Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ੍ਹ -ਧਰਮ ਪਾਲ ਗੁਪਤਾ

ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕ ਭਰਵਾਂ ਸਹਿਯੋਗ ਦੇਣ-ਹਰਜੀਤ ਸਿੰਘ

Web Admin

Web Admin

5 Dariya News

ਬਰਨਾਲਾ , 07 Jul 2018

Last updated on: Jul 07, 2018, 00:00 IST

ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਡੇਪੋ’ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਅਗਵਾਈ ਵਿੱਚ ਪਿੰਡ ਸੇਖਾ ਦੀ ਧਰਮਸ਼ਾਲਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਨੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀ ਧਰਮਪਾਲ ਗੁਪਤਾ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨਾ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣਾ ਸਮੇਂ ਦੀ ਮੁੱਖ ਲੋੜ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋ ਪੁੱਟ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ, ਤਾਂ ਜੋ ਨੌਜਵਾਨਾਂ ਤੇ ਸਮਾਜ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਡੈਪੋ ਵਲੰਟੀਅਰਾਂ ਦਾ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਇੱਕ ਸਾਂਝੀ ਮੁਹਿੰਮ  ਚਲਾਈ ਜਾ ਰਹੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦੇ ਭਰਵੇਂ ਸਹਿਯੋਗ ਦੀ ਜ਼ਰੂਰਤ ਹੈ,  ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਾਮਯਾਬੀ ਮਿਲ ਸਕਦੀ ਹੈ।

ਐੱਸ.ਐੱਸ.ਪੀ. ਸ. ਹਰਜੀਤ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਵੇਚਣ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੀ ਤਸਕਰੀ ਨੂੰ ਕਾਫੀ ਹੱਦ ਤੱਕ ਠੱਲ ਪਈ ਹੈ, ਪ੍ਰੰਤੂ ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਭਰਵਾਂ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ  ਨਸ਼ੇ ਵੇਚਣ ਵਾਲਿਆਂ ਬਾਰੇ ਪਤਾ ਲੱਗੇ ਤਾਂ ਉਸ ਬਾਰੇ ਨਜ਼ਦੀਕ ਦੇ ਥਾਣੇ ਵਿੱਚ ਜਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਡੈਪੋ ਦੇ ਨਾਂ ਹੇਠ ਵਿਆਪਕ ਪੱਧਰ ਤੇ ਲੋਕ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਆਮ ਲੋਕਾਂ ਦੀ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਨੇ ਨੌਜ਼ਵਾਨਾਂ ਨੂੰ 'ਮਿਸ਼ਨ ਤੰਦਰੁਸਤ ਪੰਜਾਬ'  ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਮਿਸ਼ਨ ਤਹਿਤ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ, ਤਾਂ ਜੋ ਸਾਡਾ ਵਾਤਾਵਰਣ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰਹਿ ਸਕੇ ਅਤੇ ਅਸੀਂ ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਬਣਦਾ ਯੋਗਦਾਨ ਪਾ ਸਕੀਏ।ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਪਵਿੱਤਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ, ਡਾ. ਰਿਤੇਸ਼ ਕਾਲੀਆ, ਸਰਪੰਚ ਗੁਰਤੇਜ ਸਿੰਘ ਅਤੇ ਪਿੰਡ ਸੇਖਾ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀ ਵੀ ਮੌਜੂਦ ਸਨ।

 

Tags: DC Barnala , SSP Barnala , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD