Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਲਗਾਏ ਗਏ ਲਗਭਗ 300 ਬੂਟੇ

ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਲਗਾਉਣੇ ਚਾਹੀਦੇ ਹਨ ਵੱਧ ਤੋਂ ਵੱਧ ਪੌਦੇ

Web Admin

Web Admin

5 Dariya News

ਫ਼ਿਰੋਜ਼ਪੁਰ , 04 Jul 2018

Last updated on: Jul 04, 2018, 00:00 IST

ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਦੀ ਘਰ-ਘਰ ਹਰਿਆਲੀ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੇ ਸਹਾਇਕ ਡਾਇਰੈਕਟਰ ਗੁਰਕਰਨ ਸਿੰਘ ਰਨੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਲਗਭਗ 300 ਬੂਟੇ ਲਗਾਏ ਗਏ। ਇਸੇ ਲੜੀ ਤਹਿਤ ਸਰਕਾਰੀ ਆਈ.ਟੀ.ਆਈ.(ਲੜਕੇ) ਫ਼ਿਰੋਜ਼ਪੁਰ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਇਸ ਮੌਕੇ ਕਾਲਜ ਦੇ ਮੁਖੀ ਕੈਪਟਨ ਤੇਜਿੰਦਰ ਸਿੰਘ ਵੀ ਹਾਜ਼ਰ ਸਨ। ਗੁਰਕਰਨ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਵਿੱਚ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹੀ ਸਰਕਾਰੀ ਆਈ.ਟੀ.ਆਈ. ਲੜਕੇ ਵਿੱਚ ਬੂਟਿਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਪੌਦਿਆਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਅਤੇ ਸਾਫ਼-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਜੋ ਪੌਦੇ ਲੱਗੇ ਹੋਏ ਹਨ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਪੌਦੇ ਲਗਾਏ ਜਾਣ। 

ਸੰਸਥਾ ਦੇ ਮੁਖੀ ਕੈਪਟਨ ਤੇਜਿੰਦਰ ਸਿੰਘ ਜੀ ਨੇ ਦੱਸਿਆ ਕਿ ਸਾਨੂੰ ਵਾਤਾਵਰਨ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ ਅਤੇ ਆਪਣਾ ਵਾਤਾਵਰਨ ਸਾਫ਼ ਤਾਂ ਹੀ ਰਹਿ ਸਕਦਾ ਹੈ ਜੇਕਰ ਅਸੀਂ ਸਾਰੇ ਵੱਧ ਤੋਂ ਵੱਧ ਬੂਟੇ ਲਗਾਵਾਂਗੇ। ਇਸੇ ਲੜੀ ਨੂੰ ਅੱਗੇ ਚਲਾਉਂਦਿਆਂ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ),ਤਲਵੰਡੀ ਭਾਈ ਦੇ ਚੱਲ ਰਹੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਸ. ਸੰਤੋਖ ਸਿੰਘ ਵੱਲੋਂ 50 ਅਤੇ ਯੁਵਕ ਸੇਵਾਵਾਂ ਕਲੱਬ, ਲੌਹਕੇ ਕਲਾਂ ਵੱਲੋਂ 50 ਬੂਟੇ ਲਗਾਏ ਗਏ। ਇਸ ਤੋਂ ਇਲਾਵਾ ਸਰਕਾਰੀ ਸੀਨੀ.ਸੈਕੰਡਰੀ ਸਕੂਲ ਸਾਂਦੇ ਹਾਸ਼ਮ ਦੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਸ੍ਰੀ ਦਵਿੰਦਰ ਨਾਥ ਦੀ ਅਗਵਾਈ ਵਿੱਚ ਵਲੰਟੀਅਰਜ਼ ਨੇ 100 ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਅਤੇ ਸਕੂਲ ਦੀ ਯੂਨਿਟ ਵੱਲੋਂ 1000 ਬੂਟਾ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਸੇ ਲੜੀ ਤਹਿਤ ਵੱਖ-ਵੱਖ ਯੁਵਕ ਸੇਵਾਵਾਂ ਕਲੱਬਾਂ, ਕਲੱਬ ਮੈਂਬਰਾਂ, ਗ੍ਰਾਮ ਪੰਚਾਇਤ ਅਤੇ ਪਟੇਲ ਨਗਰ ਦੇ ਪ੍ਰਧਾਨ ਸਤਨਾਮ ਸਿੰਘ ਵੱਲੋਂ ਘਰ-ਘਰ ਜਾ ਕੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪਿੰਡ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਤਰਸੇਮ ਸਿੰਘ, ਜਗਜੀਤ ਸਿੰਘ, ਸੁਖਦੀਪ ਸਿੰਘ, ਪ੍ਰਸ਼ੋਤਮ ਲਾਲ ਚਾਵਲਾ, ਰਜਿੰਦਰ ਸਿੰਘ ਸਮੇਤ ਸਮੂਹ ਸਟਾਫ ਸਰਕਾਰੀ ਆਈ.ਟੀ. ਆਈ.(ਲੜਕੇ), ਫ਼ਿਰੋਜ਼ਪੁਰ ਸਟਾਫ਼ ਅਤੇ ਸਿੱਖਿਆਰਥੀ ਵੀ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD