Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕੈਂਪ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

Web Admin

Web Admin

5 Dariya News

ਫਤਹਿਗੜ ਸਾਹਿਬ , 05 Jul 2018

Last updated on: Jul 05, 2018, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਮਾਤਾ ਗੁਜਰੀ ਕਾਲਜ ਦੇ ਐਮ ਐਸ ਸੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਜਾਣਕਾਰੀ ਕੇ ਵੀ ਕੇ ਦੇ ਐਡੀਸ਼ਨਲ ਐਸੋਸੀਏਟ ਡਾਇਰੈਕਟਰ ਡਾ: ਐਸ ਸੀ ਸ਼ਰਮਾ ਨੇ ਦਿੱਤੀ। ਉਨਾਂ ਦੱਸਿਆ ਕਿ ਕੈਂਪ ਦੌਰਾਨ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਖੇਤੀਬਾੜੀ ਇੰਜਨੀਅਰ ਡਾ: ਮਹੇਸ਼ ਕੁਮਾਰ ਨਾਰੰਗ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਕੀਤੀ ਤਕਨੀਕ ਨਾਲ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ ਜੋ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਤਕਨੀਕੀ ਜਾਣਕਾਰੀ ਲੈਣ ਲਈ  ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਤਾਲਮੇਲ ਬਣਾਕੇ ਰੱਖਣ ਲਈ ਕਿਹਾ। ਇਸ ਮੌਕੇ ਕੇ ਵੀ ਕੇ ਦੀ ਸਹਾਇਕ ਪ੍ਰੇਫੈਸਰ ਡਾ: ਨਵਜੋਤ ਕੌਰ ਢਿੱਲੋਂ ਨੇ ਕਿਸਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਾਣੀ ਦੀ ਸੰਭਾਲ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਘੱਟ ਪਾਣੀ ਨਾਲ ਤਿਆਰ ਹੋਣ ਵਾਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਆ।  ਉਹਨਾਂ ਕਿਸਾਨਾਂ ਨੂੰ ਬਰਸਾਤੀ ਪਾਣੀ ਦੀ ਸੰਭਾਲ ਕਰਕੇ ਸਿੰਚਾਈ ਲਈ ਵਰਤੋਂ ਕਰਨ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਲੀਡ ਬੈਂਕ ਦੇ ਵਿੱਤੀ ਕੌਂਸਲਰ ਸੁਰਿੰਦਰ ਬਾਂਸਲ ਨੇ ਬੈਂਕਾਂ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD