Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਪਰਮਵੀਰ ਕੁਮਾਰ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਖਤਗੜ੍ਹ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ

Web Admin

Web Admin

5 Dariya News

ਬਰਨਾਲਾ , 06 Jul 2018

Last updated on: Jul 06, 2018, 00:00 IST

ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ. ਪੀ.ਐੱਸ.ਕਾਲੇਕਾ ਵੱਲੋਂ ਸ਼ਹੀਦ ਧਰਮਵੀਰ ਕੁਮਾਰ ਸੀਨੀਅਰ ਸੈਕੰਡਰੀ ਸਕੂਲ, ਪਿੰਡ ਬਖਤਗੜ੍ਹ ਵਿਖੇ ਇੱਕ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਸਕੱਤਰ ਸ. ਪੀ.ਐੱਸ.ਕਾਲੇਕਾ ਅਤੇ ਵਿਸ਼ੇਸ਼ ਟੀਮ ਦੇ ਮੈਂਬਰ ਐਡਵੋਕੇਟ ਮੋਹਿਤ ਜਿੰਦਲ, ਵਿਕਰਮ ਸਿੰਘ ਗਿੱਲ ਅਤੇ ਵਰਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ। ਇਸ ਤੋਂ ਇਲਾਵਾ ਸਕੱਤਰ ਸ. ਪੀ.ਐੱਸ.ਕਾਲੇਕਾ ਨੇ ਹਾਜ਼ਰ ਬੱਚਿਆਂ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਚੱਲ ਰਹੇ ਫਰੰਟ ਆਫਿਸ ਅਤੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਕਿ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਜਾਂ ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ 100 ਸਰਕਾਰੀ ਸਕੂਲਾਂ ਵਿਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ। ਵਿਦਿਆਰਥੀ ਇਸ ਕਲੱਬ ਵਿਚੋਂ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲੈ ਸਕਦੇ ਹਨ। ਉਨ੍ਹਾਂ ਨੇ ਨੈਸ਼ਨਲ ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ ਦੇ ਫਾਇਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਈ ਲੋਕ ਅਦਾਲਤਾਂ ਵਿਚ ਬਿਜਲੀ ਵਿਭਾਗ, ਪਾਣੀ ਸਪਲਾਈ ਅਤੇ ਸੀਵਰੇਜ ਵਿਭਾਗ, ਬੀਮਾ ਕੰਪਨੀਆਂ, ਹਾਊਸਿੰਗ, ਆਵਾਜਾਈ, ਟੈਲੀਫੋਨ ਜਾਂ ਟੈਲੀਗ੍ਰਾਮ ਵਿਭਾਗ, ਹਸਪਤਾਲ ਜਾਂ ਡਿਸਪੈਂਸਰੀਆਂ, ਬੈਕਿੰਗ, ਡਾਕ-ਤਾਰ ਵਿਭਾਗ, ਫਾਇਨਾਂਸ ਅਤੇ ਕੁਦਰਤੀ ਸਾਧਨਾਂ ਦੀ ਸੁਰੱਖਿਆਂ ਸਬੰਧੀ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਹਨਾਂ ਨੇ ਟੋਲ ਫ੍ਰੀ ਨੰ. 1968 ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਕੀਮਾਂ ਦੀ ਜਾਣਕਾਰੀ ਦੇਣ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਸਕੱਤਰ ਪੀ.ਐੱਸ. ਕਾਲੇਕਾ ਵੱਲੋਂ ਵਿਦਿਆਰਥੀਆਂ ਦੁਆਰਾ ਕਾਨੂੰਨ ਨਾਲ ਸਬੰਧਤ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD