Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਰਜਿੰਦਰ ਕੌਰ ਭੱਠਲ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ, ਕੈਬਨਿਟ ਮੰਤਰੀ ਦਾ ਰੈਂਕ ਦਿੱਤਾ

5 Dariya News

ਚੰਡੀਗੜ੍ਹ , 04 Jul 2018

Last updated on: Jul 04, 2018, 00:00 IST

ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨ੍ਹਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਵੱਲੋਂ ਅਹੁਦੇ ਦਾ ਚਾਰਜ ਸੰਭਾਲਨ ਦੀ ਤਾਰੀਖ ਤੋਂ ਮੰਨੀ ਜਾਵੇਗੀ। ਉਨ੍ਹਾਂ ਦੀ ਨਿਯੁਕਤੀ ਸਬੰਧੀ ਵਿਸਤ੍ਰਿਤ ਸ਼ਰਤਾਂ ਬਾਅਦ 'ਚ ਨਿਰਧਾਰਿਤ ਕੀਤੀਆਂ ਜਾਣਗੀਆਂ। ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਿੱਚ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਦੀਆਂ ਦੋ ਅਸਾਮੀਆਂ ਸਨ ਜਿਨ੍ਹਾਂ ਚੋਂ ਇਕ 'ਤੇ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਨਿਯੁਕਤ ਸਨ ਅਤੇ ਦੂਜੀ 'ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖੀ ਪ੍ਰੋਫੈਸਰ ਰਜਿੰਦਰ ਭੰਡਾਰੀ ਸਨ। ਭੰਡਾਰੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਰਾਜ ਯੋਜਨਾ ਬੋਰਡ ਵਿੱਚ ਦੋ ਅਸਾਮੀਆਂ ਚੋਂ ਇਕ ਅਸਾਮੀ ਖਾਲੀ ਹੋ ਗਈ ਸੀ ਜਿਸ ਨੂੰ ਹੁਣ ਸ੍ਰੀਮਤੀ ਭੱਠਲ ਦੀ ਨਿਯੁਕਤੀ ਨਾਲ ਭਰਿਆ ਗਿਆ ਹੈ। 

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD