Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਐਸ ਬੀ ਐਸ ਕੈਂਪਸ ਵਿੱਚ ਹਰਿਆਵਲ ਮੁਹਿੰਮ ਨੂੰ ਜਾਰੀ ਰੱਖਦਿਆਂ ਬੂਟੇ ਲਗਾਏ

ਰੇਜ ਸ਼ੋਅ-ਰੂਮ ਵੱਲੋਂ ਕੀਤੀ ਗਈ 500 ਬੂਟੇ ਦੀ ਸੇਵਾ

Web Admin

Web Admin

5 Dariya News

ਫਿਰੋਜ਼ਪੁਰ , 03 Jul 2018

Last updated on: Jul 03, 2018, 00:00 IST

ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਨੂੰ ਹਰਾ ਭਰਾ ਬਣਾਉਣ ਦੇ ਯਤਨਾਂ ਨੂੰ ਲਗਾਤਾਰਤਾ ਦਿੰਦੇ ਹੋਏ ਸੰਸਥਾ ਦੇ ਬਾਗਬਾਨੀ ਵਿਭਾਗ ਵੱਲੋਂ 500 ਦੇ ਲਗਭਗ ਛਾਂ-ਦਾਰ ਅਤੇ ਸਜਾਵਟੀ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਮੁਹਿੰਮ ਦਾ ਉਦਘਾਟਨ ਕੈਂਪਸ ਡਾਇਰੈਕਟਰ ਡਾ. ਟੀ. ਐਸ. ਸਿੱਧੂ ਨੇ ਆਪਣੇ ਹੱਥੀਂ ਬੂਟਾ ਲਗਾਕੇ ਕੀਤਾ।ਉਹਨਾਂ ਦੇ ਨਾਲ ਸੰਸਥਾ ਦੇ ਰਜਿਸਟਰਾਰ ਜੇ ਕੇ ਅਗਰਵਾਲ ਅਤੇ ਪ੍ਰਬੰਧਕੀ ਅਫਸਰ ਗੌਰਵ ਕੁਮਾਰ ਵੀ ਸ਼ਾਮਿਲ ਹੋਏ।ਡਾ. ਸਿੱਧੂ ਨੇ ਦੱਸਿਆ ਮੁਖੀ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਸੰਸਥਾ ਨੂੰ ਹਰਾ ਭਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਸਦਕਾ ਇਹ ਸੰਸਥਾ ਹਰਿਆਵਲ ਪੱਖੋਂ ਇਸ ਖੇਤਰ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ ਅਤੇ ਇਸ ਸੰਬੰਧੀ ਸਮੇਂ ਸਮੇਂ ਸੈਮੀਨਾਰ ਆਯੋਜਿਤ ਕਰਕੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ।ਕੈਂਪਸ ਪੀਆਰੳ ਬਲਵਿੰਦਰ ਸਿੰਘ ਮੋਹੀ ਦੱਸਿਆ ਕਿ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਮੈਡਮ ਦਲਜੀਤ ਕੌਰ ਦੇ ਯਤਨਾਂ ਸਦਕਾ  ਫਿਰੋਜ਼ਪੁਰ ਦੇ ਰੇਜ ਸ਼ੋਅ-ਰੂਮ ਦੇ ਪ੍ਰਬੰਧਕਾਂ ਵੱਲੋਂ ਸੰਸਥਾ ਨੂੰ ਇਹ 500 ਬੂਟਾ ਦਾਨ ਕੀਤਾ ਗਿਆ ਜਿਹਨਾਂ ਨੂੰ  ਬਾਗਬਾਨੀ ਵਿਭਾਗ ਵੱਲੋਂ ਢੁਕਵੀਆਂ ਥਾਵਾਂ ਤੇ ਲਗਾਇਆ ਜਾਵੇਗਾ।ਇਸ ਮੌਕੇ ਰੇਜ ਸ਼ੋਅ-ਰੂਮ ਤੋਂ ਪੰਕਜ ਗੁਪਤਾ,ਗੁਰਜੀਵਨ ਸਿੰਘ, ਹਰਿੰਦਰਪਾਲ ਸਿੰਘ, ਵਿਕਰਮ ਮੁਟਨੇਜਾ, ਸਹਾਇਕ ਅਸਟੇਟ ਅਫਸਰ ਗੁਰਪ੍ਰੀਤ ਸਿੰਘ, ਇੰਚਾਰਜ ਬਾਗਬਾਨੀ ਅਸ਼ੋਕ ਕੁਮਾਰ, ਪਰਮਿੰਦਰਪਾਲ ਸਿੰਘ, ਕੁਲਬੀਰ ਸਿੰਘ, ਜਸਵੀਰ ਚੰਦ,ਗੁਰਮੀਤ ਸਿੰਘ,ਉਪਕਾਰ ਸਿੰਘ,ਬਲਵਿੰਦਰ ਸਿੰਘ ਬਸਰਾ ਅਤੇ ਚਾਰਲਸ ਗਿੱਲ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD