Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਟ ਦੁਨਾਂ, ਪੰਧੇਰ ਅਤੇ ਅਸਪਾਲ ਕਲਾਂ ਪਿੰਡਾਂ 'ਚ 'ਡੇਪੋ' ਮਹਿੰਮ ਅਧੀਨ ਜਾਗਰੂਕਤਾ ਸਮਾਗਮ

ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕਰਕੇ ਨਸ਼ਾ ਸੇਵਨ ਕਰਨ ਵਾਲਿਆਂ ਦਾ ਇਲਾਜ ਕਰਵਾਉਣਾ ਪੰਜਾਬ ਸਰਕਾਰ ਦਾ ਮਕਸਦ : ਧਰਮ ਪਾਲ ਗੁਪਤਾ

Web Admin

Web Admin

5 Dariya News

ਧਨੌਲਾ/ਬਰਨਾਲਾ , 04 Jul 2018

Last updated on: Jul 04, 2018, 00:00 IST

ਨਸ਼ਿਆਂ ਦੇ ਖ਼ਾਤਮੇ ਅਤੇ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਕੋਟ ਦੁਨਾਂ, ਪੰਧੇਰ ਅਤੇ ਅਸਪਾਲ ਕਲਾਂ 'ਚ 'ਡੇਪੋ' ਮਹਿੰਮ ਅਧੀਨ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਲਈ ਪਿੰਡ ਪੱਧਰ ਦੀ ਇੱਕ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਉਲੀਕੀ ਗਈ 'ਡੇਪੋ' ਮੁਹਿੰਮ 'ਚ ਬਿਨਾ ਕਿਸੇ ਡਰ ਤੋਂ ਜੁੜਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕਰਕੇ ਨਸ਼ਾ ਸੇਵਨ ਕਰਨ ਵਾਲਿਆਂ ਦਾ ਇਲਾਜ ਕਰਵਾਉਣਾ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪ੍ਰਸ਼ਾਸਨਕ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨਾ ਹੈ।

ਧਰਮ ਪਾਲ ਗੁਪਤਾ ਨੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਈ ਵਿਅਕਤੀ ਨਸ਼ਾ ਕਰਕੇ ਇਕੱਲਾ ਆਪਣਾ ਨੁਕਸਾਨ ਹੀ ਨਹੀਂ ਕਰਦਾ ਸਗੋਂ ਉਹ ਆਪਣੇ ਪਰਵਾਰ, ਸੰਗੀ-ਸਾਥੀ ਅਤੇ ਸਮਾਜ ਦਾ ਵੀ ਕਦੇ ਨਾ ਪੂਰਾ ਹੋ ਸਕਣ ਵਾਲਾ ਨੁਕਸਾਨ ਕਰ ਰਿਹਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਂਕਿ ਨਸ਼ਾ ਕਰਨ ਵਾਲੇ ਵਿਅਕਤੀ ਲਈ ਸਰਕਾਰ ਵੱਲੋਂ ਮੁਫ਼ਤ ਇਲਾਜ ਦੀ ਵਿਵਸਥਾ ਕੀਤੀ ਗਈ ਹੈ ਪਰ ਉਸਦੇ ਸਹੀ ਇਲਾਜ ਲਈ ਪਰਵਾਰਕ ਮੈਂਬਰਾਂ ਤੇ ਦੋਸਤਾਂ-ਮਿੱਤਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਵਸਨੀਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਖੁਦ ਅੱਗੇ ਆਉਣ। ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਨਸ਼ਾ ਵਿਅਕਤੀ ਦੇ ਕੰਮ ਕਰਨ ਦੀ ਸਮਰੱਥਾ ਨੂੰ ਵਧਾਉਂਦਾ ਹੈ ਪਰ ਅਸਲੀਅਤ 'ਚ ਨਸ਼ਾ ਕੁਝ ਸਮੇਂ ਲਈ ਥਕਾਵਟ ਨੂੰ ਭੁਲਾ ਕੇ ਉਸ ਵਿਅਕਤੀ ਨੂੰ ਆਪਣੀ ਚਪੇਟ 'ਚ ਲੈ ਕੇ ਨਿੱਤ ਵਰਤੋਂ ਦਾ ਆਦੀ ਬਣਾ ਲੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨਾਲ ਹਮੇਸ਼ਾ ਹਮਦਰਦੀ ਰੱਖਣੀ ਚਾਹੀਦੀ ਹੈ ਤਾਂ ਜੋ ਉਹ ਨਸ਼ੇ ਦੀ ਵਰਤੋਂ ਛੱਡ ਕੇ ਆਪਣੇ ਆਪ ਮੁੱਖ ਧਾਰਾ ਨਾਲ ਜੁੜਨ ਦੀ ਕੋਸ਼ਿਸ਼ ਕਰੇ। 

ਉਨ੍ਹਾਂ ਇਹ ਵੀ ਭਰੋਸਾ ਦਵਾਇਆ ਕਿ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਸਨੂੰ ਜਾਂ ਉਸਦੇ ਪਰਵਾਰ ਨੂੰ ਪੁਲਿਸ ਵੱਲੋਂ ਕਦੇ ਵੀ ਬੇਵਜ੍ਹਾ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਕਿ ਅੱਜ ਕਲ ਨਸ਼ਾ ਛੁਡਾਉਣ ਲਈ ਬਿਹਤਰ ਡਾਕਟਰੀ ਇਲਾਜ ਉਪਲਬਧ ਹੈ ਅਤੇ ਮਰੀਜ਼ ਨੂੰ ਬਿਨਾ ਕਿਸੇ ਖਰਚ ਤੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਪੂਰਨ ਤੌਰ 'ਤੇ ਠੀਕ ਹੋਣ ਤੱਕ ਰੱਖਿਆ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਨੂੰ ਦਿੱਤੀ ਜਾਣ ਵਾਲੀ ਦਵਾਈ ਇਕੱਠੀ ਨਹੀਂ ਦਿੱਤੀ ਜਾਂਦੀ ਅਤੇ ਉਸਦੀ ਦੁਰਵਰਤੋਂ ਨੂੰ ਧਿਆਨ 'ਚ ਰੱਖ ਕੇ ਡਾਕਟਰਾਂ ਵੱਲੋਂ ਰੋਜ਼ਾਨਾ ਆਪ ਦਿੱਤੀ ਜਾਂਦੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਪਵਿੱਤਰ ਸਿੰਘ, ਡੀ.ਡੀ.ਪੀ.ਓ. ਸੰਜੀਵ ਕੁਮਾਰ ਸ਼ਰਮਾ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵਿਜਯ ਭਾਸਕਰ, ਬੀ.ਡੀ.ਪੀ.ਓ. ਨੀਰੂ ਗਰਗ, ਐਸ.ਐਚ.ਓ. ਧਨੌਲਾ ਨਾਇਬ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।

 

Tags: DC Barnala , SSP BARNALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD