Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਰੈਂਡ ਕਰਾਸ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿੱਚ ਰੋਟੀ ਉਪਲੱਬਧ ਕਰਵਾਈ ਜਾ ਰਹੀ ਹੈ : ਗੁਰਨੀਤ ਤੇਜ

Web Admin

Web Admin

5 Dariya News

ਰੂਪਨਗਰ , 04 Jul 2018

Last updated on: Jul 04, 2018, 00:00 IST

ਜ਼ਿਲ੍ਹਾ ਰੈਂਡ ਕਰਾਸ ਸੁਸਾਇਟੀ ਰੂਪਨਗਰ ਦੀ ਕਾਰਜਕਾਰੀ ਕਮੇਟੀ ਅਤੇ ਜਨਰਲ ਬਾਡੀ ਦੀ ਇੱਕ ਮੀਟਿੰਗ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਰੂਪਨਗਰ ਗੁਰਨੀਤ ਤੇਜ ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੈਂਡ ਕਰਾਸ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਂਡ ਕਰਾਸ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿੱਚ ਰੋਟੀ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਇਸ ਰਸੋਈ ਤੋਂ ਜਨਵਰੀ 2018 ਤੱਕ 126117 ਲੋੜਵੰਦ ਖਾਣਾ ਖਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਆਪਣੀ ਰਸੋਈ ਜ਼ਿਲ੍ਹਾ ਰੈਂਡ ਕਰਾਸ ਦੇ ਮੈਬਰਾਂ ਦੇ ਸਹਿਯੋਗ ਦੀ ਬਦੌਲਤ ਕਾਮਯਾਬ ਰਹੀ ਹੈ।ਉਨਾਂ ਇਸ ਲਈ ਜ਼ਿਲ੍ਹਾ ਰੈਡ ਕਰਾਸ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਉਨਾਂ ਇਸ ਕਾਰਜ ਲਈ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।ਉਨ੍ਹਾਂ ਕਿਹਾ ਕਿ ਆਪਣੀ  ਰਸੌਈ ਨੂੰ ਆਜਾਦਾਨਾ ਢੰਗ ਨਾਲ ਚਲਾਉਣ ਅਤੇ ਆਤਮ ਨਿਰਭਰ ਬਨਾਉਣ ਲਈ 5-7 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਭਵਿਖ ਵਿਚ ਵੀ ਇਹ ਰਸੋਈ ਲੋੜਵੰਦ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਾਉਂਦੀ ਰਹੇ।ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਧਾਉਣ ਦੇ ਉਪਰਾਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਲਦੀ ਹੀ ਤੀਜ ਮੌਕੇ ਇਕ ਮੇਲੇ ਦਾ ਆਯੋਜਨ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੈਬਰਾਂ ਪਾਸੋਂ ਸੁਝਾਅ ਵੀ ਮੰਗੇ । ਉਨ੍ਹਾਂ ਇਹ ਵੀ ਦੱਸਿਆ ਕਿ ਪੁਰਾਣੀ ਅਨਾਜ ਮੰਡੀ ਵਿਚਲੀ ਜੇਲ ਦੀ ਪੁਰਾਣੀ ਇਮਾਰਤ ਵਾਲਾ ਸਥਾਨ ਜੋ ਕਿ ਜ਼ਿਲ੍ਹਾ ਰੈਂਡ ਕਰਾਸ ਦਾ ਹੈ ਵਿੱਚ ਵਪਾਰਕ ਦੁਕਾਨਾਂ ਦੀ ਉਸਾਰੀ ਕਰ ਕੇ ਕਿਰਾਏ ਤੇ  ਦਿੱਤੀਆਂ ਜਾਣਗੀਆਂ ਜਿਸ ਨਾਲ ਜ਼ਿਲ੍ਹਾ ਰੈਂਡ ਕਰਾਸ ਨੂੰ ਬਝਵੀਂ ਆਮਦਨ ਸ਼ੁਰੂ ਹੋ ਜਾਵੇਗੀ।ਜ਼ਿਲ੍ਹਾ ਰੈਡ ਕਰਾਸ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਸਸਤੀ ਰਸੋਈ ਵਿਚ ਦਾਨਪਾਤਰ ਰੱਖਣ ਦਾ ਫੈਸਲਾ ਵੀ ਲਿਆ ਗਿਆ। ਇਸ  ਮੀਟਿੰਗ ਦੌਰਾਨ ਸ਼੍ਰੀ ਸੰਜੀਵ ਬੁਧੀਰਾਜਾ ਸਕਤਰ ਜ਼ਿਲ੍ਹਾ ਰੈਡ ਕਰਾਸ ਨੇ ਜਿਲਾ ਰੈਡ ਕਰਾਸ ਵਲੋਂ ਚਲਾਈਆ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦਿਨੀ ਮਾਨਯੋਗ ਗਵਰਨਰ ਪੰਜਾਬ ਵਲੋਂ ਜ਼ਿਲ੍ਹਾ ਰੈਡ ਕਰਾਸ ਨੂੰ ਸਮਾਜਿਕ ਸੇਵਾ ਦੇ ਖੇਤਰ ਵਿਚ ਵਧੀਆ ਕਾਰਗੁਜਾਰੀ ਲਈ ਡਿਪਟੀ ਕਮਿਸ਼੍ਰਨਰ ਰੂਪਨਗਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਜ਼ਿਲ੍ਹਾ ਰੈਡ ਕਰਾਸ ਦੇ ਮੈਂਬਰਾਂ ਸਦਕਾ ਹੀ ਸੰਭਵ ਹੋ ਪਾਇਆ ਹੈ ਜਿਸ ਲਈ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ।ਮੀਟਿੰਗ ਦੌਰਾਨ ਸ਼੍ਰੀ ਲਖਮੀਰ ਸਿੰਘ ਸਹਾਇਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਪਰਮਜੀਤ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ),ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ , ਮੈਡਮ ਰੂਹੀ ਦੁੱਗ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ , ਸ਼੍ਰੀ ਦਵਿੰਦਰ ਸ਼ਰਮਾ ਉਪ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ, ਐਡਵੋਕੇਟ ਡੀ.ਐਸ. ਦਿਓਲ, ਸ਼੍ਰੀ ਸੁਰਿੰਦਰ ਸਿੰਘ ਤਹਿਸੀਲਦਾਰ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਰਾਜੂ ਵਾਸੂਦੇਵਾ ਪ੍ਰਧਾਨ ਲਾਇਨਜ਼ ਕਲੱਬ, ਸ਼੍ਰੀਮਤੀ ਉਸ਼ਾ ਕਿਰਨ, ਸ਼੍ਰੀ ਕਿਰਨਪ੍ਰੀਤ ਗਿੱਲ, ਜਵਤਿੰਦਰ ਕੌਰ , ਸ਼੍ਰ਼ੀਮਤੀ ਸੁਰਿੰਦਰ ਦਰਦੀ, ਸ਼੍ਰੀਮਤੀ ਕ੍ਰਿਸ਼ਨਾ ਸ਼ਰਮਾ, ਸ਼੍ਰੀਮਤੀ ਸਕੀਨਾ ਐਰੀ, ਸ਼੍ਰੀਮਤੀ ਰਾਜ ਕੌਰ (ਸਾਰੇ ਰੈੱਡ ਕਰਾਸ ਮੈਬਰ ) ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC Ropar , Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD