Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਪਰਵਾਸੀ ਲਾੜਿਆਂ ਹੱਥੋਂ ਸਤਾਈਆਂ ਔਰਤਾਂ ਦਾ ਮਾਮਲਾ ਉਠਾਇਆ

Web Admin

Web Admin

5 Dariya News

ਨਵੀਂ ਦਿੱਲੀ , 06 Jul 2018

Last updated on: Jul 06, 2018, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਸੀ ਲਾੜਿਆਂ ਵੱਲੋਂ ਸਤਾਈਆਂ ਔਰਤਾਂ ਦਾ ਮਾਮਲਾ ਚੁੱਕਿਆ ਅਤੇ ਅਜਿਹੇ ਕੇਸਾਂ ਦੇ ਛੇਤੀ ਤੇ ਸਮਾਂਬੱਧ ਨਿਬੇੜੇ ਲਈ ਚਾਰਾਜੋਈ ਕਰਨ ਦੀ ਅਪੀਲ ਕੀਤੀ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਇਕੱਲੇ ਪੰਜਾਬ ਵਿੱਚ ਅਜਿਹੇ 30 ਹਜ਼ਾਰ ਕੇਸ ਅਦਾਲਤਾਂ ਵਿੱਚ ਲਟਕ ਰਹੇ ਹਨ, ਜਿਨ੍ਹਾਂ ਵਿੱਚ ਔਰਤਾਂ ਨੂੰ ਆਪਣੇ ਪਰਵਾਸੀ ਪਤੀਆਂ ਤੋਂ ਇਨਸਾਫ਼ ਦੀ ਦਰਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਕੇਸਾਂ ਦੇ ਛੇਤੀ ਨਿਬੇੜੇ ਲਈ ਮਦਦ ਕੀਤੀ ਜਾਵੇ ਅਤੇ ਸਖ਼ਤ ਕਾਨੂੰਨ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੇਸਾਂ ਦੀ ਭਾਰਤ ਵਿੱਚ ਮੁੱਢਲੀ ਜਾਂਚ ਵਿੱਚ ਪਰਵਾਸੀ ਭਾਰਤੀ ਮੁਲਜ਼ਮ ਪਾਇਆ ਜਾਂਦਾ ਹੈ ਤਾਂ ਉਸ ਕੇਸ ਵਿੱਚ ਮੁਲਜ਼ਮ ਦੀ ਤੁਰੰਤ ਹਵਾਲਗੀ ਲਈ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੇ ਪਾਸਪੋਰਟ ਉਦੋਂ ਤੱਕ ਜ਼ਬਤ ਕੀਤੇ ਜਾਣ, ਜਦੋਂ ਤੱਕ ਉਹ ਆਪਣੀਆਂ ਛੱਡੀਆਂ ਪਤਨੀਆਂ ਨੂੰ ਢੁਕਵਾਂ ਮੁਆਵਜ਼ਾ ਨਹੀਂ ਦੇ ਦਿੰਦੇ। ਇਸ ਫੈਸਲੇ ਨਾਲ ਜਿੱਥੇ ਪੀੜਤ ਔਰਤਾਂ ਨੂੰ ਇਨਸਾਫ਼ ਮਿਲੇਗਾ, ਉਥੇ ਹੋਰ ਵੀ ਪਰਵਾਸੀ ਭਾਰਤੀ ਲਾੜਿਆਂ ਨੂੰ ਨਸੀਹਤ ਮਿਲੇਗੀ ਕਿ ਉਹ ਅਜਿਹਾ ਕੰਮ ਨਾ ਕਰਨ।ਚੇਅਰਪਰਸਨ ਨੇ ਸੁਸ਼ਮਾ ਸਵਰਾਜ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਾਖ਼ਲ ਦੇ ਕੇ ਢੁਕਵੀਂ ਕਾਰਵਾਈ ਕਰਨ ਅਤੇ ਸਖ਼ਤ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਨੇ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ।

 

Tags: Sushma Swaraj , Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD