Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਹੋਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਰੂ-ਬਰੂ

ਵਿਦਿਆਰਥੀ ਜੀਵਨ ਦੌਰਾਨ ਹੀ ਮਨੁੱਖ ਮਿਹਨਤ ਕਰਕੇ ਆਪਣਾ ਸੁਨਿਹਰੀ ਭਵਿੱਖ ਸੁਨਿੱਸ਼ਚਿਤ ਕਰ ਸਕਦਾ ਹੈ : ਧਰਮ ਪਾਲ ਗੁਪਤਾ

Web Admin

Web Admin

5 Dariya News

ਧਨੌਲਾ/ਬਰਨਾਲਾ , 05 Jul 2018

Last updated on: Jul 05, 2018, 00:00 IST

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਾਈ ਦੇ ਪੱਧਰ ਦੀ ਜਾਂਚ ਕਰਨ ਅਤੇ ਲੋੜੀਂਦੀਆਂ ਸਹੂਲਤਾਂ ਦਾ ਪਤਾ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਐਸ.ਐਸ.ਪੀ ਹਰਜੀਤ ਸਿੰਘ ਤੇ ਹੋਰਨਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸਵਾਲ ਵੀ ਕੀਤੇ। ਇਸਦੇ ਨਾਲ ਹੀ ਵਿਦਿਆਰਥੀਆਂ ਨੇ ਵੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਆਪਣੇ ਭਵਿੱਖ ਸਬੰਧੀ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ 'ਚ ਨਿਯੁਕਤੀਆਂ ਬਾਰੇ ਸਮਝਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਧਰਮ ਪਾਲ ਗੁਪਤਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਲੋੜੀਂਦੀਆਂ ਸਹੂਲਤਾਂ ਦੀ ਰਿਪੋਰਟ ਤਿਆਰ ਕਰਕੇ ਭੇਜਣ ਦੀ ਵੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਕਈ ਤਰ੍ਹਾਂ ਦੇ ਸਵਾਲ-ਜਵਾਬ ਵੀ ਕੀਤੇ ਅਤੇ ਉਨ੍ਹਾਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਕੇ ਆਪਣਾ ਜੀਵਨ ਸਫ਼ਲ ਬਣਾਉਣ ਦੀ ਪ੍ਰੇਰਨਾ ਦਿੱਤੀ। 

ਧਰਮ ਪਾਲ ਗੁਪਤਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਹੀ ਇੱਕ ਮਨੁੱਖ ਚੰਗੀਆਂ ਕਿਤਾਬਾਂ ਪੜ੍ਹ ਕੇ ਤੇ ਚੰਗੇ ਵਿਚਾਰ ਅਪਣਾ ਕੇ ਆਪਣੇ ਸੁਨਿਹਰੀ ਭਵਿੱਖ ਨੂੰ ਸੁਨਿੱਸ਼ਚਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਮਿੱਥੇ ਗਏ ਟੀਚੇ, ਭਾਵੇਂ ਉਹ ਨੌਕਰੀ ਪ੍ਰਾਪਤ ਕਰਨ ਜਾਂ ਆਪਣਾ ਕੰਮ ਕਾਰ ਸਥਾਪਤ ਕਰਨ ਦੇ ਹੋਣ, ਭਵਿੱਖ ਵਿੱਚ ਬੜੀ ਆਸਾਨੀ ਨਾਲ ਸਰ ਕੀਤੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਦਿਲਚਸਪੀ ਦੇ ਹਿਸਾਬ ਨਾਲ ਹੀ ਪੜ੍ਹਾਈ ਦਾ ਵਿਸ਼ਾ ਚੁਣਨਾ ਚਾਹੀਦਾ ਹੈ ਤਾਂ ਹੀ ਚੰਗੇ ਨੰਬਰਾਂ ਨਾਲ ਪਾਸ ਹੋ ਕੇ ਉਨ੍ਹਾਂ ਦੀ ਮੰਜ਼ਲ ਦੀ ਰਾਹ ਸੁਖਾਲੀ ਹੋ ਸਕੇਗੀ। ਐਸ.ਐਸ.ਪੀ. ਹਰਜੀਤ ਸਿੰਘ ਵੀ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨੇ ਵੀ ਕਾਨੂੰਨ ਦੀ ਪਾਲਣਾ ਕਰਨ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ। ਐਸ.ਐਸ.ਪੀ. ਨੇ ਕਿਹਾ ਕਿ ਸਾਰੇ ਯੋਗ ਵਿਦਿਆਰਥੀ ਆਪਣੀ ਲਰਨਿੰਗ ਲਾਇਸੰਸ ਬਣਵਾ ਕੇ ਹੀ ਬਿਨਾਂ ਗੇਅਰ ਵਾਲੇ ਵਾਹਨਾਂ ਦੀ ਵਰਤੋਂ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀ ਸੜਕ ਹਾਦਸਿਆਂ ਤੋਂ ਬਚਣ ਲਈ ਵਾਹਨ ਆਪ ਚਲਾਉਣ ਤੋਂ ਗੁਰੇਜ਼ ਕਰਨ ਅਤੇ ਆਪਣੀ ਸਿਹਤ ਠੀਕ ਰੱਖਣ ਦੇ ਨਾਲ ਨਾਲ ਵਾਤਾਵਰਣ ਬਚਾਉਣ 'ਚ ਸਹਿਯੋਗ ਪਾਉਣ ਲਈ ਸਾਇਕਲ ਦੀ ਮਦਦ ਨਾਲ ਜਾਂ ਪੈਦਲ ਵੱਧ ਤੋਂ ਵੱਧ ਪੈਂਡਾ ਤੈਅ ਕਰਨ। ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ (ਯੂ.ਟੀ.) ਪਵਿੱਤਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ, ਪ੍ਰਿੰਸੀਪਲ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

 

Tags: DC Barnala , SSP Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD