Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਪੀੜ੍ਹਤਾਂ ਦਾ ਕੀਤਾ ਜਾ ਰਿਹਾ ਹੈ ਇਲਾਜ : ਦੀਪਰਵਾ ਲਾਕਰਾ

ਨਸ਼ਿਆ ਸਬੰਧੀ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਫ਼ਸਰ/ਕਰਮਚਾਰੀ ਖਿਲਾਫ਼ ਲਿਆ ਜਾਵੇਗਾ ਸਖ਼ਤ ਐਕਸ਼ਨ : ਨਵੀਨ ਸਿੰਗਲਾ

Web Admin

Web Admin

5 Dariya News

ਬਠਿੰਡਾ , 06 Jul 2018

Last updated on: Jul 06, 2018, 00:00 IST

ਪੰਜਾਬ ਸਰਕਾਰ ਵਲੋਂ ਨਸ਼ਿਆ ਖਿਲਾਫ਼ ਚਲਾਈ ਗਈ ਸਖਤ ਮੁਹਿੰਮ ਸਦਕਾ ਜ਼ਿਲ੍ਹੇ 'ਚ ਨਸ਼ਿਆਂ ਦੀ ਸਪਲਾਈ ਘਟਣੀ ਸ਼ੁਰੂ ਹੋ ਗਈ ਹੈ, ਜਿਸ ਕਾਰਣ ਹੁਣ ਨਸ਼ਾ ਪੀੜ੍ਹਤਾਂ ਨੂੰ ਨਸ਼ਾ ਨਾ ਮਿਲਣ ਕਾਰਣ ਸਰੀਰਿਕ ਤਕਲੀਫ਼ ਮਹਿਸੂਸ ਹੋ ਸਕਦੀ ਹੈ। ਇਸ ਤਕਲੀਫ਼ ਤੋਂ ਘਬਰਾਉਣ ਦੀ ਬਜਾਏ ਨਸ਼ਾ ਪੀੜ੍ਹਤ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾਇਆ ਜਾਵੇ ਤਾਂ ਜੋ ਉਸ ਦਾ ਸਮੇਂ-ਸਿਰ ਇਲਾਜ ਕੀਤਾ ਜਾ ਸਕੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਅੱਜ ਸਥਾਨਕ ਮੈਰਿਜ ਪੈਲੇਸ ਬਰਨਾਲਾ ਰੋਡ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚੋਂ ਆਏ ਨਸ਼ਾ ਰੋਕੂ ਅਫ਼ਸਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਨਾਲ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਵੀਨ ਸਿੰਗਲਾ ਵੀ ਹਾਜ਼ਰ ਸਨ। ਸ਼੍ਰੀ ਲਾਕਰਾ ਨੇ ਨਸ਼ਾ ਰੋਕੂ ਅਫ਼ਸਰਾਂ (ਡੇਪੋ ਵਲੰਟੀਅਰ) ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ ਦੇ ਨਸ਼ਾ ਪੀੜ੍ਹਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਲੈ ਕੇ ਆਉਣ ਅਤੇ ਉਨ੍ਹਾਂ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਦੇਣ। ਉਨ੍ਹਾਂ ਦੱਸਿਆ ਕਿ ਬਠਿੰਡਾ 'ਚ ਨਸ਼ਾ ਛੁਡਾਊ ਕੇਂਦਰ ਸਰਕਾਰੀ ਸਿਵਲ ਹਸਪਤਾਲ ਬਠਿੰਡਾ 'ਚ ਬਣਿਆ ਹੋਇਆ ਹੈ ਜਿੱਥੇ ਨਸ਼ਾ ਪੀੜ੍ਹਤਾਂ ਨੂੰ ਦਾਖ਼ਲ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 4 ਓ.ਓ.ਏ.ਟੀ.(ਓਟ) ਕੇਂਦਰ ਵੀ ਚਲਾਏ ਜਾ ਰਹੇ ਹਨ ਜਿੱਥੇ ਨਸ਼ਾ ਪੀੜ੍ਹਤ ਨੂੰ ਦਾਖ਼ਲ ਹੋਣ ਦੀ ਲੋੜ ਨਹੀਂ ਬਲਕਿ ਹਰ ਰੋਜ਼ ਉਸ ਨੂੰ ਦਵਾਈ ਦਿੱਤੀ ਜਾਵੇਗੀ। ਇਹ ਓਟ ਕੇਂਦਰ ਸਬ-ਡਵੀਜ਼ਨਲ ਸਰਕਾਰੀ ਹਸਪਤਾਲ ਰਾਮਪੁਰਾ, ਸਬ-ਡਵੀਜ਼ਨਲ ਸਰਕਾਰੀ ਹਸਪਤਾਲ ਤਲਵੰਡੀ ਸਾਬੋ, ਸਰਕਾਰੀ ਮੁੜ ਵਸੇਬਾ ਕੇਂਦਰ ਮਾਨਸਾ ਰੋਡ ਬਠਿੰਡਾ ਵਿਖੇ ਅਤੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਥਿਤ ਹਨ। 

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਵੀਨ ਸਿੰਗਲਾ ਨੇ ਡੇਪੋ ਵਲੰਟੀਅਰਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆ ਖਿਲਾਫ਼ ਪੂਰੀ ਸਖਤਾਈ ਕੀਤੀ ਗਈ ਹੈ। ਜੇਕਰ ਕੋਈ ਵੀ ਪੁਲਿਸ ਅਫ਼ਸਰ ਜਾਂ ਕਰਮਚਾਰੀ ਨਸ਼ਿਆਂ ਦੇ ਮਾਮਲੇ ਸਬੰਧੀ ਕਾਰਵਾਈ ਕਰਨ 'ਚ ਕਿਸੇ ਤਰ੍ਹਾਂ ਦੀ ਵੀ ਢਿੱਲ-ਮੱਠ ਕਰਦਾ ਤਾਂ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ। ਪਹਿਲਾਂ ਹੀ ਐਸ.ਐਚ.ਓ. ਰਾਮਪੁਰਾ ਅਤੇ ਮੁਨਸੀ ਰਾਮਪੁਰਾ ਪੁਲਿਸ ਥਾਣੇ ਖਿਲਾਫ਼ ਨਸ਼ੇ ਵੇਚਣ ਵਾਲੇ ਨੂੰ ਪੈਸੇ ਲੈ ਕੇ ਛੱਡ ਦੇਣ ਦੇ ਜੁਰਮ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਹੋਰ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਵੀ ਇਸ ਤੋਂ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਨੇ ਨਸ਼ਾ ਪੀੜਤ ਵਿਅਕਤੀ ਦੇ ਲੱਛਣਾਂ ਬਾਰੇ, ਉਸ ਨੂੰ ਇਲਾਜ਼ ਦਿਵਾਉਣ ਬਾਰੇ ਅਤੇ ਸਰਕਾਰੀ ਸਿਹਤ ਅਦਾਰਿਆਂ 'ਚ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵੱਖ-ਵੱਖ ਨਸ਼ਾ ਰੋਕੂ ਅਫ਼ਸਰਾਂ ਨੇ ਆਪਣੇ-ਆਪਣੇ ਇਲਾਕੇ ਨਾਲ ਸਬੰਧਤ ਨਸ਼ਿਆ ਦੇ ਖਿਲਾਫ਼ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ। ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਵਲੋਂ ਉਨ੍ਹਾਂ ਯਕੀਨ ਦਵਾਇਆ ਕਿ ਦੱਸੀ ਗਈ ਸੂਚਨਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੌਕੇ 'ਤੇ ਮੌਜੂਦ ਨਸ਼ਾ ਰੋਕੂ ਅਫ਼ਸਰਾਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਓਟ ਕੇਂਦਰ ਹੋਰ ਇਲਾਕਿਆਂ 'ਚ ਵੀ ਖੋਲ੍ਹੇ ਜਾਣ ਤਾਂ ਜੋ ਨਸ਼ਾ ਪੀੜ੍ਹਤਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਜ਼ਿਆਦਾ ਦੂਰ ਨਾ ਜਾਣਾ ਪਵੇ। 

 

Tags: Anti Drug Mission , DC Bathinda , SSP Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD