Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਜ਼ਮੀਨ ਨੂੰ ਲੰਮੇ ਸਮੇਂ ਤੱਕ ਸਿਹਤਮੰਦ ਅਤੇ ਉਪਜਾਊ ਰੱਖਣ ਲਈ ਸੰਯੁਕਤ ਖਾਦ ਪ੍ਰਬੰਧ ਤਕਨੀਕ ਅਪਨਾਉਣ ਦੀ ਜ਼ਰੂਰਤ : ਡਾ ਅਮਰੀਕ ਸਿੰਘ

ਖੇਤੀ ਮਾਹਿਰਾਂ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਬਲਾਕ ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ ਪ੍ਰਦਰਸ਼ਨੀ ਪਲਾਟ ਲਗਾ ਕੇ ਜਾਗਰੁਕ ਕੀਤਾ

Web Admin

Web Admin

5 Dariya News

ਪਠਾਨਕੋਟ , 08 Jul 2018

Last updated on: Jul 08, 2018, 00:00 IST

ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚੋਂ ਨਦੀਨਨਾਸ਼ਕਾਂ ਦੀ ਰੋਕਥਾਮ ਲਈ ਸਰਵਪੱਖੀ ਨਦੀਨਨਾਸ਼ਕ ਤਕਨੀਕਾਂ ਦਾ ਅਪਨਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਕੱਲੇ ਨਦੀਨਨਾਸ਼ਕਾਂ ਦੀ ਲਗਾਤਾਰ ਵਰਤੋਂ ਕਰਨ ਨਾਲ ਨਦੀਨਾਂ ਿਵਚ ਸ਼ਹਿਣਸ਼ਕਤੀ ਵਧ ਜਾਂਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਅਗਾਂਹ ਵਧੂ ਕਿਸਾਨ ਰਮੇਸ਼ ਕੁਮਾਰ ਨੰਬਰਦਾਰ ਦੇ ਫਾਰਮ ਤੇ ਝੋਨੇ ਦੀ ਲਵਾਈ ਸਿਸਟਮ ਆਫ ਰਾਈਸ ਇੰਨਟੈਨਸੀਫੀਕੇਸ਼ਨ (ਐਸ.ਆਰ.ਆਈ.) ਤਰੀਕੇ ਨਾਲ ਕਰਕੇ ਕਿਸਾਨਾਂ ਘੱਟ ਪਾਣੀ ਪਾਣੀ ਅਤੇ ਖਾਦਾਂ ਦੀ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਉਨਾਂ ਦੇ ਨਾਲ ਸ਼੍ਰੀ ਗੁਰਦਿੱਤ ਸਿੰਘ ,ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਟੈਕਨਾਲੋਜੀ ਮੈਨੇਜ਼ਰ ਅਤੇ ਹੋਰ ਕਿਸਾਨ ਹਾਜ਼ਰ ਸਨ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.  ਅਮਰੀਕ ਸਿੰਘ ਨੇ ਕਿਹਾ ਕਿ ਰਵਾਇਤੀ ਵਿਧੀ ਵਿੱਚ ਝੋਨੇ ਦੀ ਫਸਲ ਵਿੱਚ ਲਗਾਤਾਰ ਪਾਣੀ ਖੜਾ ਕਰਕੇ ਰੱਖਿਆ ਜਾਂਦਾ ਹੈ,ਜਿਸ ਨਾਲ ਜਮੀਨ ਹੇਠਲੇ ਦੀ ਵੱਡੀ ਮਾਤਰਾ ਵਿੱਚ ਨਿਕਾਸੀ ਹੂੰਦੀ ਹੈ ਪਰ ਐਸ.ਆਰ.ਆਈ. ਵਿਧੀ ਨਾਲ ਉਗਾਏ ਝੋਨੇ ਦੇ ਖੇਤ ਵਿੱਚ ਪਾਣੀ ਖੜਾ ਰੱਖਣ ਦੀ ਬਿਜਾਏ ਕੇਵਲ ਖੇਤ ਨੂੰ ਸਿੱਲਾ ਰੱਖਣਾ ਹੂੰਦਾ ਹੈ। 

ਉਨ੍ਹਾਂ ਕਿਹਾ ਕਿ ਐਸ.ਆਰ.ਆਈ. ਤਕਨੀਕ ਵਿੱਚ ਮੁਢਲੇ ਛੇ ਸਿਧਾਂਤ ਕੰਮ ਕਰਦੇ ਹਨ, ਉੱਚੀਆਂ ਕਿਆਰੀਆਂ ਉੱਪਰ ਪਨੀਰੀ ਤਿਆਰ ਕਰਕੇ 10-15 ਦਿਨਾਂ ਦੀ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ,ਕੱਦੂ ਕੀਤੇ ਬਗੈਰ ਸਾਵਧਾਨੀ ਪੂਰਵਕ ਝੋਨੇ ਦੀ ਪਨੀਰੀ ਨੂੰ 20 ਸੈ.ਮੀ.X 20 ਸੈ.ਮੀ. ਦੀ ਵਿੱਥ ਖੇਤ ਵਿੱਚ ਲਗਾਉਣਾ, ਨਦੀਨਨਾਸਕ ਜ਼ਹਿਰਾਂ ਦੀ ਵਰਤੋਂ ਕੀਤੇ ਬਗੈਰ ਨਦੀਨਾਂ ਦੀ ਰੋਕਥਾਮ ਕੋਨੋਵੀਡਰ ਨਾਲ ਗੁਡਾਈ ਕਰਕੇ ਕਰਨੀ, ਸਿੰਚਾਈ ਲਈ ਲਗਾਏ ਪਾਣੇ ਦੇ ਜ਼ਮੀਨ ਵਿੱਚ ਜ਼ੀਰਨ ਤੋਂ ਬਾਅਦ ਪਾਣੀ ਲਗਾਉਣਾ ਭਾਵ ਜ਼ਮੀਨ ਵਿੱਚ ਕੇਵਲ ਸਿੱਲ ਬਣਾ ਕੇ ਰੱਖਣੀ। ਉਨ੍ਹਾਂ ਕਿਹਾ ਕਿ ਇਸ ਤਕਨੀਕ ਦੇ ਇਹ ਕੁਝ ਅਜਿਹੇ ਸਿਧਾਤ ਹਨ ਜਿੰਨਾਂ ਨੂੰ ਅਪਣਾ ਕੇ ਜ਼ਮੀਨ ਹੇਠਲੇ ਪਾਣੀ ਅਤੇ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਕਰਕੇ ਝੋਨੇ ਦੀ ਪੈਦਾਵਾਰ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਖੇਤੀਬਾੜੀ ਵਿਸਥਾਰ ਅਫਸਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਇਹ ਤਜ਼ਰਬਾ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਜੇਕਰ ਇਹ ਤਜ਼ਰਬਾ ਸਫਲ ਰਿਹਾ ਤਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਤਰੀਕੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਸਾਧਨ ਵਰਤ ਕੇ ਘੱਟ ਰਕਬੇ ਵਿੱਚੋਂ ਵਧੇਰੇ ਪੈਦਾਵਾਰ ਲੈ ਸਕਣ।   

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD