Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪੱਬਾਂ ਭਾਰ

ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ 'ਚ ਗਸ਼ਤ ਵਧਾਈ ਜਾਵੇਗੀ, ਪੇਂਡੂ ਖੇਤਰਾਂ 'ਚ ਚੱਲ ਰਹੀਆਂ ਅਣਅਧਿਕਾਰਤ ਕੈਮਿਸਟ ਦੁਕਾਨਾਂ ਬੰਦ ਕੀਤੀਆਂ ਜਾਣਗੀਆਂ

5 Dariya News

ਬਠਿੰਡਾ , 04 Jul 2018

Last updated on: Jul 04, 2018, 00:00 IST

ਬਠਿੰਡਾ ਜ਼ਿਲ੍ਹੇ 'ਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਪੱਬਾਂ-ਭਾਰ ਹੋ ਗਿਆ ਹੈ। ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਪ੍ਰਸ਼ਾਸਨ ਅਤੇ ਪੁਲਿਸ ਇਕੱਠੇ ਕੰਮ ਕਰਦੇ ਹੋਏ ਨਾ ਸਿਰਫ਼ ਪੇਂਡੂ ਖੇਤਰਾਂ 'ਚ ਚੱਲ ਰਹੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਵਾਈਆਂ ਜਾਣਗੀਆਂ ਬਲਕਿ ਚੋਰੀ ਛੁਪੇ ਨਸ਼ਾ ਵੇਚਣ ਦੇ ਧੰਦੇ ਨੂੰ ਵੀ ਖ਼ਤਮ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਨਵੀਨ ਸਿੰਗਲਾ ਨੇ ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹੇ 'ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਬੁਲਾਈ ਗਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡਰੱਗ ਇੰਸਪੈਕਟਰਾਂ ਅਤੇ ਥਾਣਾ ਮੁਖੀਆਂ ਦੀਆਂ ਟੀਮਾਂ ਗਠਤ ਕੀਤੀਆਂ ਗਈਆਂ ਜਿਹੜੀਆਂ ਕਿ ਆਪਣੀਆਂ ਪਿੰਡ ਪੱਧਰੀ ਕਾਰਵਾਈਆਂ ਸਬੰਧੀ ਰਿਪੋਰਟ ਹਰ-ਰੋਜ਼ ਡੀ.ਸੀ. ਦਫ਼ਤਰ ਵਿਖੇ ਜਮ੍ਹਾਂ ਕਰਵਾਉਣਗੇ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਕੜੀ ਤਹਿਤ ਹੀ ਇਹ ਗਤੀਵਿਧੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰਾਂ 'ਚ ਪੈਂਦੇ ਪਿੰਡਾਂ 'ਚ ਵਿਸ਼ੇਸ਼ ਚੌਕਸੀ ਵਰਤੀ ਜਾਵੇਗੀ। 

ਉਨ੍ਹਾਂ ਤਸਕਰਾਂ 'ਤੇ ਖਾਸ ਨਜ਼ਰ ਰੱਖੀ ਜਾਵੇਗੀ ਜਿਹੜੇ ਸ਼ਾਮ ਤੋਂ ਬਾਅਦ ਹਰਿਆਣਾ ਜਾਂ ਰਾਜਸਥਾਨ ਤੋਂ ਲਿਆ ਕੇ ਨਸ਼ਾ ਜ਼ਿਲ੍ਹੇ ਵਿਚ ਵੇਚਦੇ ਹਨ। ਇਸ ਲਈ ਸਾਰੇ ਪੁਲਿਸ ਅਫ਼ਸਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਸ਼ਾਮ 3 ਵਜੇ ਤੋਂ ਬਾਅਦ ਆਪਣੇ ਦਫ਼ਤਰਾਂ 'ਚ ਨਾ ਬੈਠਣ ਬਲਕਿ ਫੀਲਡ 'ਚ ਗਸ਼ਤ ਕਰਨ ਜਾਂ ਲੋਕਾਂ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਵਿਚਰਨ। ਇਸੇ ਤਰ੍ਹਾਂ ਸਰਕਾਰ ਵਲੋਂ ਸੇਵਾ ਮੁਕਤ ਫੌਜੀਆਂ ਨੂੰ ਖ਼ੁਸ਼ਹਾਲੀ ਦੇ ਰਾਖੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਖ਼ੁਸ਼ਹਾਲੀ ਦੇ ਰਾਖੇ ਸਰਕਾਰ ਅਤੇ ਜ਼ਮੀਨੀ ਪੱਧਰ 'ਤੇ ਚੱਲ ਰਹੀਆਂ ਸਰਗਰਮੀਆਂ ਦੀ ਅਹਿਮ ਕੜੀ ਹਨ। ਇਸ ਵੇਲੇ ਜ਼ਿਲ੍ਹੇ 'ਚ 77 ਸੇਵਾ ਮੁਕਤ ਫੌਜੀ ਖ਼ੁਸ਼ਹਾਲੀ ਦੇ ਰਾਖੇ ਵਜੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀਆਂ ਸੇਵਾਵਾਂ ਵੀ ਇਸ ਕੰਮ 'ਚ ਅਹਿਮ ਯੋਗਦਾਨ ਪਾਉਣਗੀਆਂ। ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੁਆਰਾ ਨਹਿਰੂ ਯੁਵਾ ਕੇਂਦਰ ਅਤੇ ਯੁਵਾ ਸੇਵਾਵਾਂ ਵਿਭਾਗ ਵਲੋਂ ਬਣਾਏ ਗਏ ਕਲੱਬਾਂ ਦੇ ਨੌਜਵਾਨਾਂ ਨੁੰ ਵੀ ਇਸ ਕੰਮ 'ਚ ਸ਼ਾਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ 'ਚ 160 ਕਲੱਬ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ 'ਚ ਨਸ਼ਿਆਂ ਖਿਲਾਫ ਜਾਗਰੂਕਤਾ ਸਬੰਧੀ ਗਤੀਵਿਧੀਆਂ ਦਾ ਵੇਰਵਾ ਵੀ ਹਰ ਰੋਜ਼ ਡੀ.ਸੀ. ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਉਪ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਵਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੁਭਾਸ਼ ਖਟਕ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਬਬਨਦੀਪ ਸਿੰਘ, ਐਸ.ਪੀ. ਟ੍ਰੈਫਿਕ ਸ਼੍ਰੀ ਗੁਰਮੀਤ ਸਿੰਘ, ਐਸ.ਪੀ. ਸਿਟੀ ਸ਼੍ਰੀ ਗੁਰਮੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।  

 

Tags: DC Bathinda , SSP Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD