Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀਆਂ ਨੇ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਨਾਗਰਾ ਨੇ ਡੇਰਾ ਮੀਰ ਮੀਰਾਂ ਤੋਂ ਹਰਲਾਲਪੁਰ ਤੱਕ ਜਾਂਦੀ ਸੜਕ ਦੀ 25 ਲੱਖ 77 ਹਜਾਰ ਨਾਲ ਸਪੈਸ਼ਲ ਰਿਪੇਅਰ ਸ਼ੁਰੂ ਕਰਵਾਈ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Jul 2018

Last updated on: Jul 09, 2018, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਰੋਜ਼ਾਨਾਂ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਡੇਰਾ ਮੀਰ ਮੀਰਾਂ ਤੋਂ ਹਰਲਾਲਪੁਰ ਨੂੰ ਜਾਂਦੀ 2 ਕਿਲੋਮੀਟਰ ਲੰਮੀਂ ਸੜਕ ਦੀ 25 ਲੱਖ 77 ਹਜਾਰ ਰੁਪਏ ਨਾਲ ਸਪੈਸ਼ਲ ਰਿਪੇਅਰ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸਾਂ ਰਾਜ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਹੈ ਜਦੋਂ ਕਿ 10 ਸਾਲ ਰਾਜ ਕਰਕੇ ਗਏ ਅਕਾਲੀਆਂ ਨੇ ਆਪਣੀਆਂ ਜੇਬਾਂ ਭਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਵਿਧਾਇਕ ਨਾਗਰਾ ਨੇ ਕਿਹਾ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਪਟਿਆਲਾ, ਲੁਧਿਆਣਾ ਤੇ ਬਸੀ ਪਠਾਣਾਂ ਜਾਣ ਵਾਲੇ ਯਾਤਰੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਸਫਰ ਕਾਫੀ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸਾਲ ਦੇ ਤੌਰ ਤੇ ਜਿਥੇ ਪਹਿਲਾਂ ਪਿੰਡ ਵਾਸੀਆਂ ਨੂੰ ਪਟਿਆਲਾ ਜਾਣ ਲਈ ਪਹਿਲਾਂ ਸਰਹਿੰਦ ਜੀ.ਟੀ. ਰੋਡ ਵਿਖੇ ਹੋ ਕੇ ਜਾਣਾ ਪੈਂਦਾ ਸੀ ਹੁਣ ਇਸ ਸੜਕ ਦੇ ਬਣਨ ਨਾਲ ਪਿੰਡਾਂ ਦੇ ਵਿੱਚੋਂ ਦੀ ਹੁੰਦੇ ਹੋਏ ਇਹ ਸੜਕ ਸਿੱਧੇ ਜੀ.ਟੀ. ਰੋਡ ਤੋਂ ਹੁੰਦੇ ਹੋਏ ਪਟਿਆਲਾ ਜਾ ਸਕਣਗੇ ਜਿਸ ਨਾਲ ਪਿੰਡ ਵਾਲਿਆਂ ਦੇ ਸਫਰ ਵਿੱਚ ਕਾਫੀ ਕਮੀ ਆਵੇਗੀ ਅਤੇ ਉਹ ਘੱਟ ਸਮੇਂ ਅੰਦਰ ਆਪਣੀ ਮੰਜਿਲ ਤੇ ਪਹੁੰਚ ਸਕਣਗੇ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਹਰੇਕ ਸਾਲ  ਸ਼ਹੀਦੀ ਸਭਾ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਨੂੰ ਵੀ ਲਾਭ ਪਹੁੰਚੇਗਾ ਅਤੇ ਉਹ ਆਰਾਮ ਨਾਲ ਗੁਰਦੁਆਰਾ ਸਾਹਿਬ ਤੱਕ ਪਹੁੰਚ ਸਕਣਗੇ। ਸ. ਕੁਲਜੀਤ ਸਿੰਘ ਨਾਗਰਾ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀਆਂ ਨੇ ਰਾਜ ਨੂੰ ਹਰੇਕ ਪੱਖੋਂ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਰਾਜ ਦੇ ਵਿਕਾਸ ਲਈ ਭੇਜੇ ਗਏ ਪੈਸੇ ਸੰਗਤ ਦਰਸ਼ਨਾਂ ਰਾਹੀਂ ਖੁਰਦ ਬੁਰਦ ਕਰਕੇ ਰੱਖ ਦਿੱਤੇ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਧੱਕ ਦਿੱਤਾ ਅਤੇ ਕਿਸਾਨਾਂ ਨੂੰ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀਆਂ ਨੇ ਰਾਜ ਦੇ ਵਿਕਾਸ ਵੱਲ ਜਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਨੀਤੀ ਬਣਾਈ ਹੁੰਦੀ ਤਾਂ ਅੱਜ ਨੌਜਵਾਨ ਨਸ਼ਿਆਂ ਵਰਗੀ ਲਾਹਣਤ ਵਿੱਚ ਨਾ ਪੈਂਦੇ ਅਤੇ ਇਹੋ ਹਾਲ ਕਿਸਾਨਾਂ ਦਾ ਹੈ ਜੇਕਰ ਅਕਾਲੀਆਂ ਨੇ ਕਿਸਾਨਾਂ ਦੀ ਬਿਹਤਰੀ ਲਈ ਕੁਝ ਕੀਤਾ ਹੁੰਦਾ ਤਾਂ ਅੱਜ ਪੰਜਾਬ ਦੇ ਕਿਸਾਨ ਆਤਮ ਹੱਤਿਆ ਦੇ ਰਾਹ ਤੇ ਨਾਂ ਤੁਰਦਾ। ਵਿਧਾਇਕ ਨੇ ਕਿਹਾ ਕਿ ਇੱਕ ਪਾਸੇ ਅਕਾਲੀਆਂ ਦਾ 10 ਸਾਲ ਦਾ ਰਾਜ ਹੈ ਅਤੇ ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕੁਝ ਮਹੀਨੇ ਦਾ ਕੰਮ ਵੇਖਣ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸੱਚੇ ਕਿਸਾਨ ਹਿਤੈਸ਼ੀ ਹਨ ਜਿਨ੍ਹਾਂ ਨੇ ਅਕਾਲੀਆਂ ਵੱਲੋਂ ਮਿਲੇ 2 ਲੱਖ ਕਰੋੜ ਦੇ ਘਾਟੇ ਦੇ ਬਾਵਜੂਦ ਵੀ ਕਿਸਾਨੀ ਕਰਜ਼ੇ ਮੁਆਫ ਕਰਨੇ ਸ਼ੁਰੂ ਕੀਤੇ ਜਿਸ ਤੋਂ ਸਾਫ ਹੁੰਦਾ ਹੈ ਕਿ ਕਾਂਗਰਸ ਸਰਕਾਰ ਹੀ ਕਿਸਾਨਾਂ ਤੇ ਗਰੀਬਾਂ ਦੀ ਸੱਚੀ ਹਮਦਰਦ ਪਾਰਟੀ ਹੈ ਜਿਸ ਨੇ ਹਮੇਸ਼ਾਂ ਰਾਜ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ।   ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖ ਕੇ ਅਕਾਲੀ ਬੋਖਲਾ ਗਏ ਹਨ ਜਿਸ ਕਾਰਨ ਰੋਜ਼ਾਨਾ ਬਿਨਾਂ ਸਿਰ ਪੈਰ ਦੀ ਬਿਆਨਬਾਜੀ ਕਰ ਰਹੇ ਹਨ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ  ਬਲਵਿੰਦਰ ਸਿੰਘ, ਐਸ.ਡੀ.ਓ. ਮਨਦੀਪ ਸਿੰਘ, ਸਹਾਇਕ ਇੰਜਨੀਅਰ ਸੁਰਜਨ ਸਿੰਘ, ਸਰਪੰਚ ਹਰਿੰਦਰਪਾਲ ਸਿੰਘ ਨਾਰਾ, ਸਰਪੰਚ ਹਰਲਾਲਪੁਰ ਬੂਟਾ ਸਿੰਘ, ਜਥੇਦਾਰ ਪ੍ਰੀਤਮ ਸਿੰਘ, ਸੂਬਾ ਜੀ ਸ਼ਵਿੰਦਰ ਸਿੰਘ, ਝਿਰਮਲ ਸਿੰਘ, ਮਾਸਟਰ ਪਰਮਜੀਤ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਸੁੱਚਾ ਸਿੰਘ, ਖਜੂਰਾ ਸਿੰਘ, ਤਰਲੋਕ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ ਬਲੱਗਣ, ਜਸਵਿੰਦਰ ਸਿੰਘ, ਰਣਧੀਰ ਸਿੰਘ ਨੰਬਰਦਾਰ, ਹਰਦੀਪ ਸਿੰਘ ਅਤੇ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਤ ਸਨ।

 

Tags: Kuljit singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD