Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤ ਕੇ ਕੇਂਦਰ ਵਿਚ ਸਰਕਾਰ ਬਣਾਏਗੀ : ਸੁਨੀਲ ਕੁਮਾਰ ਜਾਖੜ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Jul 2018

Last updated on: Jul 06, 2018, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਂਸਦ ਸੁਨੀਲ ਕੁਮਾਰ ਜਾਖੜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਸ਼ਾਨਦਾਰ ਢੰਗ ਨਾਲ ਜਿੱਤ ਕੇ ਕੇਂਦਰ ਵਿਚ ਸਰਕਾਰ ਬਣਾਏਗੀ। ਇਥੇ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦੀ ਜਨਤਾ ਭਾਰਤੀ ਜਨਤਾ ਪਾਰਟੀ ਦੀ ਡਰਾਮੇਬਾਜ਼ੀ ਨੂੰ ਚੰਗੀ ਤਰ੍ਹਾਂ ਜਾਣ ਚੁਕੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੱਛੇਦਾਰ ਭਾਸ਼ਣਾਂ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨ ਕਾਲ ਦੌਰਾਨ ਗਰੀਬ ਲੋਕ ਹੋਰ ਜ਼ਿਆਦਾ ਗਰੀਬ ਹੋਏ ਹਨ ਅਤੇ ਮਹਿੰਗਾਈ ਕਾਰਨ ਲੋਕਾਂ ਲਈ ਦੋ ਵਕਤ ਦੀ ਰੋਟੀ ਜੁਟਾਉਣੀ ਵੀ ਮੁਸ਼ਕਿਲ ਹੋ ਚੁਕੀ ਹੈ। ਉਨ੍ਹਾਂ ਕੇਂਦਰ ਦੁਆਰਾ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਦੇ ਮੁਕਾਬਲੇ ਫਸਲਾਂ ਦੀਆਂ ਕੀਮਤਾਂ ਵਿਚ ਕੀਤਾ ਗਿਆ ਇਹ ਵਾਧਾ ਬਹੁਤ ਹੀ ਥੋੜ੍ਹਾ ਹੈ। ਉਨ੍ਹਾਂ ਕਿਹਾ ਕਿ ਸਾਲ ੨੦੦੯ ਤੋਂ ਲੈ ਕੇ ੨੦੧੪ ਦਰਮਿਆਨ ਕੇਂਦਰ ਦੀ ਤਤਕਾਲੀ ਯੂ.ਪੀ.ਏ ਸਰਕਾਰ ਨੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਉਨੱਤਰ ਫੀਸਦੀ ਅਤੇ ਕਪਾਹ ਦੇ ਮੁੱਲ ਵਿਚ ਅੱਸੀ ਫੀਸਦੀ ਤੱਕ ਵਾਧਾ ਕੀਤਾ ਸੀ, ਜਦੋਂਕਿ ਭਾਜਪਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਝੋਨੇ ਦੀ ਕੀਮਤ ਵਿਚ ਇਕਤਾਲੀ ਫੀਸਦੀ ਅਤੇ ਕਪਾਹ ਦੀ ਕੀਮਤ ਵਿਚ ਤਰਤਾਲੀ ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨਕਾਲ ਦੌਰਾਨ ਦੇਸ਼ ਦੇ ਕਿਸਾਨਾਂ ਦੀ ਹਾਲਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ, ਪਰ ਪ੍ਰਧਾਨ ਮੰਤਰੀ ਇਸ ਪਾਸੇ ਵੱਲ ਧਿਆਨ ਦੇਣ ਦੀ ਬਜਾਇ ਫੋਕੀ ਜੁਮਲੇਬਾਜ਼ੀ ਉਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਅਸਲ ਵਿਚ ਕਿਸਾਨਾਂ ਦਾ ਕੁੱਝ ਭਲਾ ਕਰਨਾ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਸਿਰ ਚੜ੍ਹਿਆ ਹੋਇਆ ਕਰਜ਼ਾ ਤੁਰੰਤ ਮੁਆਫ ਕਰਨ। ਇਸ ਮੌਕੇ ਸ੍ਰੀ ਜਾਖੜ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਸਪਾਲ ਸਿੰਘ ਜ਼ੀਰਕਪੁਰ ਅਤੇ ਜੀ.ਐੱਸ ਰਿਆੜ ਆਦਿ ਵੀ ਮੌਜੂਦ ਸਨ। 

 

Tags: Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD