Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਯੁਵਕ ਸੇਵਾਵਾਂ ਵਿਭਾਗ ਸਰਗਰਮ

ਯੁਵਕ ਸੇਵਾਵਾਂ ਕਲੱਬ ਸਕਰੂਲਾਪੁਰ ਨੇ ਪਿੰਡ ਵਿੱਚ ਲਾਏ ਬੂਟੇ, ਯੁਵਕ ਸੇਵਾਵਾਂ ਕਲੱਬ ਖਰੜ, ਜਕੜਮਾਜਰਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਸਵੇਰ ਦੀ ਸੈਰ' ਪ੍ਰੋਗਰਾਮ ਜਾਰੀ

5 Dariya News

ਖਰੜ , 06 Jul 2018

Last updated on: Jul 06, 2018, 00:00 IST

ਪੰਜਾਬ ਸਰਕਾਰ ਦੀ ਘਰ-ਘਰ ਹਰਿਆਲੀ ਮੁਹਿੰਮ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੁਪਿੰਦਰ ਸਿੰਘ ਦੀ ਅਗਵਾਈ ਵਿੱਚ ਯੁਵਕ ਸੇਵਾਵਾਂ ਕਲੱਬ, ਸਕਰੂਲਾਪੁਰ ਵੱਲੋਂ ਪਿੰਡ ਦੀ ਸ਼ਾਮਲਾਟ ਜ਼ਮੀਨ ਅਤੇ ਖਾਲੀ ਥਾਵਾਂ 'ਤੇ 100  ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਕਲੱਬ ਦੇ ਪ੍ਰਧਾਨ ਪ੍ਰਭਜੋਤ ਸਿੰਘ, ਸਕੱਤਰ ਚਰਨਜੀਤ ਸਿੰਘ, ਮਨਿੰਦਰ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਵੱਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ 5-5 ਬੂਟੇ ਲਗਾਏ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਬੂਟਿਆਂ ਦੀ ਦੇਖਭਾਲ ਕਰਨ ਦਾ ਅਹਿਦ ਵੀ ਕੀਤਾ ਗਿਆ। ਡਾ .ਬੀ .ਆਰ ਅੰਬੇਦਕਰ ਯੁਵਕ ਸੇਵਾਵਾਂ ਕਲੱਬ, ਖਰੜ ਅਤੇ ਜੱਕੜਮਾਜਰਾ ਵੱਲੋਂ ਕਲੱਬ ਦੇ ਸਰਪ੍ਰਸਤ ਸ੍ਰੀ ਰਘਬੀਰ ਸਿੰਘ ਬੰਗੜ ਦੀ ਅਗਵਾਈ ਵਿੱਚ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਕ ਪੱਖੋਂ ਨਰੋਏ ਬਣਾਉਣ ਲਈ ਰੋਜ਼ਾਨਾ 'ਸਵੇਰ ਦੀ ਸੈਰ' ਪ੍ਰੋਗਰਾਮ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਨੌਜਵਾਨ ਇਸ ਵਿੱਚ ਹਿੱਸਾ ਲੈ ਰਹੇ ਹਨ।ਇਨਾਂ ਗਤੀਵਿਧੀਆਂ ਸਬੰਧੀ ਗੱਲਬਾਤ ਕਰਦਿਆਂ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਲਾਗਾਤਾਰ ਅਣਥੱਕ ਯਤਨ ਕੀਤੇ ਜਾ ਰਹੇ ਹਨ ਤੇ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਵੱਡੀ ਗਿਣਤੀ ਨੌਜਵਾਨ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲÂਂੀ ਬੂਟੇ ਲਾਉਣ ਅਤੇ ਸਵੇਰ ਦੀ ਸੈਰ ਵਰਗੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਉਨਾਂ ਕਿਹਾ ਕਿ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD