Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਿਆਂ ਦੀ ਰੋਕਥਾਮ ਲਈ 'ਡੇਪੋ' ਮੁਹਿੰਮ ਅਧੀਨ ਧਨੌਲਾ ਵਿਖੇ ਕਰਵਾਇਆ ਸਮਾਗਮ

ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਲੋਕ ਅੱਗੇ ਆਉਣ : ਧਰਮ ਪਾਲ ਗੁਪਤਾ

Web Admin

Web Admin

5 Dariya News

ਧਨੌਲਾ/ਬਰਨਾਲਾ , 05 Jul 2018

Last updated on: Jul 05, 2018, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਏ ਜਾ ਰਹੇ 'ਡੇਪੋ' ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਅਗਵਾਈ 'ਚ ਧਨੌਲਾ ਵਿਖੇ ਸਥਿਤ ਗਊਸ਼ਾਲਾ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ ਨੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਥਾਈ ਹੱਲ ਕਰਨ ਦੇ ਨਾਲ-ਨਾਲ ਆ ਰਹੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਤੇ ਜਲਦ ਹੀ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੋਰਨਾ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਧਨੌਲਾ ਦੇ ਮੁੱਢਲੇ ਸਿਹਤ ਕੇਂਦਰ ਅਤੇ ਤਹਿਸੀਲ ਦਫ਼ਤਰ ਦਾ ਵੀ ਮੁਆਇਨਾ ਕੀਤਾ ਗਿਆ।ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸੂਬੇ ਦੇ ਵਸਨੀਕਾਂ ਨੂੰ ਹਰ ਲੋੜੀਂਦੀ ਸਹੂਲਤ ਬਿਨਾ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਅਤੇ ਬਰਨਾਲਾ ਵਾਸੀਆਂ ਤੱਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬੇ 'ਚੋਂ ਨਸ਼ਾ ਖ਼ਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਮੰਗਿਆ ਜਾ ਰਿਹਾ ਹੈ ਤਾਂ ਕਿ ਇਸ ਭੈੜੀ ਸਮੱਸਿਆ ਨੂੰ ਜੜ੍ਹੋਂ ਮੁਕਾਇਆ ਜਾ ਸਕੇ।ਸ੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਆਮ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਕਸਦ ਨੂੰ ਸਰ ਕਰਨ ਲਈ ਉਹ ਅੱਗੇ ਆਉਣ ਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ।

ਐਸ.ਐਸ.ਪੀ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਲਈ ਆਮ ਲੋਕ ਅੱਗੇ ਆਉਣ, ਤਾਂ ਜੋ ਹਰ ਤਰ੍ਹਾਂ ਦੇ ਨਸ਼ੇ ਦੀ ਸਪਲਾਈ ਨੂੰ ਹੇਠਲੇ ਪੱਧਰ ਤੱਕ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਭਰੋਸਾ ਦਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੇ ਨਾਲ-ਨਾਲ ਉਸਦੀ ਸੂਚਨਾ ਦੀ ਪੁਸ਼ਟੀ ਹੋਣ 'ਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਆਮ ਲੋਕ ਨਸ਼ਿਆਂ ਦੇ ਖਾਤਮੇ ਲਈ ਆਪਣਾ ਸਭ ਤੋਂ ਵੱਡਾ ਸਹਿਯੋਗ ਨਸ਼ੇ ਦੇ ਆਦੀ ਵਿਅਕਤੀਆਂ ਦੀ ਇਲਾਜ ਲਈ 'ਓਟ' ਸੈਂਟਰਾਂ 'ਤੇ ਰਜਿਸਟਰੇਸ਼ਨ ਕਰਵਾ ਕੇ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਲਗਭਗ 4 ਮਹੀਨੇ ਦੀ ਨਿਗਰਾਨੀ ਤੋਂ ਬਾਅਦ ਨਸ਼ਿਆਂ ਦੇ ਆਦੀ ਮਰੀਜ਼ ਨੂੰ ਰੋਜ਼ਾਨਾ ਦਿੱਤੀ ਜਾਣ ਵਾਲੀ ਦਵਾਈ ਉਸਨੂੰ ਖ਼ੁਦ ਲੈਣ ਲਈ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਈ ਵਿਅਕਤੀ ਨਾਲ ਘ੍ਰਿਣਾ ਕਰਨ ਦੀ ਬਜਾਏ ਉਸ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਸਦੇ ਆਲੇ ਦੁਆਲੇ ਦੇ ਲੋਕ ਹਮਦਰਦੀ ਰੱਖਦੇ ਹੋਏ ਉਸਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ।ਇਸ ਮੌਕੇ ਹੋਰਨਾ ਤੋਂ ਇਲਾਵਾ ਸਹਾਇਕ ਕਮਿਸ਼ਨਰ (ਯੂ.ਟੀ.) ਪਵਿੱਤਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵਿਜਯ ਭਾਸਕਰ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਨਿੱਜੀ ਸਹਾਇਕ ਗੁਰਜੀਤ ਬਰਾੜ ਅਤੇ ਹੋਰ ਪਤਵੰਤਿਆਂ ਸਮੇਤ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Anti Drug Mission , DC Barnala , SSP Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD