Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜਨਣੀ ਸੁਰੱਖਿਆ ਯੋਜਨਾ ' ਤਹਿਤ ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹੇ 'ਚ 489 ਔਰਤਾਂ ਨੂੰ ਕਰੀਬ 3.36 ਲੱਖ ਰੁਪਏ ਦੀ ਦਿੱਤੀ ਗਈ ਵਿੱਤੀ ਸਹਾਇਤਾ- ਡਿਪਟੀ ਕਮਿਸ਼ਨਰ

ਲੋੜਵੰਦ ਮਹਿਲਾਵਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ 'ਜਨਣੀ ਸੁਰੱਖਿਆ ਯੋਜਨਾ', ਡਿਲੀਵਰੀ ਹੋਣ ਤੱਕ ਕੀਤੇ ਜਾਂਦੇ ਹਨ ਸਾਰੇ ਮੁਫਤ ਟੈਸਟ-ਸਿਵਲ ਸਰਜਨ

Web Admin

Web Admin

5 Dariya News

ਮੋਗਾ , 09 Jul 2018

Last updated on: Jul 09, 2018, 00:00 IST

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜਿੱਥੇ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਦੀ ਸੁਵਿਧਾ ਪ੍ਰਦਾਨ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਸਿਹਤਮੰਦ ਜੀਵਨ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਗਰਭਵਤੀ ਮਹਿਲਾਵਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਸਹਾਈ ਸਿੱਧ ਹੋਇਆ ਹੈ। ਗਰਭਵਤੀ ਮਹਿਲਾਵਾਂ ਲਈ ਸਿਹਤ ਵਿਭਾਗ ਵੱਲੋਂ ਜਨਣੀ ਸੁਰੱਖਿਆ ਸਕੀਮ (ਜੇ.ਐਸ.ਵਾਈ) ਤਹਿਤ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਸਕੀਮ ਜ਼ਿਲ੍ਹੇ ਦੀਆਂ ਲੋੜਵੰਦ ਮਹਿਲਾਵਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ 'ਜਨਣੀ ਸੁਰੱਖਿਆ ਯੋਜਨਾ ' ਤਹਿਤ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪ੍ਰੀਵਾਰਾਂ ਨਾਲ ਸਬੰਧਤ 489 ਔਰਤਾਂ ਨੂੰ ਬੱਚਾ ਪੈਦਾ ਹੋਣ 'ਤੇ ਚਾਲੂ ਵਿੱਤੀ ਸਾਲ 2018-19 ਦੌਰਾਨ 1 ਅਪ੍ਰੈਲ 2018 ਤੋਂ 30 ਜੂਨ, 2018 ਤੱਕ 3 ਲੱਖ 36 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਨਣੀ ਸੁਰੱਖਿਆ ਸਕੀਮ ਦਾ ਲਾਹਾ ਲੈਣ ਦੀ ਅਪੀਲ ਕੀਤੀ।

 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਨੇ ਦੱਸਿਆ ਕਿ ਜਨਣੀ ਸੁਰੱਖਿਆ ਯੋਜਨਾ ਤਹਿਤ ਮਹਿਲਾਵਾਂ ਦੇ ਗਰਭਵਤੀ ਹੋਣ ਤੋਂ ਲੈ ਕੇ ਡਲੀਵਰੀ ਹੋਣ ਤੋਂ 42 ਦਿਨਾਂ ਬਾਅਦ ਤੱਕ ਸਰਕਾਰੀ ਹਸਪਤਾਲਾਂ ਵਿੱਚ ਮਹਿਲਾਵਾਂ ਨੂੰ ਮੁਫਤ ਸਿਹਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਜਿਵੇਂ ਕਿ ਅਲਟਰਾ-ਸਾਉਂਡ, ਖੂਨ ਟੈਸਟ, ਵਜ਼ਨ, ਬੀ.ਪੀ. ਤੇ ਯੁਰਿਨ ਆਦਿ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਮੁਫਤ ਟੈਸਟਾਂ ਦੇ ਨਾਲ-ਨਾਲ ਡਲੀਵਰੀ ਹੋਣ ਤੋਂ ਬਾਅਦ ਮਹਿਲਾਵਾਂ ਨੂੰ ਸਹਾਇਤਾ ਵਜੋਂ ਰਾਸ਼ੀ ਵੀ ਦਿੱਤੀ ਜਾਂਦੀ ਹੈ, ਜ਼ੋ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਜਮ੍ਹਾਂ ਕਰਵਾਈ ਜਾਂਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾ ਵਿਖੇ ਰਜਿਸਟਰਡ ਕਰਨ ਤੋਂ ਬਾਅਦ ਉਨ੍ਹਾਂ ਦਾ ਸਮੇਂ-ਸਮੇਂ 'ਤੇ ਲੋੜੀਂਦੇ ਟੈਸਟ ਆਦਿ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਡਲੀਵਰੀ ਹੋਣ ਤੱਕ ਮਹਿਲਾਵਾਂ ਦੀ ਪੂਰੀ ਸਾਂਭ-ਸੰਭਾਲ ਕੀਤੀ ਜਾਂਦੀ ਹੈ ਤੇ ਘਰ ਤੋਂ ਲੈ ਕੇ ਆਣ-ਜਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਤਹਿਤ ਗਰੀਬ, ਲੋੜਵੰਦ ਤੇ ਪਛੜੀਆਂ ਜਾਤੀਆਂ ਦੀਆਂ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਖੇ ਜਣੇਪਾ ਕਰਵਾਉਣ 'ਤੇ ਪਿੰਡਾਂ ਦੀਆਂ ਵਸਨੀਕਾਂ ਨੂੰ 700 ਰੁਪਏ ਤੇ ਸ਼ਹਿਰ ਦੀਆਂ ਵਸਨੀਕਾਂ ਨੂੰ 600 ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।  

 

Tags: DC Moga , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD