Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਮੁੱਖ ਮੰਤਰੀ ਨੂੰ ਨਸ਼ਾ ਵੇਚਣ ਵਾਲੇ ਪਿੰਡਾਂ ਦੇ ਦੱਸੇ ਨਾਂ, ਸੀਚੇਵਾਲ 'ਚ ਨਸ਼ਿਆਂ ਵਿਰੁੱਧ ਕੱਢੀ ਰੈਲੀ

ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਤੇ ਲਾਟੀਆਂਵਾਲ 'ਚ ਸ਼ਰ੍ਹੇਆਮ ਵਿਕਦਾ ਹੈ ਚਿੱਟਾ-ਲਾਡੀ

Web Admin

Web Admin

5 Dariya News (ਕੁਲਜੀਤ ਸਿੰਘ )

ਸੁਲਤਾਨਪੁਰ ਲੋਧੀ , 08 Jul 2018

Last updated on: Jul 08, 2018, 00:00 IST

ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਥਾਣੇਦਾਰ ਰਹਿ ਚੁੱਕੇ ਸਰਬਜੀਤ ਸਿੰਘ 'ਤੇ ਨਸ਼ੇ ਵਿਕਾਉਣ ਦੇ ਦੋਸ਼ ਲਾਉਣ ਤੋਂ ਬਾਅਦ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਨਸ਼ਾ ਵਿਰੋਧੀ ਰੈਲੀ ਵਿਚ ਜਨਤਕ ਤੌਰ 'ਤੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਨਸ਼ਿਆਂ ਦੀ ਭਰਮਾਰ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਅਤੇ ਲਾਟੀਆਂਵਾਲ 'ਚ ਵਿਕ ਰਹੇ ਸ਼ਰ੍ਹੇਆਮ ਨਸ਼ਿਆਂ ਕਾਰਨ ਹੋ ਰਹੀ ਹੈ। ਉਹ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਪਿੰਡ ਸੀਚੇਵਾਲ ਵਿਚ ਨਸ਼ਿਆਂ ਵਿਰੁੱਧ ਕੀਤੀ ਗਈ ਰੈਲੀ ਵਿਚ ਸ਼ਾਮਿਲ ਹੋਣ ਲਈ ਆਏ ਸਨ। ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਜਾਣੂ ਕਰਵਾ ਦਿੱਤਾ ਹੈ ਕਿ ਸ਼ਾਹਕੋਟ ਹਲਕਾ ਇਨ੍ਹਾਂ ਦੋਵਾਂ ਪਿੰਡਾਂ 'ਚ ਸ਼ਰ੍ਹੇਆਮ ਵਿਕਦੇ ਨਸ਼ਿਆਂ ਕਾਰਨ ਪ੍ਰਭਾਵਤਿ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਤਰ੍ਹਾਂ ਦੇ ਨਸ਼ਿਆਂ ਦੇ ਵਿਰੁੱਧ ਹਨ ਤੇ ਆਪਣਾ ਡੋਪ ਟੈਸਟ ਕਰਵਾਉਣ ਲਈ ਵੀ ਤਿਆਰ ਹਨ। ਨਸ਼ਿਆਂ ਵਿਰੁੱਧ ਆਪਣੇ ਪਿੰਡ ਤੋਂ ਮੁਹਿੰਮ ਸ਼ੁਰੂ ਕਰਦਿਆਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚਵਾਲ ਨੇ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਾਂਗਰਸੀ ਤੇ ਅਕਾਲੀ ਆਗੂਆਂ ਨੂੰ ਇਕੋ ਮੰਚ 'ਤੇ ਇਕੱਠੇ ਕੀਤਾ। ਨਸ਼ਿਆਂ ਵਿਰੁੱਧ ਰੈਲੀ ਕਰਨ ਤੋਂ ਪਹਿਲਾਂ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਵਿਚ  ਇਕੱਠ ਕੀਤਾ ਗਿਆ। 

ਇਸ ਮੰਚ 'ਤੇ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਮਰਹੂਮ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਪੋਤਰੇ ਬਚਿੱਤਰ ਸਿੰਘ ਕੋਹਾੜ ਨੂੰ ਪੁਲੀਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੰਤ ਸੀਚੇਵਾਲ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਚੋਰ ਨਹੀਂ ਚੋਰ ਦੀ ਮਾਂ ਨੂੰ ਫੜਨ ਦੀ ਲੋੜ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਿਹੜੇ ਨੌਜਵਾਨ ਨਸ਼ਿਆਂ ਤੋਂ ਪੀੜਤ ਹਨ ਉਨ੍ਹਾਂ ਦਾ ਸਰਕਾਰ ਮੁਫਤ ਇਲਾਜ ਕਰਵਾਏ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਇਆ ਜਾਵੇ। ਸੰਤ ਸੀਚੇਵਾਲ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜਿਹੜੇ ਆਗੂ ਨਸ਼ਿਆਂ ਦੀ ਪੁਸ਼ਤ ਪਨਾਹੀ ਕਰਦੇ ਹਨ ਉਨ੍ਹਾਂ ਦੀ ਵੀ ਪਛਾਣ ਕੀਤੀ ਜਾਵੇ।ਨਸ਼ਿਆਂ ਵਿਰੁੱਧ ਕੀਤੀ ਗਈ ਰੈਲੀ ਸੀਚੇਵਾਲ ਪਿੰਡ ਦੀਆਂ ਗਲੀਆਂ ਵਿਚੋਂ ਦੀ ਹੋ ਕੇ ਗਈ। ਰੈਲੀ 'ਚ ਸ਼ਾਮਲ ਲੋਕਾਂ ਨੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਇਨ੍ਹਾਂ ਵਿਚ ਸਕੂਲ ਅਤੇ ਕਾਲਜ ਦੇ ਬੱਚੇ ਵੀ ਸ਼ਾਮਲ ਸਨ ਜਿਨ੍ਹਾਂ ਦੇ ਹੱਥਾਂ ਵਿਚ ਨਸ਼ਿਆਂ ਵਿਰੁੱਧ ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ। ਜਿਹੜਾ ਬੈਨਰ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਅਕਾਲੀ ਆਗੂ ਬਚਿੱਤਰ ਸਿੰਘ ਕੋਹਾੜ ਲੈ ਕੇ ਚੱਲ ਰਹੇ ਸਨ ਉਸ 'ਤੇ ਬੜਾ ਸਪੱਸ਼ਟ ਲਿਖਿਆ ਹੋਇਆ ਸੀ ਕਿ 'ਪੰਜਾਬ ਦੀ ਇਹ ਦਰਦ ਕਹਾਣੀ-ਚਿੱਟਾ ਨਸ਼ਾ ਤੇ ਕਾਲਾ ਪਾਣੀ' ਤੇ ਨਾਲ ਹੀ ਇਹ ਲਿਖਿਆ ਹੋਇਆ ਸੀ ਕਿ 'ਸਭਨਾਂ ਦੀ ਹੈ ਇਹੋ ਮੰਗ-ਵਿਕਦੇ ਨਸ਼ੇ ਤੇ ਗੰਦੇ ਪਾਣੀ ਕਰੋ ਬੰਦ'। ਇਹ ਰੋਸ ਰੈਲੀ ਗ੍ਰਾਮ ਪੰਚਾਇਤ ਸੀਚੇਵਾਲ, ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਤੇ ਕਾਲਜ ਅਤੇ ਅਵਤਾਰ ਰੇਡੀਓ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤੀ ਗਈ ਸੀ। ਇਸ ਮੌਕੇ ਇਲਾਕੇ ਦੇ ਡੀਐਸਪੀ ਦਿਲਬਾਗ ਸਿੰਘ, ਪਿੰਡ ਦੀ ਸਰਪੰਚ ਰਜਵੰਤ ਕੌਰ, ਸੁਰਜੀਤ ਸਿੰਘ ਸ਼ੰਟੀ, ਅਵਤਾਰ ਰੇਡੀਓ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਸਕੂਲ ਅਤੇ ਕਾਲਜ ਦੇ ਬੱਚੇ ਹਾਜ਼ਰ ਸਨ।

 

Tags: Anti Drug Mission , SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD