂ ਮੁੱਦੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡਰੱਗ ਮਾਫ਼ੀਆ ਨਾਲ ਸਿਆਸਤਦਾਨਾਂ ਅਤੇ ਪੁਲਿਸ ਦੀ ਜੱਗ-ਜ਼ਾਹਿਰ ਹੋ ਚੁੱਕੀ ਸਾਂਝ-ਭਿਆਲੀ ਤੋੜਨ ਦੀ ਮੰਗ ਰੱਖੀ ਤਾਂ ਕਿ ਨਸ਼ਿਆਂ ਕਾਰਨ ਭਿਆਨਕ ਤਬਾਹੀ ਦੇ ਕੰਢੇ ਆ ਖੜੇ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਇਸ ਮੁਲਾਕਾਤ ਲਈ ਗਏ 9 ਮੈਂਬਰੀ ਵਫ਼ਦ 'ਚ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ ਅਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ। ਮੁੱਖ ਮੰਤਰੀ ਨਾਲ ਬੈਠਕ ਉਪਰੰਤ ਮੀਡੀਆ ਦੇ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨਸ਼ਿਆਂ ਦੀ ਭਿਆਨਕ ਤ੍ਰਾਸਦੀ 'ਚ ਡੁੱਬੇ ਪੰਜਾਬ ਦੀ ਜ਼ਮੀਨੀ ਹਕੀਕਤ ਮੁੱਖ ਮੰਤਰੀ ਦੇ ਸਾਹਮਣੇ ਰੱਖੀ। ਮੰਗ ਕੀਤੀ ਕਿ ਡਰੱਗ ਮਾਫ਼ੀਆ ਵੱਲੋਂ ਸਰਹੱਦੀ ਜ਼ਿਲਿਆਂ ਸਮੇਤ ਪੂਰੇ ਪੰਜਾਬ 'ਚ ਮਚਾਈ ਤਰਥੱਲੀ ਦੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਦੀ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਸਿਆਸਤਦਾਨਾਂ ਅਤੇ ਪੁਲਸ ਦੀ ਸ਼ਮੂਲੀਅਤ ਦਾ ਪੂਰਾ ਸੱਚ ਸਾਹਮਣੇ ਆ ਸਕੇ।

ਭਗਵੰਤ ਮਾਨ ਅਨੁਸਾਰ ਉਨ੍ਹਾਂ ਇਸ ਸੀਬੀਆਈ ਜਾਂਚ 'ਚ ਡਰੱਗ ਮਾਫ਼ੀਆ ਦੇ ਸਰਗਨੇ ਬਿਕਰਮ ਸਿੰਘ ਮਜੀਠੀਆ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਲਈ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ। ਡਰੱਗ ਮਾਫ਼ੀਆ ਵਿਰੁੱਧ ਗਠਿਤ ਕੀਤੀ ਐਸ.ਟੀ.ਐਫ ਵੱਲੋਂ ਮਾਨਯੋਗ ਹਾਈਕੋਰਟ 'ਚ ਪੇਸ਼ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੇ ਨਾਲ-ਨਾਲ ਇਸ ਜਾਂਚ ਰਿਪੋਰਟ 'ਚ ਸ਼ਾਮਲ ਦੋਸ਼ੀਆਂ ਉੱਤੇ ਬਗੈਰ ਹੋਰ ਦੇਰੀ ਕੀਤਿਆਂ ਮਿਸਾਲੀਆ ਕਾਰਵਾਈ ਕੀਤੀ ਜਾਵੇ।ਭਗਵੰਤ ਮਾਨ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਨੂੰ ਸੁਚੇਤ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਪੁਲਸ ਤੋਂ ਵਿਸ਼ਵਾਸ ਉੱਠ ਚੁੱਕਿਆ ਹੈ, ਜਿਸ ਕਾਰਨ ਲੋਕ ਨਸ਼ਿਆਂ ਦੇ ਤਸਕਰਾਂ ਨੂੰ ਖ਼ੁਦ ਹੀ ਸਖ਼ਤ ਸਜਾਵਾਂ ਦੇਣ ਲੱਗ ਪਏ ਹਨ, ਜੇਕਰ ਸਮਾਂ ਰਹਿੰਦੇ ਸਥਿਤੀ ਨਾ ਸੰਭਾਲੀ ਤਾਂ ਸੂਬੇ 'ਚ ਅਮਨ-ਕਾਨੂੰਨ ਦੀ ਵੱਡੀ ਚੁਨੌਤੀ ਖੜੀ ਹੋ ਜਾਵੇਗੀ। ਇਸ ਲਈ ਨਜ਼ਰਅੰਦਾਜ਼ ਕੀਤੇ ਚੰਗੇ ਪੁਲਸ ਅਫ਼ਸਰਾਂ ਨੂੰ ਫ਼ੀਲਡ 'ਚ ਤੈਨਾਤ ਕਰਕੇ ਲੋਕਾਂ ਦਾ ਪੁਲਸ ਪ੍ਰਤੀ ਵਿਸ਼ਵਾਸ ਬਹਾਲ ਕੀਤਾ ਜਾਵੇ। ਦਾਗ਼ੀ ਤੇ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਪੁਲਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਮਿਸਾਲੀਆ ਸਜਾਵਾਂ ਦਿੱਤੀਆਂ ਜਾਣ। ਮਾਨ ਨੇ ਦੱਸਿਆ  ਉਨ੍ਹਾਂ ਡਰੱਗ ਮਾਫ਼ੀਆ ਨਾਲ ਸੰਬੰਧਾਂ 'ਚ ਘਿਰੇ ਮੋਗਾ ਦੇ ਐਸਐਸਪੀ ਰਾਜਜੀਤ ਸਿੰਘ ਦੀ ਥਾਂ ਹੋਰ ਵੀ ਜ਼ਿਆਦਾ ਦਾਗ਼ੀ ਕਿਰਦਾਰ ਵਾਲਾ ਐਸਐਸਪੀ ਤੈਨਾਤ ਕੀਤੇ ਜਾਣ ਦਾ ਵਿਸ਼ੇਸ਼ ਹਵਾਲਾ ਦਿੱਤਾ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ 'ਆਪ' ਵਫ਼ਦ ਨੇ ਨਸ਼ਿਆਂ ਦੇ ਮੁੱਦੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ 'ਤੇ ਜ਼ੋਰ ਦਿੱਤਾ। 

ਸੁਖਪਾਲ ਸਿੰਘ ਖਹਿਰਾ ਅਨੁਸਾਰ ਉਨ੍ਹਾਂ ਐਸਟੀਐਫ ਦੀ ਜਾਂਚ ਰਿਪੋਰਟ 'ਚ ਸ਼ਾਮਲ ਸਾਰੇ ਦਾਗ਼ੀ ਪੁਲਸ ਅਫ਼ਸਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਤਾਂ ਆਮ ਲੋਕਾਂ ਦਾ ਪੁਲਸ-ਪ੍ਰਸ਼ਾਸਨਾਂ ਅਤੇ ਸਰਕਾਰ 'ਚ ਵਿਸ਼ਵਾਸ ਬਹਾਲ ਹੋ ਸਕੇ। ਇਹਨਾਂ 'ਚ ਡੀਜੀਪੀ ਸੁਰੇਸ਼ ਅਰੋੜਾ ਅਤੇ ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ ਵੀ ਸ਼ਾਮਲ ਹਨ, ਕਿਉਂਕਿ ਜਿੰਨੀ ਦੇਰ ਇਹ ਉੱਚ ਅਧਿਕਾਰੀ ਆਪਣੇ ਅਹੁਦਿਆਂ 'ਤੇ ਰਹਿਣਗੇ ਉਨ੍ਹਾਂ ਚਿਰ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਖਹਿਰਾ ਨੇ ਕਿਹਾ ਕਿ ਪੁਲਸ ਨਾ ਕੇਵਲ ਨਸ਼ਾ ਤਸਕਰੀ 'ਚ ਸ਼ਾਮਲ ਹੈ, ਸਗੋਂ ਨੌਜਵਾਨ ਲੜਕੇ-ਲੜਕੀਆਂ ਨਸ਼ਿਆਂ ਦੇ ਆਦੀ ਬਣਾ ਰਹੀ ਹੈ। ਪੀੜਤ ਲੜਕੀ ਵੱਲੋਂ ਇੱਕ ਡੀਐਸਪੀ ਬਾਰੇ ਕੀਤੇ ਗਏ ਸਨਸਨੀਖ਼ੇਜ਼ ਖ਼ੁਲਾਸੇ ਇਸ ਦੀ ਮਿਸਾਲ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਉਸ ਪੀੜਤ ਲੜਕੀ ਨੂੰ ਖ਼ੁਦ ਬੁਲਾ ਕੇ ਅੱਖਾਂ ਖੋਲ੍ਹਣ ਵਾਲੀ ਸਚਾਈ ਜਾਣਨ। ਸੁਖਪਾਲ ਸਿੰਘ ਖਹਿਰਾ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਨੂੰ ਨਸ਼ਿਆਂ ਕਾਰਨ ਆਪਣੇ ਪੁੱਤ-ਧੀਆਂ ਗੁਆ ਬੈਠੇ ਪੀੜਤ ਪਰਿਵਾਰਾਂ ਨੂੰ ਢੁਕਵੇਂ ਮੁਆਵਜ਼ੇ ਦੇ ਕੇ ਸਰਕਾਰ ਦੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੈਠਕ ਦੌਰਾਨ ਮੁੱਖ ਮੰਤਰੀ ਨੂੰ ਸੁਝਾਅ ਵੀ ਦਿੱਤੇ ਕਿ ਕਿਸ ਤਰ੍ਹਾਂ ਡਰੱਗ ਮਾਫ਼ੀਆ ਦਾ ਲੱਕ ਤੋੜਿਆ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਅਤੇ ਅਗਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। 'ਆਪ' ਵਫ਼ਦ ਮੁਤਾਬਿਕ ਉਨ੍ਹਾਂ ਮੁੱਖ ਮੰਤਰੀ ਦੀਆਂ ਜ਼ਮੀਨੀ ਹਕੀਕਤ ਬਾਰੇ ਚੰਗੀ ਤਰ੍ਹਾਂ ਅੱਖਾਂ ਖੋਲ੍ਹ ਦਿੱਤੀਆਂ ਹਨ ਅਤੇ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਵਾਂ ਉੱਤੇ ਗੰਭੀਰਤਾ ਨਾਲ ਗ਼ੌਰ ਅਤੇ ਬਿਨਾਂ ਦੇਰੀ ਕੀਤਿਆਂ ਕਦਮ ਚੁੱਕਣਗੇ।

     

 

Tags: Amarinder Singh , Sukhpal Singh Khaira , Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD