Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਤੇ ਜਿਲ੍ਹਾ ਪੁਲਿਸ ਮੁਖੀ ਨੇ ਨਸ਼ੇ ਦੇ ਖਾਤਮੇ ਲਈ ਅਪਨਾਏ 6 ਪਿੰਡ

ਪਹਿਲੇ ਦਿਨ ਹੀ ਮੀਰਾਂਕੋਟ ਦੇ 6 ਨਸ਼ੇੜੀ ਨਸ਼ਾ ਛੱਡਣ ਲਈ ਅੱਗੇ ਆਏ, ਟੌਹਰ-ਸੌਕੀਨੀ ਅਤੇ ਬਦਮਾਸ਼ੀ ਦਾ ਚਾਅ ਛੱਡ ਕੇ ਖੇਡਾਂ ਵਾਲੇ ਪਾਸੇ ਆਉਣ ਨੌਜਵਾਨ-ਡੀ. ਸੀ.

Web Admin

Web Admin

5 Dariya News

ਅੰਮ੍ਰਿਤਸਰ , 04 Jul 2018

Last updated on: Jul 04, 2018, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁੱਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਸੁਨੇਹਾ ਜਿਲ੍ਹੇ ਦੇ ਪਿੰਡ-ਪਿੰਡ ਤੱਕ ਪੁਹੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਦਿਹਾਤੀ ਨੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚੋਂ 6 ਪਿੰਡ ਨਸ਼ਾ ਮੁੱਕਤ ਕਰਨ ਲਈ ਆਪ ਅਪਨਾ ਕੇ ਉਥੇ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਪਹਿਲੇ ਪਿੰਡ ਮੀਰਾਂਕੋਟ ਦੇ ਪਲੇਠੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਐਸ ਐਸ ਪੀ ਸ੍ਰੀ ਪਰਮਪਾਲ ਸਿੰਘ ਵੱਲੋਂ ਨਸ਼ਾ ਛਡਾਉਣ ਲਈ ਹਰ ਤਰਾਂ ਦੀ ਮਦਦ ਮੁਹੱਈਆ ਕਰਵਾਉਣ ਦੇ ਕੀਤੇ ਗਿਆ ਐਲਾਨ ਸੁਣ ਕੇ ਮੌਕੇ 'ਤੇ 6 ਨੌਜਵਾਨ, ਜੋ ਕਿ ਹੈਰੋਇਨ ਦਾ ਨਸ਼ਾ ਕਰਦੇ ਸਨ, ਨਸ਼ਾ ਛੱਡਣ ਲਈ ਅੱਗੇ ਆਏ।ਸ. ਸੰਘਾ ਨੇ ਇਨਾਂ ਨੌਜਵਾਨਾਂ ਕੋਲੋਂ ਨਸ਼ੇ ਸ਼ੁਰੂ ਕਰਨ ਤੋਂ ਲੈ ਕੇ ਨਸ਼ੇ ਦੀ ਸਪਲਾਈ ਮਿਲਣ ਤੱਕ ਦੀ ਵਾਰਤਾ ਸੁਣੀ ਅਤੇ ਭਰੋਸਾ ਦਿੱਤਾ ਕਿ ਤਹਾਨੂੰ ਨਸ਼ਾ ਛੁਡਾਉਣਾ ਅਤੇ ਹੋਰ ਨੌਜਵਾਨਾਂ ਨੂੰ ਨਸ਼ੇ ਤੋਂ ਰੋਕਣਾ ਸਾਡਾ ਮਕਸਦ ਹੈ ਅਤੇ ਇਸ ਲਈ ਪਿੰਡ ਵਿਚ ਖੇਡਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਨ ਦੇ ਨਾਲ-ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਉਨਾਂ ਦੀ ਪਸੰਦ ਅਨੁਸਾਰ ਕਿੱਤਾ ਮੁਖੀ ਸਿਖਲਾਈ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਨੌਜਵਾਨ ਨਸ਼ੇ ਤੋਂ ਦੂਰ ਰਹਿਣ। ਸ. ਸੰਘਾ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਸ਼ੇ ਕਰਦੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਸੁੱਟਣਾ ਕੋਈ ਹੱਲ ਨਹੀਂ, ਬਲਕਿ ਨਸ਼ੇ ਦੀ ਮੰਗ ਘੱਟ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਬੀਤੇ ਕਈ ਵਰਿਆਂ ਤੋਂ ਪੰਜਾਬ ਵਿਚ ਟੌਹਰ, ਸ਼ੌਕੀਨੀ, ਬਦਮਾਸ਼ੀ, ਵੱਡੀਆਂ ਗੱਡੀਆਂ, ਫੋਕੀ ਸ਼ੋਹਰਤ ਆਦਿ ਦਾ ਬੋਲਬਾਲਾ ਵੱਧ ਗਿਆ ਤੇ ਖੇਡ ਸਭਿਆਚਾਰ ਗੁੰਮ ਹੋ ਗਿਆ। ਕਿਸਾਨਾਂ ਦੀਆਂ ਮਹਿੰਗੀਆਂ ਹੋਈਆਂ ਜ਼ਮੀਨਾਂ ਨੇ ਇਸ ਝੂਠੇ ਵਿਖਾਵੇ ਨੂੰ ਹੋਰ ਬਲ ਦਿੱਤਾ ਤੇ ਨੌਜਵਾਨਾਂ ਵਿਚ ਕੰਮ ਕਰਨ ਦੀ ਰੁਚੀ ਵੀ ਜਾਂਦੀ ਰਹੀ। 

ਉਨਾਂ ਕਿਹਾ ਕਿ ਇਸ ਨਵੇਂ ਉਪਜੇ ਮਾਹੌਲ ਵਿਚ ਨੌਜਵਾਨ ਨਸ਼ੇ ਵੱਲ ਪਲਟ ਗਏ, ਜਿਨਾਂ ਨੂੰ ਬਚਾਉਣ ਦੀ ਅਤੇ ਸਪਲਾਈ ਚੇਨ ਤੋੜਨ ਲਈ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਦੀ ਲੋੜ ਹੈ। ਉਨਾਂ ਕਿਹਾ ਕਿ ਨਸ਼ਾ ਮੁਕਤੀ ਲਈ ਲੋਕ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ, ਤਾਂ ਇਹ ਦਿਨਾਂ ਵਿਚ ਖਤਮ ਹੋ ਜਾਵੇਗਾ। ਜਿਲ੍ਹਾ ਪੁਲਿਸ ਮੁਖੀ ਦਿਹਾਤੀ ਸ੍ਰੀ ਪਰਮਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਤੁਸੀਂ ਸਾਨੂੰ ਨਸ਼ੇ ਵੇਚਣ ਵਾਲੇ ਦੀ ਸੂਚਨਾ ਦਿਉ, ਅਸੀਂ ਤੁਹਾਡਾ ਨਾਮ ਗੁਪਤ ਰੱਖ ਕੇ ਸਖਤ ਕਾਰਵਾਈ ਕਰਾਂਗੇ। ਉਨਾਂ ਕਿਹਾ ਕਿ ਤੁਸੀਂ ਨਸ਼ੇ ਸਬੰਧੀ ਕੋਈ ਵੀ ਜਾਣਕਾਰੀ 98882-00062 ਜਾਂ 0183-2704705 'ਤੇ ਕਿਸੇ ਵੇਲੇ ਵੀ ਦੇ ਸਕਦੇ ਹੋ। ਉਨਾਂ ਕਿਹਾ ਕਿ ਨਸ਼ੇ ਕਰਨ ਵਾਲੇ ਦਾ ਅਸੀਂ ਇਲਾਜ ਕਰਵਾਂਗੇ ਅਤੇ ਨਸ਼ੇ ਵੇਚਣ ਵਾਲੇ ਨੂੰ ਜੇਲ੍ਹਾਂ ਵਿਚ ਡੱਕਾਂਗੇ। ਉਨਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਾ ਕਰਦਾ ਹੈ, ਤਾਂ ਮਾਪੇ ਉਸ ਹਕੀਕਤ 'ਤੇ ਪਰਦਾ ਨਾ ਪਾਉਣ, ਬਲਕਿ ਨਸ਼ਾ ਛੁਡਾਉ ਕੇਂਦਰ ਲੈ ਕੇ ਜਾਣ, ਜਿੱਥੇ ਮੁਫ਼ਤ ਇਲਾਜ ਹੋ ਰਿਹਾ ਹੈ। ਜੇਕਰ ਉਨਾਂ ਇਸ ਹਕੀਕਤ ਤੋਂ ਅੱਖਾਂ ਮੀਟੀਆਂ ਤਾਂ ਵੱਡਾ ਨੁਕਸਾਨ ਹੋਣਾ ਤੈਅ ਹੈ।  ਇਸ ਮੌਕੇ ਸਰਪੰਚ ਸ੍ਰੀ ਬਲਦੇਵ ਰਾਜ ਤੇ ਹੋਰ ਮੋਹਤਬਰਾਂ ਨੇ ਵੀ ਸੰਬੋਧਨ ਕੀਤਾ…। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਪਿੰਡ ਬੱਗੇ, ਕੰਬੋਅ ਅਤੇ ਥੋਭੇ ਵਿਖੇ ਬੀਤੇ ਦਿਨੀਂ ਨਸ਼ੇ ਕਾਰਨ ਮਾਰੇ ਗਏ ਨੌਜਵਾਨਾਂ ਦੇ ਘਰ ਗਏ। ਜਿੱਥੇ ਉਨਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਇਹ ਜਾਣਨ ਦੀ ਕੋਸ਼ਿਸ ਵੀ ਕੀਤੀ ਕਿ ਆਖਿਰ ਇਹ ਨੌਜਵਾਨ ਇਸ ਰਾਹ 'ਤੇ ਤੁਰੇ ਕਿਉਂ ਅਤੇ ਪਰਿਵਾਰ ਨੇ ਇਨਾਂ ਦਾ ਨਸ਼ਾ ਛੁਡਾਉਣ ਲਈ ਕੀ-ਕੀ ਹੀਲਾ ਕੀਤਾ। ਉਨਾਂ ਦੁੱਖੀ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਵੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ। 

 

Tags: DC Amritsar , SSP Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD