Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਤੇ ਸੁਖਬੀਰ ਬਾਦਲ ਲਈ ਚੁਣੌਤੀ ਬਣਦਿਆਂ 'ਆਪ' ਵਿਧਾਇਕ ਅਮਨ ਅਰੋੜਾ ਨੇ ਕਰਵਾਇਆ ਡੋਪ ਟੈੱਸਟ

Web Admin

Web Admin

5 Dariya News

ਚੰਡੀਗੜ੍ਹ /ਮੋਹਾਲੀ , 05 Jul 2018

Last updated on: Jul 05, 2018, 00:00 IST

ਨਸ਼ਿਆਂ ਦੀ ਰੋਕਥਾਮ ਦੇ ਨਾਂ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੁਲਸ ਸਮੇਤ ਸਰਕਾਰੀ ਮਹਿਕਮਿਆਂ 'ਚ 'ਡੋਪ ਟੈਸਟ' ਲਾਜ਼ਮੀ ਕਰਨ ਦੇ ਹੁਕਮ 'ਤੇ ਤੁਰੰਤ ਪਹਿਲ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਵੀਰਵਾਰ ਸਵੇਰੇ ਹੀ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਪਹੁੰਚ ਡੋਪ ਟੈਸਟ ਲਈ ਖ਼ੂਨ ਦੇ ਨਮੂਨੇ ਦੇ ਦਿੱਤੇ। ਮੀਡੀਆ ਨੂੰ ਪ੍ਰਤੀਕਿਰਿਆ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਹਰ ਸਕਾਰਾਤਮਿਕ ਕਦਮ ਦਾ ਬਤੌਰ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਾਥ ਦੇਵੇਗੀ, ਪਰੰਤੂ ਬਿਹਤਰ ਹੁੰਦਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਡੋਪ ਟੈਸਟ' ਦੀ ਸ਼ੁਰੂਆਤ ਖ਼ੁਦ ਅਤੇ ਆਪਣੇ ਮੰਤਰੀਆਂ, ਵਿਧਾਇਕਾਂ ਤੋਂ ਕਰਦੇ। ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਰਮ ਵਾਲੀ ਗੱਲ ਹੈ ਕਿ ਅੱਜ ਜਨਤਾ ਦੇ ਨੁਮਾਇੰਦਿਆਂ ਨੂੰ 'ਡੋਪ ਟੈਸਟ' ਵਰਗੀਆਂ ਨੈਤਿਕ ਚੁਨੌਤੀਆਂ 'ਚੋ ਲੰਘਣਾ ਪੈ ਰਿਹਾ ਹੈ, ਕਿਉਂਕਿ ਜਨਤਾ ਦੀ ਨੁਮਾਇੰਦਗੀ ਕਰਨ ਵਾਲੇ ਸਿਆਸੀ ਲੀਡਰਾਂ ਪੁਲਸ ਅਫ਼ਸਰਾਂ-ਕਰਮਚਾਰੀਆਂ ਦਾ ਇੱਕ ਵੱਡਾ ਹਿੱਸਾ ਡਰੱਗ ਮਾਫ਼ੀਆ ਨਾਲ ਰਲ ਗਿਆ ਹੈ, ਨਤੀਜਣ ਅੱਜ ਤਬਾਹ ਹੋਣ ਕਿਨਾਰੇ ਪੁੱਜ ਗਿਆ ਹੈ। ਬੇਰੁਜ਼ਗਾਰੀ ਅਤੇ ਬੇਉਮੀਦੀ ਦੇ ਮਾਰੇ ਨੌਜਵਾਨ ਗੱਭਰੂ ਆਸਾਨੀ ਨਾਲ ਉਪਲਬਧ ਨਸ਼ਿਆਂ ਦੀ ਓਵਰ ਡੋਜ਼ ਨਾਲ ਅਣਹੋਣੀ ਮੌਤ ਮਰੇ ਲੱਭਦੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਮੌਕੇ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਨਸ਼ਿਆਂ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ 4 ਹਫ਼ਤਿਆਂ ਦੇ ਅੰਦਰ ਖ਼ਤਮ ਕਰਨ ਅਤੇ ਜੇਲ੍ਹਾਂ 'ਚ ਸੁੱਟਣ ਦਾ ਵਾਅਦਾ ਕਰਨ ਦੇ ਬਾਵਜੂਦ ਸਵਾ ਸਾਲ ਕੋਈ ਕਦਮ ਨਹੀਂ ਉਠਾਇਆ, ਪਰੰਤੂ ਵਿਰੋਧੀ ਧਿਰ ਵਜੋਂ 'ਆਪ' ਅਤੇ ਲੋਕ ਰੋਹ ਦੇ ਅੱਗੇ ਝੁਕਦਿਆਂ ਕੁੱਝ ਕਦਮ ਉਠਾਉਣ ਲਈ ਮਜਬੂਰ ਹੋਣਾ ਪਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਦੀ ਜੜ੍ਹ ਉਦੋਂ ਤੱਕ ਖ਼ਤਮ ਨਹੀਂ ਹੋਵੇਗੀ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਡਰੱਗ ਮਾਫ਼ੀਆ 'ਚ ਸ਼ਾਮਲ ਸਿਆਸਤਦਾਨਾਂ, ਪੁਲਸ ਅਫ਼ਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਦੇ ਗਿਰੋਹ ਨੂੰ ਤਹਿਸ-ਨਹਿਸ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਤੋਂ ਲੈ ਕੇ ਮੁੱਖ ਮੰਤਰੀ ਤੱਕ ਹਰੇਕ ਲੋਕ ਨੁਮਾਇੰਦੇ ਨੂੰ ਨੈਤਿਕਤਾ ਦੇ ਆਧਾਰ 'ਤੇ 'ਡੋਪ ਟੈਸਟ' ਕਰਾਉਣ ਦੀ ਅਪੀਲ ਕਰਦੇ ਹਨ, ਤਾਂ ਕਿ ਪੁਲਿਸ ਵਾਂਗ ਸਿਆਸਤਦਾਨਾਂ ਤੋਂ ਵੀ ਉੱਠ ਚੁੱਕੇ ਲੋਕ ਵਿਸ਼ਵਾਸ ਨੂੰ ਮੁੜ ਬਹਾਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਾਰੇ ਵਿਧਾਇਕ ਮੰਤਰੀ, ਸਿਆਸਤਦਾਨ ਤੇ ਅਫ਼ਸਰ ਇਹ ਪ੍ਰਣ ਕਰਨ ਕਿ ਉਹ ਕਿਸੇ ਵੀ ਨਸ਼ਾ ਸਮਗਲਰ ਨੂੰ ਕਾਨੂੰਨ ਤੋਂ ਬਚਾਉਣ ਲਈ ਪੁਲਿਸ ਜਾ ਪ੍ਰਸ਼ਾਸਨਾਂ 'ਤੇ ਦਬਾਅ ਨਹੀਂ ਪਾਉਣਗੇ ਅਤੇ ਨਾ ਹੀ ਕੋਈ ਹੋਰ ਸਿੱਧੀ-ਅਸਿੱਧੀ ਕੋਸ਼ਿਸ਼ ਕਰਨਗੇ, ਗੁਨਾਹਗਾਰ ਬੇਸ਼ੱਕ ਉਨ੍ਹਾਂ ਦਾ ਆਪਣਾ ਸਕਾ-ਸੰਬੰਧੀ ਵੀ ਕਿਉਂ ਨਾ ਹੋਵੇ। ਅਰੋੜਾ ਨੇ ਕਿਹਾ ਕਿ ਜਦ ਸਰਕਾਰ ਨਸ਼ਿਆਂ ਦੇ ਮਾਫ਼ੀਆ ਨੂੰ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਖ਼ਤਮ ਕਰਨ ਅਤੇ ਪ੍ਰਭਾਵਸ਼ਾਲੀ ਲੋਕ ਨਸ਼ਿਆਂ ਦੇ ਵਪਾਰੀਆਂ ਨੂੰ ਬਚਾਉਣ ਦੀ ਥਾਂ ਸਜ਼ਾ ਦਿਵਾਉਣ ਵਾਲੇ ਇਰਾਦੇ ਨਹੀਂ ਬਣਨਗੇ, ਉਨ੍ਹਾਂ ਚਿਰ ਨੇਤਾਵਾਂ ਵੱਲੋਂ ਡੋਪ ਟੈਸਟ ਰਾਹੀਂ ਬਟੋਰੀਆਂ ਗਈਆਂ ਅਖ਼ਬਾਰੀ ਸੁਰਖ਼ੀਆਂ ਨਾਲ ਪੰਜਾਬ 'ਚੋਂ ਨਸ਼ਾ ਖ਼ਤਮ ਨਹੀਂ ਹੋਵੇਗਾ।

 

Tags: Aman Arora , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD