Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

'ਆਪ' ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

ਸਰਕਾਰ ਆਪਣੇ ਪੱਧਰ 'ਤੇ ਪਸ਼ੂ ਮੰਡੀਆਂ ਦਾ ਕਰੇ ਆਯੋਜਨ- ਕੰਵਰ ਸੰਧੂ

Web Admin

Web Admin

5 Dariya News

ਚੰਡੀਗੜ੍ਹ , 06 Jul 2018

Last updated on: Jul 06, 2018, 00:00 IST

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰ ਕੇ ਹਰਿਆਣਾ ਦੀ ਤਰਜ਼ ਉੱਤੇ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਪਸ਼ੂ ਮੰਡੀਆਂ ਦਾ ਆਯੋਜਨ ਕਰਨ ਦੀ ਮੰਗ ਕੀਤੀ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਖਰੜ ਤੋਂ ਵਿਧਾਇਕ ਅਤੇ ਪਾਰਟੀ ਦੇ ਵਿਧਾਇਕ ਦਲ ਦੇ ਬੁਲਾਰੇ ਕੰਵਰ ਸੰਧੂ, ਕੁਲਤਾਰ ਸਿੰਘ ਸੰਧਵਾਂ, ਪਿਰਮਲ ਸਿੰਘ ਖਾਲਸਾ, ਮੀਤ ਹੇਅਰ ਅਤੇ ਅਮਰਜੀਤ ਸਿੰਘ ਸੰਧੋਆ (ਸਾਰੇ ਵਿਧਾਇਕ) ਨੇ ਕਿਹਾ ਕਿ ਸਰਕਾਰ ਕਈ ਸਾਲਾਂ ਤੋਂ ਪ੍ਰਾਈਵੇਟ ਠੇਕੇਦਾਰਾਂ ਹੱਥੋਂ ਡੇਅਰੀ ਫਾਰਮਿੰਗ ਕਰਨ ਵਾਲੇ ਕਿਸਾਨਾਂ ਦੀ ਲੁੱਟ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂਕਿ ਖੇਤੀਬਾੜੀ ਦੀ ਇਨਕਮ ਟੈਕਸ ਤੋਂ ਰਹਿਤ ਹੈ ਤਾਂ ਪਸ਼ੂ ਪਾਲਕਾਂ ਤੋਂ ਸਰਕਾਰ ਪਸ਼ੂ ਖ਼ਰੀਦ ਅਤੇ ਵੇਚਣ ਦੇ ਨਾਮ ਉੱਤੇ ਭਾਰੀ ਰਾਸ਼ੀ ਕਿਉਂ ਵਸੂਲ ਰਹੀ ਹੈ। ਸੰਧੂ ਨੇ ਕਿਹਾ ਕਿ ਪਿਛਲੇ ਸਾਲ ਦਾ ਠੇਕਾ 30 ਜੂਨ ਖ਼ਤਮ ਹੋ ਗਿਆ ਹੈ ਅਤੇ ਅਗਲੇ ਸਾਲ ਦੇ ਠੇਕੇ ਦੀ ਬੋਲੀ 10 ਜੂਨ ਨੂੰ ਹੋਣੀ ਬਾਕੀ ਹੈ। ਸਰਕਾਰ ਨੇ ਕਿਸਾਨਾਂ ਅਤੇ ਠੇਕੇਦਾਰਾਂ ਦੇ ਦਬਾਅ ਕਾਰਨ ਇਹ ਬੋਲੀ ਪਹਿਲਾਂ ਹੀ 3 ਵਾਰ ਰੱਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਸ਼ੂ ਮੇਲਿਆਂ ਦੀ ਬੋਲੀ ਦੀ ਨਿਰਧਾਰਿਤ ਰਾਸ਼ੀ 72 ਕਰੋੜ ਰੁਪਏ ਰੱਖੀ ਗਈ ਹੈ ਜਦੋਂ ਕਿ ਪਿਛਲੇ ਸਾਲ ਇਹ 105 ਕਰੋੜ ਰੁਪਏ ਸੀ, ਜੋ ਕਿ ਕਿਸਾਨਾਂ ਦੀ ਸ਼ਰੇਆਮ ਲੁੱਟ ਹੈ। 

ਸੰਧੂ ਨੇ ਕਿਹਾ ਕਿ ਪੰਜਾਬ ਵਿਚ 19 ਜ਼ਿਲ੍ਹਿਆਂ ਵਿਚ 1 ਸਾਲ ਵਿਚ 900 ਦੇ ਕਰੀਬ ਪਸ਼ੂ ਮੇਲੇ (ਹਰ ਮਹੀਨੇ 75) ਲਗਦੇ ਹਨ। ਕੁੱਝ ਸਥਾਨ ਜਿਵੇਂ ਕਿ ਖਰੜ ਨੇੜੇ ਦਾਉ ਮਾਜਰਾ ਪਿੰਡ ਵਿਚ ਹਰ ਮਹੀਨੇ 4 ਵਾਰ ਪਸ਼ੂ ਮੇਲਾ ਲਗਾਇਆ ਜਾਂਦਾ ਹੈ।ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪਸ਼ੂ ਖ਼ਰੀਦਣ ਜਾ ਵੇਚਣ ਉੱਤੇ ਕਰੀਬ 2000 ਰੁਪਏ ਅਦਾ ਕਰਨੇ ਪੈਂਦੇ ਹਨ ਜਦੋਂਕਿ ਹਰਿਆਣੇ ਵਿਚ ਇਸ ਕਾਰਜ ਲਈ ਸਿਰਫ਼ 60 ਰੁਪਏ ਵਸੂਲੇ ਜਾਂਦੇ ਹਨ, ਇਸ ਦਾ ਕਾਰਨ ਇਹ ਹੈ ਕਿ ਹਰਿਆਣੇ ਵਿਚ ਸਰਕਾਰ ਖ਼ੁਦ ਆਪਣੇ ਵਿਭਾਗਾਂ ਰਾਹੀਂ ਪਸ਼ੂ ਮੰਡੀਆਂ ਦਾ ਆਯੋਜਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਜਦੋਂ ਪੰਜਾਬ ਕੈਟਲ ਫੇਅਰ ਰੈਗੂਲੇਸ਼ਨ ਐਕਟ 1967 ਪਾਸ ਕੀਤਾ ਗਿਆ ਸੀ ਤਾਂ ਹਰਿਆਣਾ ਵਾਂਗ ਹੀ ਸਰਕਾਰੀ ਮੰਡੀਆਂ ਲਗਦੀਆਂ ਸਨ, ਪਰੰਤੂ ਪਿਛਲੇ ਕੁੱਝ ਸਾਲਾਂ ਵਿਚ ਇਸ ਨੂੰ ਬਦਲ ਕੇ ਪ੍ਰਾਈਵੇਟ ਵਪਾਰੀਆਂ ਦੇ ਹੱਥ ਵਿਚ ਦੇ ਦਿੱਤਾ ਗਿਆ ਹੈ ਜਿਸ ਨਾਲ ਕਿ ਛੋਟੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਰਜਵੀਂ ਲੁੱਟ ਹੋਈ ਹੈ।ਸੰਧੂ ਨੇ ਮੰਗ ਕੀਤੀ ਕਿ ਅਜਿਹੀਆਂ ਪਸ਼ੂ ਮੰਡੀਆਂ ਤੋਂ ਕਮਾਈ ਹੋਈ ਰਾਸ਼ੀ ਨੂੰ ਸੂਬੇ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ ਹੀ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਲੰਬੇ ਸਮੇਂ ਤੋਂ ਇਸ ਦੀ ਮੰਗ ਕਰਦੀ ਆ ਰਹੀ ਹੈ, ਪਰੰਤੂ ਇਸ ਪੈਸੇ ਦਾ ਉਪਯੋਗ ਹੋਰ ਕਾਰਜਾਂ ਲਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਭਾਰਤ ਵਿਚ ਪੰਜਾਬ ਦੇ ਪਸ਼ੂਆਂ ਦੀ ਭਾਰੀ ਮੰਗ ਹੈ ਅਤੇ ਯੂਪੀ ਅਤੇ ਬਿਹਾਰ ਵਰਗੇ ਰਾਜਾਂ ਤੋਂ ਵੀ ਵਪਾਰੀ ਪੰਜਾਬ ਦੇ ਪਸ਼ੂ ਖ਼ਰੀਦਣ ਲਈ ਆਉਂਦੇ ਹਨ।ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਦਿਨੀਂ ਖ਼ੁਦ ਦਾਉ ਮਾਜਰਾ ਪਸ਼ੂ ਮੇਲੇ ਵਿਚ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਇਸ ਦੌਰਾਨ ਉਨ੍ਹਾਂ ਨੂੰ ਵਾਧੂ ਪੈਸੇ ਵਸੂਲਣ ਦੀਆਂ ਅਨੇਕਾਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਪਸ਼ੂ ਖ਼ਰੀਦਣ ਜਾਂ ਵੇਚਣ ਉੱਤੇ 4 ਪ੍ਰਤੀਸ਼ਤ ਕਰ ਨਿਰਧਾਰਿਤ ਕੀਤਾ ਗਿਆ ਹੈ ਪਰੰਤੂ ਇਹਨਾਂ ਮੰਡੀਆਂ ਵਿਚ ਇਸ ਤੋਂ ਕਿਤੇ ਜ਼ਿਆਦਾ ਪੈਸਾ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਇਨ੍ਹਾਂ ਪੈਸਾ ਵਸੂਲੇ ਜਾਣ ਦੇ ਬਾਵਜੂਦ ਵੀ ਪਸ਼ੂ ਮੰਡੀਆਂ ਦੀ ਹਾਲਤ ਤਰਸਯੋਗ ਹੈ ਅਤੇ ਉੱਥੇ ਚੱਲਣਾ ਵੀ ਮੁਸ਼ਕਿਲ ਹੁੰਦਾ ਹੈ।ਸੰਧੂ ਨੇ ਕਿਹਾ ਕਿ ਪੰਜਾਬ ਵਿਚ ਵਿਭਿੰਨਤਾ ਲਿਆਉਣ ਲਈ ਪਸ਼ੂ ਪਾਲਨ ਇੱਕ ਵਧੀਆ ਬਦਲ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਮਾੜੇ ਫ਼ੈਸਲਿਆਂ ਅਤੇ ਕਿਸਾਨਾਂ ਦੀ ਲੁੱਟ ਕਾਰਨ ਕਿਸਾਨ ਹੁਣ ਇਸ ਧੰਦੇ ਤੋਂ ਵੀ ਮੂੰਹ ਮੋੜਨ ਲੱਗ ਗਏ ਹਨ ਜੋ ਕਿ ਸੂਬੇ ਦੀ ਕਿਸਾਨੀ ਅਤੇ ਵਿੱਤੀ ਹਾਲਾਤ ਲਈ ਘਾਤਕ ਸਾਬਤ ਹੋ ਸਕਦਾ ਹੈ।

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD