Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਛੱਡ ਕੇ ਮੁੜ ਮੁੱਖ ਧਾਰਾ ਵਿਚ ਸਾਮਿਲ ਹੋਣ ਲਈ ਕਰਵਾਇਆ ਸੈਮੀਨਾਰ

ਸਮਾਜਿਕ ਬੁਰਾਈ ਨਸ਼ਿਆਂ ਨੂੰ ਸਮਾਜ ਵਿਚੋਂ ਖਦੇੜਣ ਲਈ ਸਮੂਹਿਕ ਯਤਨਾਂ ਦੀ ਲੋੜ-ਗੁਰਲਵਲੀਨ ਸਿੰਘ ਸਿੱਧੂ, ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗੀ-ਐਸ.ਐਸ.ਪੀ ਭੁੱਲਰ

Web Admin

Web Admin

5 Dariya News

ਗੁਰਦਾਸਪੁਰ , 06 Jul 2018

Last updated on: Jul 06, 2018, 00:00 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਭੁੰਬਲੀ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਅਤੇ ਨਸ਼ਾ ਗ੍ਰਸਤ ਲੋਕਾਂ ਨੂੰ ਮੁੜ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਦੇ ਮੰਤਵ ਨਾਲ ਵਿਸ਼ੇਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਤੋਰ ਤੇ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਤੇ ਐਸ.ਐਸ.ਪੀ ਗੁਰਦਾਸਪੁਰ ਸ. ਹਰਚਰਨ ਸਿੰਘ ਭੁੱਲਰ ਵਿਸ਼ੇਸ ਤੋਰ 'ਤੇ ਮੋਜੂਦ ਸਨ। ਇਸ ਮੌਕੇ ਐਸ.ਡੀ.ਐਮ ਸ. ਸਕੱਤਰ ਸਿੰਘ ਬੱਲ, ਡੀ.ਐਸ.ਪੀ ਗੁਰਬੰਸ ਸਿੰਘ ਬੈਂਸ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜਰ ਸਨ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ.ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਸਿੱਧੂ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ ਅਤੇ ਇਸ ਬਿਮਾਰੀ ਨੂੰ ਸਮਾਜ ਵਿਚੋਂ ਖਦੇੜਣ ਲਈ ਸਮੂਹਿਕ ਹੰਭਲਾ ਮਾਰਨ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਜਿਲਾ ਪ੍ਰ੍ਰਸ਼ਾਸਨ ਗੁਰਦਾਸਪੁਰ ਵਲੋਂ ਨਸ਼ੇ ਦੇ ਖਾਤਮੇ ਨੂੰ ਪਿੰਡ ਪੱਧਰ ਤਕ ਮੁਹਿੰਮ ਵਿੱਢੀ ਗਈ ਹੈ।ਉਨਾਂ ਦੱਸਿਆ ਕਿ ਜ਼ਿਲੇ ਅੰਦਰ 'ਡੈਪੋ' ਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੋ ਲੋਕ ਕਿਸੇ ਕਾਰਨ ਇਸ ਬਿਮਾਰੀ ਵਿਚ ਫਸ ਗਏ ਹਨ ਉਨਾਂ ਦੀ ਕੋਸਲਿੰਗ ਕਰਕੇ ਉਨਾਂ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਇਕ ਨੂੰ ਅੱਗੇ ਆਉਣਾ ਪਵੇਗਾ।ਇਸ ਮੌਕੇ ਐਸ.ਐਸ.ਪੀ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ਼ ਪ੍ਰਸ਼ਾਸਨ ਵਲੋਂ ਪਿੰਡ-ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਿਥੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਉਸ ਦੇ ਨਾਲ-ਨਾਲ ਨਸ਼ਿਆਂ ਦਾ ਧੰਦਾ ਕਰਨ ਵਲੇ ਸੌਦਾਗਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਅਨਸਰ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

 

Tags: Anti Drug Mission , DC Gurdaspur , SSP Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD